
ਚੰਡੀਗੜ੍ਹ, 29 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਨਵੇਂ ਸਾਲ ਦੀ ਪਹਿਲੀ ਕੈਬਨਿਟ ਮੀਟਿੰਗ ਹੋਣ ਜਾ ਰਹੀ ਹੈ। ਇਸ ਲਈ ਦੋ ਨੋਟੀਫਿਕੇਸ਼ਨ ਜਾਰੀ ਕੀਤੇ ਗਏ ਹਨ। ਪਹਿਲਾਂ ਮੀਟਿੰਗ 6 ਫਰਵਰੀ ਨੂੰ ਹੋਣੀ ਸੀ, ਹੁਣ ਮੀਟਿੰਗ ਦਾ ਸ਼ੈਡਿਊਲ ਬਦਲ ਕੇ 10 ਫਰਵਰੀ ਕਰ ਦਿੱਤਾ ਗਿਆ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿੱਚ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਸਾਰੇ ਕੈਬਨਿਟ ਮੰਤਰੀਆਂ ਨੂੰ ਇਸ ਮੀਟਿੰਗ ਵਿੱਚ ਹਾਜ਼ਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।
ਦੱਸ ਦੇਈਏ ਕਿ ਇਹ ਇਸ ਸਾਲ ਦੀ ਪਹਿਲੀ ਕੈਬਨਿਟ ਮੀਟਿੰਗ ਹੈ। ਇਸ ਮੀਟਿੰਗ ਵਿੱਚ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਹੋ ਸਕਦੀ ਹੈ। ਦਿੱਲੀ ਚੋਣਾਂ ਦੀ ਵੋਟਿੰਗ ਖਤਮ ਹੋਣ ਦੇ ਅਗਲੇ ਹੀ ਦਿਨ ਮੀਟਿੰਗ ਰੱਖੀ ਗਈ ਹੈ। ਮੀਟਿੰਗ ਤੋਂ ਬਾਅਦ ਕਈ ਅਹਿਮ ਮੁੱਦਿਆਂ ‘ਤੇ ਸਰਕਾਰ ਫੈਸਲਾ ਲੈ ਸਕਦੀ ਹੈ।
ਚਰਚਾ ਹੈ ਕਿ ਮੀਟਿੰਗ ਵਿੱਚ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਪਾਉਣ ਸਮੇਤ ਹੋਰ ਕਈ ਅਹਿਮ ਮੁੱਦਿਆਂ ‘ਤੇ ਫੈਸਲਾ ਹੋ ਸਕਦਾ ਹੈ। ਨਾਲ ਹੀ ਪੰਜਾਬ ਵਿੱਚ ਕੁਝ ਨਵੀਆਂ ਨੀਤੀਆਂ ਲਾਗੂ ਕਰਨ ‘ਤੇ ਵੀ ਚਰਚਾ ਹੋਵੇਗੀ। 6 ਫਰਵਰੀ ਨੂੰ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਦੇ ਮੰਤਰੀ ਮੀਡੀਆ ਨਾਲ ਮੀਟਿੰਗ ਬਾਰੇ ਜਾਣਕਾਰੀ ਸਾਂਝੀ ਕਰਨਗੇ।