
ਹਰੇਕ ਪਿੰਡ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਹਰਦੀਪ ਸਿੰਘ ਮੁੰਡੀਆਂ
ਮੁਕੇਰੀਆਂ/ਹੁਸ਼ਿਆਰਪੁਰ, 23 ਜੁਲਾਈ : ਪੰਜਾਬ ਸਰਕਾਰ ਪੇਂਡੂ ਖੇਤਰਾਂ ਵਿਚ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਵਿਚ ਅੱਜ ਮਾਲ ਪੁਨਰਵਾਸ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਅਤੇ ਵਿਧਾਨ ਸਭਾ ਹਲਕਾ ਇੰਚਾਰਜ ਪ੍ਰੋਫੈਸਰ ਜੀ.ਐਸ. ਮੁਲਤਾਨੀ ਦੀ ਮੌਜੂਦਗੀ ਵਿਚ ਬਲਾਕ ਮੁਕੇਰੀਆਂ ਦੇ ਪਿੰਡ ਹਿਯਾਤਪੁਰ ਵਿਚ 62.45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਜਲ ਸਪਲਾਈ ਯੋਜਨਾ ਦਾ ਨੀਂਹ ਪੱਥਰ ਰੱਖਿਆ ਅਤੇ ਬਲਾਕ ਹਾਜੀਪੁਰ ਵਿਚ 54.50 ਲੱਖ ਰੁਪਏ ਦੀ ਲਾਗਤ ਨਾਲ ਬਣੀ ਜਲ ਸਪਲਾਈ ਯੋਜਨਾ ਦਾ ਉਦਘਾਟਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਤਰਜੀਹ ਹੈ ਕਿ ਹਰੇਕ ਪਿੰਡ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਸਹੂਲਤ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਬਿਮਾਰੀਆਂ ਵੀ ਘੱਟ ਹੋਣਗੀਆ...