
ਸੰਗਰੂਰ, 22 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪਸ਼ਟ ਸ਼ਬਦਾਂ ਵਿਚ ਕਿਹਾ ਹੈ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵੀ ਪਾਣੀ ਵਾਧੂ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਸਤਲੁਜ ਸਮੁਨਾ ਲਿੰਕ ਨਹਿਰ ਕਦੇ ਵੀ ਨਹੀਂ ਬਣ ਸਕਦੀ।
ਅੱਜ ਤਹਿਸੀਲ ਕੰਪਲੈਕਸ ਭਵਾਨੀਗੜ੍ਹ ਦਾ ਉਦਘਾਟਨ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਵੀ ਹੋਰ ਸੂਬੇ ਨੂੰ ਦੇਣ ਲਈ ਕੋਈ ਵਾਧੂ ਪਾਣੀ ਨਹੀ਼ ਹੈ। ਉਨ੍ਹਾਂ ਨੇ ਦੱਸਿਆ ਕਿ ਹਾਲ ਹੀ ਵਿਚ ਰਾਵੀ ਬਿਆਸ ਟ੍ਰਿਬਿਊਨਲ ਕੋਲ ਇਹ ਮਾਮਲਾ ਉਠਾਇਆ ਸੀ ਅਤੇ ਮੰਗ ਕੀਤੀ ਸੀ ਕਿ ਕੌਮਾਂਤਰੀ ਨੇਮਾ ਮੁਤਾਬਿਕ ਪੰਜਾਬ ਵਿਚ ਪਾਣੀ ਦੀ ਉਪਲਬਧਤਾ ਦਾ ਮੁੜ ਮੁਲਾਂਕਣਾ ਕਰਨ ਦੀ ਲੋੜ ਹੈ। ਹੁਣ ਜਿਆਦਾਤਰ ਇਲਾਕਿਆਂ ਵਿਚ ਪਾਣੀ ਦਾ ਪੱਧਰ ਬਹੁਤ ਹੇਠਾਂ ਚਲਾ ਗਿਅ ਹੈ।
ਪੰਜਾਬ ਦੇ ਵਿਕਾਸ ਕਾਰਜਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖ ਵੱਖ ਜਿਲਿਆਂ ਵਿਚ ਬਹੁਤ ਸਾਰੇ ਵਿਕਾਸ ਕਾਰਜ ਚੱਲ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਪਹਿਲੀ ਅਜਿਹੀ ਸਰਕਾਰ ਹੈ ਜੋ ਲਗਾਤਾਰ ਵਿਕਾਸ ਕਾਰਜਾਂ ‘ਤੇ ਜੋਰ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪਹਿਲੀ ਅਜਿਹੀ ਸਰਕਾਰ ਹੈ ਜੋ ਲਗਾਤਾਰ ਨੌਜਵਾਨਾਂ ਨੂੰ ਨੌਕਰੀਆਂ ਮੁਹਈਆ ਕਰਵਾ ਰਹੀ ਹੈ ਅਤੇ ਪੰਜਾਬ ਨੂੰ ਮੁੜ ਵਿਕਾਸ ਦੇ ਰਾਹ ‘ਤੇ ਲਿਆਂਦਾ ਜਾ ਚੁੱਕਾ ਹੈ।