
ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਡਿਪਟੀ ਸਪੀਕਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਕਰਵਾਉਣ ਲਈ ਵਿਸ਼ੇਸ਼ ਮੀਟਿੰਗ ਬੁਲਾਈ
ਚੰਡੀਗੜ੍ਹ, 23 ਜੁਲਾਈ, 2025: ਨਸ਼ਿਆਂ ਵਿਰੁੱਧ ਵਿੱਢੀ ਜੰਗ ਨੂੰ ਜਾਰੀ ਰੱਖਦਿਆਂ, ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਕਰਵਾਉਣ ਲਈ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਗਈ।
ਡਿਪਟੀ ਸਪੀਕਰ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਦੇ ਨੌਜਵਾਨਾਂ ਨੂੰ ਬਚਾਉਣ, ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਇੱਕ ਜੀਵੰਤ, ਖੁਸ਼ਹਾਲ ਅਤੇ ਖੇਡ ਪ੍ਰੇਮੀ ਸੂਬੇ ਵਜੋਂ ਪੰਜਾਬ ਦੀ ਸ਼ਾਨ ਨੂੰ ਬਹਾਲ ਕਰਨ ਲਈ ਨਸ਼ਿਆਂ ਵਿਰੁੱਧ ਸੂਬਾ ਪੱਧਰੀ ਮੁਹਿੰਮ ਚਲਾਈ ਜਾ ਰਹੀ ਹੈ। ਅੱਜ ਦੀ ਵਿਸ਼ੇਸ਼ ਮੀਟਿੰਗ ਇਸੇ ਸੰਦਰਭ ਵਿੱਚ ਬੁਲਾਈ ਗਈ ਸੀ, ਅਤੇ ਉਨ੍ਹਾਂ ਆਸ ਪ੍ਰਗਟਾਈ ਕਿ ਹਰ ਪੰਜਾਬੀ ਵੱਲੋਂ ਸਰਕਾਰ ਦੇ ਇਸ ਉਪਰਾਲੇ ਦਾ ਦਿਲੋਂ ਸਮਰਥਨ ਕੀਤਾ ਜਾਵੇਗਾ।
ਡਿਪਟੀ ਸਪੀਕਰ ਨੇ ਕਿਹਾ ਕਿ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ, 27 ਸਤੰਬਰ, 2025 ਨੂੰ ਫੁੱਟਬਾਲ ਦੀ ਨਰਸਰੀ ਵਜੋਂ ਜਾਣੇ ਜਾਂਦੇ ਮਾਹਿਲਪੁਰ (ਗੜ੍ਹਸ਼ੰਕਰ), ਜਿਲ੍ਹਾ...