ਚੰਡੀਗੜ੍ਹ, 21 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਉੱਤਰੀ ਹਲਕੇ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਮਧੂਮਿਤਾ ਦੇ ਦੁਖਦਾਇਕ ਅਤੇ ਬੇਵਕਤੀ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ, ਜਿਨ੍ਹਾਂ ਦਾ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ। ਉਹ 53 ਸਾਲਾਂ ਦੇ ਸਨ ਅਤੇ ਆਪਣੇ ਪਿੱਛੇ ਪਤੀ ਅਤੇ ਦੋ ਧੀਆਂ ਛੱਡ ਗਏ।
ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਮਧੂਮਿਤਾ ਜੀ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ, ਜੋ ਆਪਣੇ ਪਰਿਵਾਰ ਦੀ ਤਾਕਤ ਅਤੇ ਆਪਣੇ ਪਤੀ ਦੀ ਸਫਲਤਾ ਲਈ ਪ੍ਰੇਰਨਾ ਸਰੋਤ ਸਨ। ਉਨ੍ਹਾਂ ਕਿਹਾ ਕਿ ਇਹ ਸਮਾਜ ਲਈ ਅਤੇ ਖਾਸ ਕਰਕੇ ਪਰਿਵਾਰ ਲਈ ਬਹੁਤ ਵੱਡਾ ਘਾਟਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਧੂਮਿਤਾ ਜੀ ਇਕ ਪਵਿੱਤਰ ਰੂਹ ਸਨ, ਜਿਨ੍ਹਾਂ ਨੇ ਆਪਣੇ ਪਤੀ ਕੁੰਵਰ ਵਿਜੇ ਪ੍ਰਤਾਪ ਨੂੰ ਬਤੌਰ ਪੁਲਿਸ ਅਧਿਕਾਰੀ ਅਤੇ ਹੁਣ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਵਜੋਂ ਮਾਨਵਤਾ ਦੀ ਮਿਸਾਲੀ ਸੇਵਾ ਕਰਨ ਲਈ ਪੂਰਨ ਸਹਿਯੋਗ ਦਿੱਤਾ।
ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਦੇ ਮੈਂਬਰਾਂ ਤੇ ਸਾਕ-ਸਨੇਹੀਆਂ ਨੂੰ ਦੁੱਖ ਦੀ ਇਸ ਘੜੀ ਵਿੱਚ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ।
Punjab Chief Minister Bhagwant Singh Mann on Saturday condoled the sad and untimely demise of Madhumita, the wife of MLA Kunwar Vijay Pratap, who passed away after brief illness. She was 53 and is survived by husband and two daughters.
In a condolence message, the Chief Minister said that he was deeply saddened to learn about the passing away of Madhumita ji, who was the pillar of strength for her family and a source of inspiration behind the success of her husband. He said that it is a huge loss for the society in general and for the family in particular. Bhagwant Singh Mann said that Madhumita ji was a pious soul, who supported her husband MLA Kunwar Vijay Partap for rendering exemplary service to mankind both as a Police officer and now as an elected representative of people.
Sharing his heartfelt sympathies with the bereaved family, the Chief Minister prayed to the Almighty to give strength to the family members, relatives and friends to bear this irreparable loss in this hour of grief and grant eternal peace to the departed soul.