
ਡਾ. ਬਲਜੀਤ ਕੌਰ ਵੱਲੋਂ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ
ਚੰਡੀਗੜ੍ਹ, 24 ਜੁਲਾਈ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।
ਹੋਰ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਵੱਲੋਂ ਚੱਲ ਰਹੀ ਭਰਤੀ ਮੁਹਿੰਮ ਤਹਿਤ 10 ਆਂਗਣਵਾੜੀ ਸੁਪਰਵਾਈਜ਼ਰ, 6 ਸੁਪਰਡੈਂਟ (ਬਾਲ ਘਰ) ਅਤੇ 1 ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀ ਦੀ ਨਿਯੁਕਤੀ ਕੀਤੀ ਗਈ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਵਿਭਾਗ ਵੱਲੋਂ ਪਹਿਲਾਂ ਵੀ 97 ਆਂਗਣਵਾੜੀ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ ਜਾ ਚੁੱਕੇ ਹਨ, ਜੋ ਕਿ ਵਿਭਾਗ ਦੀ ਕੰਮਯੋਗਤਾ ਅਤੇ ਲੋਕ-ਭਲਾਈ ਨਾਲ ਸੰਬੰਧਤ ਕਾਰਜਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਹੋਰ ਮਹੱਤਵਪੂਰਨ ਕਦਮ ਹੈ।
ਨਵੇਂ ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ, ਡਾ. ਬਲਜੀਤ ਕੌਰ ਨੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ ਕਿ ਉਹ ਪੂਰੀ ਇਮਾਨਦਾਰੀ, ਸਮਰਪਣ ਅਤੇ ਹਮਦਰਦੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ, ਤਾਂ ਜੋ ਲੋੜਵੰਦ ਲੋਕਾਂ ਤੱਕ ਸਰਕਾਰੀ ਯੋਜਨਾਵਾਂ ਦੀ ਪਹੁੰਚ ਯਕੀਨੀ ਬਣ ਸਕ...