ਲੁਧਿਆਣਾ, 11 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਅਚਾਨਕ ਮੌਤ ‘ਤੇ ਦੁੱਖ ਪ੍ਰਗਟ ਕਰਨ ਲਈ ਪਹੁੰਚੇ ਅਤੇ ਵਿਧਾਇਕ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਏ। ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੋਗੀ ਸਾਡਾ ਇਕ ਮਿਹਨਤੀ, ਸਮਰਪਿਤ ਅਤੇ ਵਚਨਬੱਧ ਸਾਥੀ ਸੀ, ਜਿਸ ਦਾ ਸਾਨੂੰ ਵੀ ਬਹੁਤ ਘਾਟਾ ਪਿਆ ਹੈ। ਉਨ੍ਹਾਂ ਨੇ ਕਿਹਾ ਕਿ ਗੋਗੀ ਪਾਰਟੀ ਨੂੰ ਹਮੇਸ਼ਾਂ ਸਮਰਪਿਤ ਰਿਹਾ ਹੈ ਅਤੇ ਪਾਰਟੀ ਲਈ ਉਸ ਨੇ ਡਟ ਕੇ ਕੰਮ ਕੀਤਾ ਹੈ। ਉਸ ਨੇ ਆਪਣੇ ਹਲਕੇ ਦੇ ਲੋਕਾਂ ਦੀ ਭਲਾਈ ਲਈ ਦਿਨ ਰਾਤ ਮਿਹਨਤ ਕੀਤੀ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਵਿਧਾਇਕ ਗੋਗੀ ਦੀ ਦੇਹ ‘ਤੇ ਫੁੱਲ ਮਾਲਾਵਾਂ ਭੇਂਟ ਕਰਕੇ ਅਰਦਾਸ ਕੀਤੀ ਕਿ ਪ੍ਰਮਾਤਮਾਂ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।