
ਚੰਡੀਗੜ੍ਹ, 17 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਦੇ ਲੋਕਾਂ ਨੂੰ ਜ਼ਮੀਨੀ ਪੱਧਰ ‘ਤੇ ਸਰਕਾਰੀ ਸਕੀਮਾਂ ਦਾ ਲਾਭ ਦੇਣ ਲਈ ਯਤਨ ਕੀਤੇ ਜਾਣ। ਅੱਜ ਇਥੇ ਨਵਨਿਯੁਕਤ ਪੀ.ਸੀ.ਐਸ. ਅਫਸਰਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨਾਲ ਸਾਫ ਸੁਥਰਾ ਅਤੇ ਪਾਰਦਰਸ਼ੀ ਪ੍ਰਸਾਸਨ ਮੁਹਈਆ ਕਰਵਾਉਣ ਦਾ ਟੀਚਾ ਅਫਸਰਾਂ ਦੇ ਸਹਿਯੋਗ ਨਾਲ ਹਾਸਲ ਕੀਤਾ ਜਾ ਸਕਦਾ ਹੈ।
ਨਵੇਂ ਚੁਣੇ ਗਏ ਪੀ.ਸੀ.ਐਸ. ਅਫਸਰਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਤੁਹਾਨੂੰ ਇਸ ਅਹਿਮ ਆਹੁਦੇ ‘ਤੇ ਰਹਿ ਕੇ ਪੂਰੀ ਜੁੰਮੇਵਾਰੀ ਅਤੇ ਤਨਦੇਹੀ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਤੁਸੀਂ ਹਮੇਸ਼ਾਂ ਆਪਣੀ ਕਲਮ ਦੀ ਵਰਤੋਂ ਲੋੜਵੰਦ ਤੇ ਦੱਬੇ ਕੁਚਲੇ ਲੋਕਾਂ ਦੀ ਭਲਾਈ ਲਈ ਕਰੋ। ਉਨ੍ਹਾਂ ਨੇ ਆਸ ਪ੍ਰਗਟ ਕੀਤੀ ਕਿ ਨਵੇਂ ਚੁਣੇ ਗਏ ਇਹ ਅਧਿਕਾਰੀ ਸੂਬੇ ਤਰੱਕੀ ਲਈ ਆਪਣਾ ਵੱਡਾ ਯੋਗਦਾਨ ਪਾਉਣਗੇ।