
ਚੰਡੀਗੜ੍ਹ, 23 ਫਰਵਰੀ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ ਅੱਠਵੀਂ, ਦਸਵੀਂ ਅਤੇ ਬਾਰਵੀਂ ਕਲਾਸ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਪੂਰੀ ਤਰਾਂ ਨਕਲ ਰਹਿਤ ਹੋਣਗੀਆਂ ਅਤੇ ਨਕਲ ਰੋਕਣ ਲਈ ਪੰਜਾਬ ਵਿਚ 278 ਉਡਣ ਦਸਤੇ ਬਣਾਏ ਗੲੈ ਹਨ।
ਬੋਰਡ ਦੀਆਂ ਪ੍ਰੀਖਿਆਵਾਂ ਪੂਰੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੀ ਪ੍ਰੀਖਿਆ ਕੇਂਦਰਾਂ ਵਿਚ ਪੂਰੀ ਸਖਤੀ ਕੀਤੀ ਜਾਵੇਗੀ। ਸਿੱਖਿਆ ਮੰਤਰੀ ਨੇ ਦੱਸਿਆ ਕਿ ਨਕਲ ਰੋਕਣ ਲਈ ਬਣਾਏ ਗਏ ਉਡਣ ਦਸਤਿਆਂ ਦੀ ਅਗਵਾਈ ਜਿਲਾ ਸਿੱਖਿਆ ਅਧਿਕਾਰੀਆਂ, ਪ੍ਰਿੰਸੀਪਲਾਂ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੈਂਬਰਾਂ ਅਤੇ ਬੋਰਜਡ ਦੀ ਅਕਾਦਮਿਕ ਕੌਂਸਲ ਦੇ ਮੈਂਬਰਾਂ ਵਲੋਂ ਕੀਤੀ ਜਾਵੇਗੀ। ਹਰ ਉਡਣ ਦਸਤੇ ਵਿਚ ਤਿੰਨ ਮੈਂਬਰ ਹੋਣਗੇ।
ਇਹ ਉਡਣ ਦਸਤੇ ਅਚਾਨਕ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ ਕਰਨਗੇ ਅਤੇ ਜਿਥੇ ਵੀ ਨਕਲ ਦਾ ਕੋਈ ਮਾਮਲਾ ਸਾਹਮਣੇ ਆਇਆ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਨਕਲ ਵਰਗੇ ਸੌਖੇ ਰਾਹ ਲੱਭਣ ਦੀ ਥਾਂ ਪ੍ਰੀਖਿਆਵਾਂ ਲਈ ਪੂਰੀ ਮਿਹਨਤ ਕੀਤੀ ਜਾਵੇ। ਉਨ੍ਹਾਂ ਨੇ ਦੱਸਿਆ ਕਿ ਇਸ ਵਾਰ 8.82 ਲੱਖ ਵਿਦਿਆਰਥੀ ਪ੍ਰੀਖਿਆਵਾਂ ਦੇ ਰਹੇ ਹਨ। ਸਰਕਾਰ ਵਲੋਂ ਪ੍ਰੀਖਿਆਵਾਂ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ।