
ਮੋਗਾ, 19 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਦੇ ਵਿਕਾਸ ਲਈ ਮਹਿਲਾ ਸਸ਼ਕਤੀਕਰਨ ਬਹੁਤ ਜਰੂਰੀ ਹੈ ਅਤੇ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਦੀ ਭਲਾਈ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਜੋਕੇ ਸਮਾਜ ਵਿਚ ਸਭਿਆਚਾਰਕ ਤੇ ਸਮਾਜਿਕ ਵਿਕਾਸ ਵਿਚ ਮਹਿਲਾਵਾਂ ਦੀ ਵੱਡੀ ਭੂਮਿਕਾ ਹੈ।
ਆਈ.ਐਸ.ਐਫ. ਕਾਲਜ ਮੋਗਾ ਵਿਖੇ ਮਹਿਲਾ ਸਸ਼ਕਤੀਕਰਨ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾਵਾਂ ਕੋਲ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦੀ ਅਥਾਹ ਤਾਕਤ ਹੁੰਦੀ ਹੈ। ਅੱਜਕੱਲ੍ਹ ਮਹਿਲਾਵਾਂ ਸਾਡੀਆਂ ਕੌਮਾਂਤਰੀ ਸਰਹੱਦਾਂ ਦੀ ਵੀ ਰਾਖੀ ਕਰ ਰਹੀਆਂ ਹਨ। ਹਰ ਖੇਤਰ ਵਿਚ ਮਹਿਲਾਵਾਂ ਦਾ ਵੱਡਾ ਯੋਗਦਾਨ ਹੈ। ਇਸ ਲਈ ਮਹਿਲਾਵਾਂ ਦੀ ਭਲਾਈ ਲਈ ਅਤੇ ਲੜਕੀਆਂ ਲਈ ਹੋਰ ਮੌਕੇ ਪੈਦਾ ਕਰਨ ਲਈ ਅਜੇ ਵੀ ਹੋਰ ਨੀਤੀਆਂ ਬਣਾਉ
ਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਸ ਦਿਸ਼ਾ ਵੱਲੇ ਤੇਜੀ ਨਾਲ ਕਦਮ ਪੁੱਟੇ ਜਾ ਰਹੇ ਹਨ। ਸਾਡੀ ਸਰਕਾਰ ਨੌਜਵਾਨਾਂ ਨੂੰ ਜ਼ਿੰਦਗੀ ਵਿਚ ਸਿਖਰਾਂ ਛੂਹਣ ਲਈ ਨਵੇਂ ਮੌਕੇ ਮੁਹਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਪੰਜਾਬ ਦੇ 50 ਹਜਾਰ ਤੋਂ ਵੀ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ।