
ਚੰਡੀਗੜ੍ਹ, 3 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਿਲਾ ਤਰਨਤਾਰਨ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਪਿੰਡਾਂ ਦਾ ਦੌਰਾ ਕਰਨਗੇ। ਹੜ੍ਹਾਂ ਦੌਰਾਨ ਤਰਨਤਾਰਨ ਜਿਲੇ ਦੇ ਪਿੰਡਾਂ ਦਾ ਭਾਰੀ ਨੁਕਸਾਨ ਹੋਇਆ ਸੀ। ਇਸ ਦੌਰੇ ਦੌਰਾਨ ਮੁੱਖ ਮੰਤਰੀ ਪੰਜਾਬ ਭਰ ਵਿੱਚ 19,000 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਦਾ ਤਰਨਤਾਰਨ ਤੋਂ ਉਦਘਾਟਨ ਵੀ ਕਰਨਗੇ। ਇਕ ਸਰਕਾਰੀ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਪਿੰਡਾਂ ਨੂੰ ਬਿਹਤਰ ਸੜਕ ਸੰਪਰਕ ਮੁੱਹਈਆ ਕਰਨ ਲਈ ਇਤਿਹਾਸਕ ਪਹਿਲਕਦਮੀ ਦੀ ਸ਼ੁਰੂਆਤ ਤਰਨਤਾਰਨ ਤੋਂ ਕੀਤੀ ਜਾਵੇਗੀ। ਇਸ ਤੋਂ ਬਾਅਦ ਪੂਰੇ ਪੰਜਾਬ ਭਰ ਦੀਆਂ ਸੜਕਾਂ ਦਾ ਕਾਇਆ ਕਲਪ ਕੀਤਾ ਜਾਵੇਗਾ।