Friday, April 3Malwa News
Shadow

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਚ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

ਜੰਡਿਆਲਾ ਗੁਰੂ/ਅੰਮ੍ਰਿਤਸਰ, 03 ਅਪ੍ਰੈਲ (        ) – ਜੰਡਿਆਲਾ ਗੁਰੂ ਹਲਕੇ ਵਿੱਚ ਵਿਕਾਸ ਨੂੰ ਨਵੀਂ ਰਫ਼ਤਾਰ ਦਿੰਦੇ ਹੋਏ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਇਸ ਮੌਕੇ ਉਨ੍ਹਾਂ ਨੇ ਕੁੱਲ ਲਗਭਗ 5 ਕਰੋੜ 33 ਲੱਖ 94 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ।

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕੇ ਦੇ ਪਿੰਡ ਗੱਗੜਭਾਣਾ ਵਿੱਚ 1 ਕਰੋੜ 57 ਲੱਖ 60 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਇਲਾਵਾ ਪਿੰਡ ਗੱਗੜਭਾਣਾ ਵਿੱਚ ਖੇਡ ਮੈਦਾਨ ਲਈ 23 ਲੱਖ 29 ਹਜ਼ਾਰ ਰੁਪਏ ਦੀ ਰਕਮ ਵੀ ਮਨਜ਼ੂਰ ਕੀਤੀ ਗਈ, ਜਿਸ ਨਾਲ ਨੌਜਵਾਨਾਂ ਨੂੰ ਵਧੀਆ ਖੇਡ ਸਹੂਲਤਾਂ ਮਿਲਣਗੀਆਂ। ਇਸ ਉਪਰੰਤ ਪਿੰਡ ਪੱਲਾ ਵਿੱਚ 32 ਲੱਖ 65 ਹਜ਼ਾਰ ਰੁਪਏ, ਪਿੰਡ ਬੁੱਟਰ ਖੁਰਦ ਵਿੱਚ 1 ਕਰੋੜ 56 ਲੱਖ 80 ਹਜ਼ਾਰ ਰੁਪਏ, ਪਿੰਡ ਬੁੱਟਰ ਸਿਵਿਆਂ ਵਿੱਚ 1 ਕਰੋੜ 63 ਲੱਖ 60 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। 

ਇਸ ਮੌਕੇ ਉਹਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿਕਾਸ ਪੱਖੋਂ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਉਹਨਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ ਅਤੇ ਇਸ ਸਾਲ ਕੋਈ ਵੀ ਪਿੰਡੋਂ ਵਿਕਾਸ ਪੱਖੋਂ ਅਧੂਰਾ ਨਹੀਂ ਰਹੇਗਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਾ ਸਰਕਾਰ ਦਾ ਮੁੱਖ ਏਜੰਡਾ ਹੈ। 

ਇਸ ਮੌਕੇ ‘ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਹਨਾਂ ਪਿੰਡਾਂ ਵਿੱਚ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਤਹਿਤ ਕੀਤੇ ਜਨ ਸੰਵਾਦ ਪ੍ਰੋਗਰਾਮਾਂ ਦੌਰਾਨ ਪੰਜਾਬ ਸਰਕਾਰ ਦੀਆਂ ਚਾਰ ਸਾਲਾ ਉਪਲਬਧੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੇ ਹਿੱਤਾਂ ਲਈ ਕੀਤੇ ਗਏ ਹਰ ਇੱਕ ਵਾਅਦੇ ਨੂੰ ਕੀਤਾ ਪੂਰਾ ਹੈ।

ਇਸ ਮੌਕੇ ਬਲਾਕ ਸੰਮਤੀ ਚੇਅਰਮੈਨ ਅਮਰੀਕ ਸਿੰਘ ਸੋਢੀ, ਸਰਪੰਚ ਗੁਰਮੁੱਖ ਸਿੰਘ ਸਰਜਾ, ਚੇਅਰਮੈਨ ਡਾਕਟਰ ਗੁਰਵਿੰਦਰ ਸਿੰਘ, ਸਰਪੰਚ ਅਜੇ ਗਾਂਧੀ, ਸਰਪੰਚ ਗੁਰਪ੍ਰੀਤ ਸਿੰਘ, ਸਰਪੰਚ ਇੰਦਰਜੀਤ ਸਿੰਘ, ਸਰਪੰਚ ਪ੍ਰਗਟ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।