ਜਲੰਧਰ, 10 ਦਸੰਬਰ : ਨਗਰ ਨਿਗਮ ਚੋਣਾ ਲਈ ਸ਼ੁਰੂ ਹੋਈ ਸਰਗਰਮੀ ਦੇ ਮੁਢਲੇ ਪੜਾਅ ਵਿਚ ਹੀ ਆਮ ਆਦਮੀ ਪਾਰਟੀ ਨੂੰ ਮਜਬੂਤੀ ਮਿਲਣੀ ਸ਼ੁਰੂ ਹੋ ਗਈ ਹੈ। ਅੱਜ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀਆਂ ਦੇ ਸਾਬਕਾ ਨਗਰ ਕੌਂਸਲਰਾਂ ਸਮੇਤ ਕਈ ਸਥਾਨਕ ਆਗੂਆਂ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।
ਜਲੰਧਰ ਦੇ ਵਾਰਡ ਨੰਬਰ 33 ਤੋਂ ਅਰੁਣ ਅਰੋੜਾ ਅਤੇ 62 ਨੰ. ਤੋਂ ਵਿਨੀਤ ਧੀਰ ਨੇ ਆਪ ਦਾ ਪੱਲਾ ਫੜ੍ਹਨ ਦਾ ਐਲਾਨ ਕਰ ਦਿੱਤਾ। ਅਰੁਣ ਅਰੋੜਾ ਕਾਂਗਰਸ ਪਾਰਟੀ ਦਾ ਸਾਬਕਾ ਕੌਂਸਲਰ ਹੈ ਅਤੇ ਵਿਨੀਤ ਧੀਰ ਭਾਰਤੀ ਜਨਤਾ ਪਾਰਟੀ ਦਾ ਸਾਬਕਾ ਕੌਂਸਲਰ ਹੈ। ਇਸੇ ਤਰਾਂ ਵਾਰਡ 55 ਦੇ ਭਾਜਪਾ ਆਗੂ ਅਮਿਤ ਲੁਥਰਾ, ਕੁਲਜੀਤ ਸਿੰਘ ਹੈਪੀ ਅਤੇ ਮੋਹਿਤ ਸੇਠ ਨੇ ਵੀ ਭਾਜਪਾ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਇਨ੍ਹਾਂ ਆਗੂਆਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਜਲੰਧਰ ਵਿਚ ਆਮ ਆਦਮੀ ਪਾਰਟੀ ਨੂੰ ਹਰ ਵਰਗ ਦੇ ਲੋਕਾਂ ਦਾ ਭਰਵਾਂ ਸਮਰੱਥਨ ਮਿਲ ਰਿਹਾ ਹੈ। ਇਸ ਮੌਕੇ ਆਪ ਦੇ ਆਗੂ ਦੀਪਕ ਬਾਲੀ, ਰਾਜਵਿੰਦਰ ਕੌਰ ਥਿਆੜਾ ਵੀ ਹਾਜਰ ਸਨ।