
ਫਿਰੋਜ਼ਪੁਰ, 28 ਜਨਵਰੀ : ਇਥੋਂ ਦੀ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਬਸੰਤ ਮੇਲਾ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਾਮਲ ਹੋਏ। ਇਸ ਰਾਜ ਪੱਧਰੀ ਬਸੰਤ ਮੇਲੇ ਵਿਚ ਕਰਵਾਏ ਗਏ ਪਤੰਗਬਾਜੀ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੀ ਦਿੱਤੇ ਗਏ। ਇਸ ਮੌਕੇ ਫਿਰੋਜ਼ਪੁਰ ਦੇ ਵਿਧਾਇਕ ਰਜਨੀਸ਼ ਦਹੀਆ, ਰਣਬੀਰ ਭੁੱਲਰ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾਂ ਅਤੇ ਹੋਰ ਅਧਿਕਾਰੀ ਤੇ ਆਗੂ ਵੀ ਸ਼ਾਮਲ ਹੋਏ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਿਰੋਜ਼ਪੁਰ ਦਾ ਬਸੰਤ ਮੇਲਾ ਪੂਰੇ ਪੰਜਾਬ ਵਿਚ ਮਸ਼ਹੂਰ ਹੈ।