
ਰੂਪਨਗਰ, 23 ਮਾਰਚ: ਲੈਮਰਨ ਯੂਨੀਵਰਸਿਟੀ ਵਿਖੇ ਮਸ਼ਾਲ ਏ ਹਿੰਦ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਮਨਾਇਆ ਗਿਆ। ਇਸ ਦੌਰਾਨ ਜ਼ਿਲ੍ਹਾ ਭਾਸ਼ਾ ਦਫਤਰ ਰੂਪਨਗਰ ਵੱਲੋਂ ਪੁਸਤਕਾਂ ਦੀ ਇੱਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ, ਜਿਸ ਨੇ ਸਮਾਗਮ ਦੀ ਸ਼ੋਭਾ ਵਿੱਚ ਹੋਰ ਜਿਆਦਾ ਵਾਧਾ ਕਰ ਦਿੱਤਾ।
ਯੂਨੀਵਰਸਿਟੀ ਦੇ ਨੌਜਵਾਨ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਵੱਲੋਂ ਇਸ ਪ੍ਰਦਰਸ਼ਨੀ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ। ਉਨ੍ਹਾਂ ਨੇ ਪੰਜਾਬੀ ਸਾਹਿਤ ਨਾਲ ਸੰਬੰਧਿਤ ਕਿਤਾਬਾਂ ਵਿੱਚ ਖਾਸ ਦਿਲਚਸਪੀ ਦਿਖਾਈ। ਇਸ ਤੋਂ ਇਲਾਵਾ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਸਟਾਫ ਮੈਂਬਰਾਂ ਨੇ ਵੀ ਪ੍ਰਦਰਸ਼ਨੀ ਦਾ ਦੌਰਾ ਕੀਤਾ ਅਤੇ ਕਿਤਾਬਾਂ ਦੀਆਂ ਬਹੁਤ ਹੀ ਵਾਜਬ ਤੇ ਸਸਤੀ ਕੀਮਤਾਂ ਨੂੰ ਵੇਖ ਕੇ ਪ੍ਰਸ਼ੰਸਾ ਕੀਤੀ।
ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ ਨੂੰ ਉੱਚ ਦਰਜੇ ਦਾ ਸਾਹਿਤ ਘੱਟ ਕੀਮਤਾਂ ‘ਤੇ ਉਪਲਬਧ ਕਰਵਾਇਆ ਗਿਆ, ਜਿਸ ਨਾਲ ਉਨ੍ਹਾਂ ਵਿੱਚ ਪੜ੍ਹਨ ਦੀ ਰੁਚੀ ਨੂੰ ਹੋਰ ਪ੍ਰੋਤਸਾਹਨ ਮਿਲਿਆ।
ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫਤਰ ਰੂਪਨਗਰ ਦੇ ਕਰਮਚਾਰੀ ਕੁਲਵੰਤ ਸਿੰਘ ਵੱਲੋਂ ਕਿਤਾਬਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਭਾਸ਼ਾ ਅਤੇ ਸਾਹਿਤ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ।