
ਚੰਡੀਗੜ੍ਹ, 2 ਸਤੰਬਰ : ਪੰਜਾਬ ਵਿਚ ਆਏ ਹੜ੍ਹਾਂ ਨਾਲ ਹੋਈ ਭਾਰੀ ਤਬਾਹੀ ਦੌਰਾਨ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿਲਾ ਫਿਰੋਜ਼ਪੁਰ ਦਾ ਦੌਰਾ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਹਰ ਪ੍ਰਭਾਵਿਤ ਇਲਾਕਿਆਂ ਦੀ ਸਥਿੱਤੀ ਦਾ ਜਾਇਜ਼ਾ ਲੈਣਗੇ ਅਤੇ ਪਿੰਡ ਬਾਰੇਕੇ ਵਿਚ ਸਥਾਪਿਤ ਕੀਤੇ ਗਏ ਰਾਹਤ ਕੈਂਪ ਵਿਚ ਸਥਿੱਤ ਲੋਕਾਂ ਨੂੰ ਵੀ ਮਿਲਣਗੇ। ਇਸ ਕੈਂਪ ਵਿਚ ਹੜ੍ਹਾਂ ਪ੍ਰਭਾਵਿਤ ਇਲਾਕਿਆਂ ਦੇ ਬੇਘਰ ਹੋਏ ਵੱਡੀ ਗਿਣਤੀ ਵਿਚ ਲੋਕ ਰਹਿ ਰਹੇ ਹਨ। ਮੁੱਖ ਮੰਤਰੀ ਜੇ.ਪੀ.ਸੀ. ਹੁਸੈਨੀਵਾਲਾ ਦੀ ਵੀ ਦੌਰਾ ਕਰਨਗੇ।