
ਚੰਡੀਗੜ੍ਹ, 17 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਅਨਾਜ ਦੇ ਸਟਾਕ ਨੂੰ ਤਬਦੀਲ ਕਰਨ ਦੇ ਕੰਮ ਵਿਚ ਤੇਜੀ ਲਿਆਂਦੀ ਜਾਵੇ ਤਾਂ ਜੋ ਕਣਕ ਦੀ ਖਰੀਦ ਪ੍ਰਕਿਰਿਆ ਵਿਚ ਕੋਈ ਪ੍ਰੇਸ਼ਾਨੀ ਨਾ ਆਵੇ।
ਅੱਜ ਇਥੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸੀਜ਼ਨ ਦੌਰਾਨ ਸਟੋਰੇਜ਼ ਦੀ ਘਾਟ ਕਾਰਨ ਮੰਡੀਆਂ ਵਿਚ ਖਰੀਦ ਤੇ ਚੁੱਕਾਈ ਦਾ ਕੰਮ ਕਾਫੀ ਪ੍ਰਭਾਵਿਤ ਹੋਇਆ ਸੀ। ਇਸ ਲਈ ਅਗਲੀ ਫਸਲ ਲਈ ਪਹਿਲਾਂ ਲੋੜੀਂਦੇ ਸਟਾਕ ਲਈ ਪ੍ਰਬੰਧ ਕੀਤੇ ਜਾਵੇ। ਉਨ੍ਹਾਂ ਨੇ ਕਿਹਾ ਕਿ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਕਣਕ ਸਟੋਰ ਕਰਨ ਵਾਲੀ ਸਾਰੀ ਲੋੜੀਂਦੀ ਥਾਂ ਖਾਲੀ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਸਖਤੀ ਨਾਲ ਕਿਹਾ ਕਿ ਸਾਰੀ ਪ੍ਰਕਿਰਿਆ ਹੁਣੇ ਤੋਂ ਹੀ ਤੇਜ ਕਰ ਦਿੱਤੀ ਜਾਵੇ। ਇਸ ਮਾਮਲੇ ਵਿਚ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।