Thursday, November 6Malwa News
Shadow

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਚੰਡੀਗੜ੍ਹ 1 ਅਕਤੂਬਰ :– ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਦੁਸ਼ਹਿਰਾ ਨੇਕੀ ਦੀ ਬਦੀ ਉੱਤੇ ਜਿੱਤ ਦਾ ਪ੍ਰਤੀਕ ਹੈ।

ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸੱਚ ਨੂੰ ਦਰਸਾਉਂਦਾ ਹੈ ਜੋ ਹਮੇਸ਼ਾ ਹੰਕਾਰ ਅਤੇ ਬੁਰਾਈ ਉੱਤੇ ਫਤਿਹ ਪ੍ਰਾਪਤ ਕਰਦਾ ਹੈ। ਉਨ੍ਹਾਂ ਅਰਦਾਸ ਕੀਤੀ ਕਿ ਭਗਵਾਨ ਰਾਮ ਪੰਜਾਬ ਦੇ ਲੋਕਾਂ ਨੂੰ ਬਲ ਦੇਣ ਤਾਂ ਜੋ  ਸਾਰੀਆਂ ਔਕੜਾਂ ਨੂੰ ਪੂਰੀ ਦ੍ਰਿੜਤਾ ਨਾਲ ਨਜਿੱਠ  ਸਕਣ। ਉਨ੍ਹਾਂ ਕਿਹਾ ਕਿ ਸਾਨੂੰ ਹਮੇਸ਼ਾ ਆਪਣੇ ਜੀਵਨ ਵਿੱਚ ਭਗਵਾਨ ਰਾਮ ਦੁਆਰਾ ਦਿਖਾਏ ਗਏ ਮਾਰਗ `ਤੇ ਚੱਲਣਾ ਚਾਹੀਦਾ ਹੈ।

——