
ਭਵਾਨੀਗੜ੍ਹ, 22 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਹੋਏ ਜਵਾਨ ਹਰਸ਼ਵੀਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਇਕ ਕਰੋੜ ਰੁਪਏ ਦੀ ਸਹਾਇਤਾ ਦਾ ਚੈੱਕ ਭੇਂਟ ਕੀਤਾ। ਹਰਸ਼ਵੀਰ ਸਿੰਘ ਨੇ ਸੜਕ ਸੁਰੱਖਿਆ ਫੋਰਸ ਵਿਚ ਡਿਊਟੀ ਨਿਭਾਉਂਦਿਆਂ ਸ਼ਹੀਦੀ ਪ੍ਰਾਪਤ ਕੀਤੀ ਸੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰਸ਼ਵੀਰ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵਲੋਂ ਹਰ ਤਰਾਂ ਦੀ ਸਹਾਇਤ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਇਕ ਕਰੋੜ ਰੁਪਏ ਦੀ ਰਾਸ਼ੀ ਪੰਜਾਬ ਸਰਕਾਰ ਵਲੋਂ ਐਕਸਗ੍ਰੇਸ਼ੀਆ ਗਰਾਂਟ ਵਜੋਂ ਦਿੱਤੀ ਗਈ ਹੈ ਅਤੇ ਐਚ.ਡੀ.ਐਫ.ਸੀ. ਬੈਂਕ ਵਲੋਂ ਵੀ ਇਕ ਕਰੋੜ ਰੁਪਏ ਦੀ ਬੀਮਾ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਸੇਵਾ ਲਈ ਕੁਰਬਾਨੀ ਦੇਣ ਵਾਲੇ ਨੌਜਵਾਨਾਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਵਲੋਂ ਹਰ ਤਰਾਂ ਦੀ ਸਹਾਇਤਾ ਦਿੱਤੀ ਜਾਂਦੀ ਰਹੇਗੀ।