
ਨੰਗਲ 16 ਨਵੰਬਰ: ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਜਲਫਾ ਮਾਤਾ ਜੀ ਦੇ ਪਵਿੱਤਰ ਦਰਬਾਰ ਵਿਖੇ ਪਰਿਵਾਰ ਸਮੇਤ ਪਹੁੰਚ ਕੇ ਮਾਤਾ ਜੀ ਦੇ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ, ਇਲਾਕੇ ਦੀ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਇਸ ਮੌਕੇ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਯੱਗ-ਹਵਨ ਵੀ ਕਰਵਾਇਆ ਗਿਆ। ਯੱਗ-ਹਵਨ ਦੌਰਾਨ ਮੰਤਰ ਉਚਾਰਨ ਦੇ ਨਾਲ ਸਮੂਹ ਲੋਕਾਂ ਦੀ ਚੰਗੀ ਸਿਹਤ, ਤਰੱਕੀ ਅਤੇ ਸੁਖੀ ਜੀਵਨ ਲਈ ਅਰਦਾਸ ਕੀਤੀ ਗਈ। ਮਾਤਾ ਜੀ ਦੇ ਦਰਬਾਰ ਵਿਖੇ ਨਤਮਸਤਕ ਹੋ ਕੇ ਮਨ ਨੂੰ ਆਤਮਿਕ ਸ਼ਾਂਤੀ ਅਤੇ ਸਕੂਨ ਦੀ ਪ੍ਰਾਪਤੀ ਹੋਈ। ਇਸ ਮੌਕੇ ਮੌਜੂਦ ਸੰਗਤ ਨੇ ਵੀ ਸ਼ਰਧਾ ਭਾਵਨਾ ਨਾਲ ਮਾਤਾ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਕਿਹਾ ਕਿ ਧਾਰਮਿਕ ਸਥਾਨ ਸਾਡੀ ਆਸਥਾ ਅਤੇ ਵਿਸ਼ਵਾਸ ਦੇ ਕੇਂਦਰ ਹਨ। ਅਜਿਹੇ ਧਾਰਮਿਕ ਸਮਾਗਮ ਸਾਨੂੰ ਆਪਣੀ ਸੰਸਕ੍ਰਿਤੀ ਅਤੇ ਵਿਰਾਸਤ ਨਾਲ ਜੋੜਦੇ ਹਨ। ਸਾਡੇ ਧਾਰਮਿਕ ਗ੍ਰੰਥ ਅਤੇ ਗੁਰੂਆਂ-ਪੀਰਾਂ ਦੀਆਂ ਸਿੱਖਿਆਵਾਂ ਸਾਨੂੰ ਆਪਸੀ ਪਿਆਰ, ਸਤਿਕਾਰ, ਸੇਵਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੀਆਂ ਹਨ। ਸਾਨੂੰ ਸਾਰਿਆਂ ਨੂੰ ਧਰਮ ਦੇ ਰਸਤੇ ‘ਤੇ ਚੱਲਦਿਆਂ ਸਮਾਜ ਦੀ ਬਿਹਤਰੀ ਅਤੇ ਲੋੜਵੰਦਾਂ ਦੀ ਸੇਵਾ ਲਈ ਹਮੇਸ਼ਾ ਯਤਨਸ਼ੀਲ ਰਹਿਣਾ ਚਾਹੀਦਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਸੰਤਾਂ, ਮਹਾਂਪੁਰਸ਼ਾਂ ਅਤੇ ਪੀਰਾਂ-ਫਕੀਰਾਂ ਦੀ ਧਰਤੀ ਹੈ, ਜਿੱਥੇ ਹਰ ਧਰਮ ਅਤੇ ਵਰਗ ਦੇ ਲੋਕ ਆਪਸੀ ਸਾਂਝ ਅਤੇ ਸਦਭਾਵਨਾ ਨਾਲ ਰਹਿੰਦੇ ਹਨ। ਅਜਿਹੇ ਸਮਾਗਮ ਸਮਾਜ ਵਿੱਚ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਉਨ੍ਹਾਂ ਮਾਤਾ ਜੀ ਦੇ ਦਰਬਾਰ ਵਿਖੇ ਅਰਦਾਸ ਕੀਤੀ ਕਿ ਪਰਮਾਤਮਾ ਸਮੁੱਚੀ ਲੋਕਾਈ ਨੂੰ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਹਰ ਪਰਿਵਾਰ ਦੇ ਜੀਵਨ ਵਿੱਚ ਸੁੱਖ, ਸ਼ਾਂਤੀ ਅਤੇ ਖੁਸ਼ਹਾਲੀ ਬਖ਼ਸ਼ਣ।
ਇਸ ਮੌਕੇ ਡਾਕਟਰ ਸੰਜੀਵ ਗੌਤਮ ਜ਼ਿਲ੍ਹਾ ਪ੍ਰਧਾਨ, ਦੀਪਕ ਸੋਨੀ ਜ਼ਿਲ੍ਹਾ ਚੇਅਰਮੈਨ ਖੱਤਰੀ ਅਰੋੜਾ ਵੈਲਫੇਅਰ ਬੋਰਡ, ਦਲੀਪ ਹੰਸ ਮੈਂਬਰ ਦਲਿਤ ਬੋਰਡ ਪੰਜਾਬ, ਮਨਜੋਤ ਕੌਂਸਲਰ, ਲਵਲੀ ਆਂਗਰਾ ਕੌਂਸਲਰ, ਕਾਲਾ ਸ਼ੋਕਰ ਬਲਾਕ ਪ੍ਰਧਾਨ, ਨਰਿੰਦਰ ਨਿੰਦੀ ਅਤੇ ਸੁਮਿਤ ਅਗਨੀ ਸੰਦਲ ਮੈਂਬਰ ਬ੍ਰਾਹਮਣ ਵੈਲਫੇਅਰ ਬੋਰਡ ਪੰਜਾਬ, ਐਡਵੋਕੇਟ ਨਿਸ਼ਾਂਤ ਗੁਪਤਾ, ਡਾ. ਰਜਿੰਦਰ ਕੁਮਾਰ, ਰੇਸ਼ਵ ਉੱਪਲ, ਅਨਮੋਲ ਕਪਿਲਾ, ਸ਼ਿਵ ਕੁਮਾਰ ਮਜਾਰੀ, ਬਲਰਾਮ ਰਾਣਾ, ਤੁਸ਼ਾਰ ਜ਼ਹਿਰਤ, ਮਨਜੀਤ ਸੈਣੀ, ਹੈਪੀ ਨੰਦਾ, ਰਣਜੀਤ ਬੱਗਾ ਅਤੇ ਗੋਪੀ ਪੱਸੀਵਾਲ ਸਮੇਤ ਹੋਰ ਪਤਵੰਤੇ ਮੌਜੂਦ ਸਨ।