Thursday, November 6Malwa News
Shadow

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ‘ਚ 10-10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਤਿੰਨ ਆਂਗਨਵਾੜੀ ਕੇਂਦਰਾਂ ਦੀ ਸ਼ੁਰੂਆਤ ਕਰਵਾਈ

ਮਲੋਟ, 24 ਮਲੋਟ:

ਪੰਜਾਬ ਦੇ ਆਂਗਨਵਾੜੀ ਕੇਂਦਰਾਂ ਵਿੱਚ ਬੱਚਿਆਂ ਅਤੇ ਮਾਵਾਂ ਲਈ ਅਨੁਕੂਲ ਵਾਤਾਵਰਨ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਉਪਰਾਲੇ ਤੇਜ਼ ਕਰ ਦਿੱਤੇ ਗਏ ਹਨ। ਇਹ ਪ੍ਰਗਟਾਵਾ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਧਾਨ ਸਭਾ ਹਲਕੇ ਵਿੱਚ 10-10 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣਨ ਵਾਲੇ ਤਿੰਨ ਆਂਗਣਵਾੜੀ ਕੇਂਦਰਾਂ ਦੇ ਨੀਹ ਪੱਥਰ ਰੱਖਦਿਆਂ ਕੀਤਾ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੂਰੇ ਪਾਰਦਰਸ਼ੀ ਅਤੇ ਚੰਗੀ ਗੁਣਵੱਤਾ ਵਾਲੇ ਸਮਾਨ ਨਾਲ ਇਹਨਾਂ ਕੇਂਦਰਾਂ ਦਾ ਨਿਰਮਾਣ ਕਰਵਾਇਆ ਜਾਵੇਗਾ ਅਤੇ ਇੱਥੇ ਬੱਚਿਆਂ ਹਰ ਲੋੜੀਂਦੀ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਮਲੋਟ ਅਧੀਨ ਆਉਂਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਦੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪ੍ਰਮੁਖਤਾ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਆਂਗਣਵਾੜੀ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦੀ ਗੁਣਵੱਤਾ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਅੱਜ ਮਲੋਟ ਸ਼ਹਿਰ ਦੇ ਵਾਰਡ ਨੰਬਰ 18, ਪਿੰਡ ਔਲਖ ਅਤੇ ਪਿੰਡ ਕਿੰਗਰਾ ਵਿਖੇ ਲਗਭਗ 30 ਲੱਖ ਰੁਪਏ ਦੀ ਲਾਗਤ ਦੇ ਨਾਲ ਬਣਨ ਵਾਲੇ ਇਹਨਾਂ ਨਵੇਂ ਆਂਗਨਵਾੜੀ ਕੇਂਦਰਾਂ ਦੇ ਨੀਹ ਪੱਥਰ ਰੱਖੇ ਅਤੇ ਪਿੰਡ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ।

ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ, ਨਿੱਜੀ ਸਕੱਤਰ ਅਰਸ਼ਦੀਪ ਸਿੰਘ ਸਿੱਧੂ, ਸੁਪਰਵਾਈਜ਼ਰ ਕੁਲਦੀਪ ਕੌਰ, ਸੁਪਰਵਾਈਜ਼ਰ ਭੁਪਿੰਦਰ ਕੌਰ, ਸਮੂਹ ਪੰਚਾਇਤ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।