
ਲੁਧਿਆਣਾ, 25 ਜਨਵਰੀ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਬੱਢੇ ਦਰਿਆ ਦੇ ਗਊਸ਼ਾਲਾ ਪੁਆਇੰਟ ਦੇ ਨੇੜੇ ਸਥਾਪਿਤ ਕੀਤੇ ਗਏ ਅਸਥਾਈ ਪੰਪਿੰਗ ਸਟੇਸ਼ਨ ਦਾ ਨਿਰੀਖਣ ਕੀਤਾ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਬੁੱਢੇ ਨਾਲੇ ਵਿਚ ਪੈ ਰਹੇ ਸੀਵਰੇਜ਼ ਦੇ ਪਾਣੀ ਰੋਕਣ ਲਈ ਯੋਜਨਾ ਉਲੀਕੀ ਗਈ ਹੈ ਅਤੇ ਜਲਦੀ ਹੀ ਬੁੱਢੇ ਨਾਲੇ ਦੀ ਮੁਕੰਮਲ ਸਫਾਈ ਕੀਤੀ ਜਾ ਸਕੇਗੀ। ਉਨ੍ਹਾਂ ਨੇ ਕਿਹਾ ਕਿ ਇਸ ਪ੍ਰਦੂਸ਼ਣ ਨੂੰ ਰੋਕਣ ਲਈ ਪੰਜਾਬ ਸਰਕਾਰ ਪੂਰੀ ਤਰਾਂ ਵਚਨਬੱਧ ਹੈ। ਇਸ ਮੌਕੇ ਮੇਅਰ ਇੰਦਰਜੀਤ ਕੌਰ, ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਡੇਚਲਵਾਲ, ਐਸ ਡੀ ਐਮ ਜਸਲੀਨ ਕੌਰ ਭੁੱਲਰ, ਵਧੀਕ ਕਮਿਸ਼ਨਰ ਪਰਮਦੀਪ ਸਿੰਘ ਆਦਿ ਅਧਿਕਾਰੀ ਵੀ ਹਾਜਰ ਸਨ।