ਲੁਧਿਆਣਾ, 6 ਜਨਵਰੀ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਬੁੱਢੇ ਨਾਲੇ ਦੀ ਸਫਾਈ ਲਈ ਚੱਲ ਰਹੇ ਪੰਪਿੰਗ ਸਟੇਸ਼ਨ ਦੇ ਬਦਲਵੇਂ ਪ੍ਰਬੰਧਾਂ ਦੇ ਕੰਮ ਦਾ ਨਿਰੀਖਣ ਕੀਤਾ। ਇਸ ਮੌਕੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਵੀ ਹਾਜਰ ਸਨ।
ਇਸ ਮੌਕੇ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਬੁੱਢੇ ਨਾਲੇ ਦੀ ਸਫਾਈ ਦਾ ਕੰਮ ਪਹਿਲ ਦੇ ਆਧਾਰ ‘ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਪੰਪਿੰਗ ਸਟੇਸ਼ਨ ਦੇ ਚੱਲਣ ਨਾਲ ਬੁੱਢੇ ਦਰਿਆ ਦਾ ਪ੍ਰਦੂਸ਼ਣ ਘੱਟ ਕਰਨ ਵਿਚ ਮੱਦਦ ਮਿਲੇਗੀ। ਇਸ ਮੌਕੇ ਮੰਤਰੀ ਨੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਕੀਤੀਆਂ ਕਿ ਜੋ ਵੀ ਡੇਅਰੀਆਂ ਜਾਂ ਹੋਰ ਫੈਕਟਰੀਆਂ ਅਣਟ੍ਰੀਟਡ ਪਾਣੀ ਬੁੱਢੇ ਨਾਲੇ ਵਿਚ ਛੱਡ ਰਹੀਆਂ ਹਨ, ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।