
ਮਾਨ ਸਰਕਾਰ ਦੇ ਜੀਵਨਜੋਤ 2.0 ਨੇ ਸਿਰਫ਼ ਇੱਕ ਹਫ਼ਤੇ ਵਿੱਚ 168 ਬਾਲ ਭਿਖਾਰੀਆਂ ਨੂੰ ਬਚਾਇਆ: ਡਾ. ਬਲਜੀਤ ਕੌਰ
ਚੰਡੀਗੜ੍ਹ, 25 ਜੁਲਾਈ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ 'ਪ੍ਰੋਜੈਕਟ ਜੀਵਨਜੋਤ 2.0' ਨੇ ਸਿਰਫ਼ ਇੱਕ ਹਫ਼ਤੇ ਵਿੱਚ ਸੂਬੇ ਭਰ ਦੀਆਂ ਸੜਕਾਂ ਅਤੇ ਗਲੀਆਂ ਤੋਂ 168 ਬਾਲ ਭਿਖਾਰੀਆਂ ਨੂੰ ਸਫਲਤਾਪੂਰਵਕ ਬਚਾਇਆ ਹੈ। ਇਹ ਜਾਣਕਾਰੀ ਅੱਜ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਭਵਨ ਵਿਖੇ ਆਯੋਜਿਤ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।
ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ, ਜੋ ਕਿ ਪਹਿਲਾਂ 9 ਮਹੀਨੇ ਪਹਿਲਾਂ ਸ਼ੁਰੂ ਹੋਇਆ ਸੀ, ਹੁਣ 'ਜੀਵਨਜੋਤ 2.0' ਦੇ ਰੂਪ ਵਿੱਚ ਅੱਪਗ੍ਰੇਡ ਤੇ ਤੇਜ਼ ਰਫਤਾਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾ ਰਿਹਾ ਹੈ। ਇਹ ਨਾ ਸਿਰਫ਼ ਰੈਸਕਿਊ ਕਾਰਵਾਈਆਂ, ਸਗੋਂ ਵਿਗਿਆਨਕ ਪਛਾਣ, ਡੀ.ਐਨ.ਏ ਟੈਸਟਿੰਗ, ਪੁਨਰਵਾਸ ਅਤੇ ਮੁੱਖ ਧਾਰਾ ਵਿੱਚ ਬੱਚਿਆਂ ਦੇ ਏਕੀਕਰਨ ਉੱਤੇ ਕੇਂਦਰਿਤ ਹੈ।
125 ਛਾਪੇਮਾਰੀਆਂ, 168 ਬੱਚੇ ਬਚਾਏ ਗਏ, 88 ਨੂੰ ਬਾਲ ਘਰਾਂ ਵਿੱਚ ਸੁਰੱਖਿਅਤ
ਡਾ. ਬਲਜੀਤ ਕੌਰ ਨੇ ਦੱਸਿਆ ਕਿ ਵੱਡੇ ਸ਼ਹਿਰਾਂ 'ਚ 125 ਛਾਪੇਮਾਰੀਆਂ ਦੌਰਾਨ 168 ਬੱਚਿਆਂ ਨੂੰ ਭੀਖ ...