ਚੰਡੀਗੜ੍ਹ, 15 ਦਸੰਬਰ : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਬਿੱਲ ਲਿਆਓ ਇਨਾਮ ਪਾਓ ਸਕੀਮ ਤਹਿਤ ਦਸੰਬਰ ਮਹੀਨੇ ਦੇ ਜੇਤੂ 3592 ਵਿਅਕਤੀਆਂ ਨੂੰ ਦੋ ਕਰੋੜ 11 ਲੱਖ 42 ਹਜਾਰ 495 ਰੁਪਏ ਦੇ ਇਨਾਮ ਦਿੱਤੇ ਗਏ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਤੰਬਰ 2023 ਵਿਚ ਸ਼ੁਰੂ ਕੀਤੀ ਗਈ ਇਸ ਸਕੀਮ ਨੂੰ ਲੋਕਾਂ ਵਲੋਂ ਬਹੁਤ ਹੀ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਸਕੀਮ ਤਹਿਤ ਹੁਣ ਤੱਕ ਲੋਕਾਂ ਵਲੋਂ 127509 ਬਿੱਲ ਵੈਬਸਾਈਟ ‘ਤੇ ਅੱਪਲੋਡ ਕੀਤੇ ਜਾ ਚੁੱਕੇ ਹਨ। ਇਸ ਦਾ ਮੁੱਖ ਮਕਸਦ ਟੈਕਸ ਨਿਯਮਾਂ ਦੀ ਪਾਲਣਾ ਕਰਨਾ ਹੈ, ਤਾਂ ਜੋ ਲੋਕ ਹਰ ਖਰੀਦਦਾਰੀ ‘ਤੇ ਬਿੱਲ ਜਰੂਰ ਲੈਣ। ਇਸ ਨਾਂਲ ਟੈਕਸ ਚੋਰੀ ਰੋਕਣ ਵਿਚ ਮੱਦਦ ਮਿਲੀ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਚੰਗੀਆਂ ਅਤੇ ਪਾਰਦਰਸ਼ੀ ਸਹੂਲਤਾਂ ਦੇਣ ਲਈ ਹਰ ਤਰਾਂ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਧੜਾਧੜ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਪੰਜਾਬ ਦੇ ਪ੍ਰਬੰਧਾਂ ਵਿਚ ਸੁਧਾਰ ਹੋ ਰਿਹਾ ਹੈ। ਇਸ ਤੋਂ ਪੰਜਾਬ ਦੇ ਲੋਕ ਬਹੁਤ ਖੁਸ਼ ਹਨ।