Sunday, November 8Malwa News
Shadow

ਪਵਿੱਤਰ ਸ੍ਰੀ ਅਯੁੱਧਿਆ ਧਾਮ ਵਿਖੇ ਪ੍ਰਭੂ ਸ੍ਰੀ ਰਾਮ ਲੱਲਾ ਜੀ ਵਿਖੇ ਨਤਮਸਤਕ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

ਸ੍ਰੀ ਅਨੰਦਪੁਰ ਸਾਹਿਬ 11 ਨਵੰਬਰ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਵਿੱਤਰ ਧਾਮ ਸ੍ਰੀ ਅਯੁੱਧਿਆ ਵਿਖੇ ਪ੍ਰਭੂ ਸ੍ਰੀ ਰਾਮ ਲੱਲਾ ਜੀ ਦੇ ਦਿਵਯ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਮਰਿਆਦਾ ਪੁਰਸ਼ੋਤਮ ਪ੍ਰਭੂ ਸ੍ਰੀ ਰਾਮ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ ਅਤੇ ਦੇਸ਼ ਦੀ ਤਰੱਕੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਇਸ ਪਵਿੱਤਰ ਅਸਥਾਨ ਦੇ ਦਰਸ਼ਨਾਂ ਨੂੰ ਆਪਣੇ ਜੀਵਨ ਦਾ ਯਾਦਗਾਰੀ ਅਤੇ ਸੁਭਾਗਾ ਪਲ ਦੱਸਿਆ।

         ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਵਿੱਤਰ ਸ੍ਰੀ ਅਯੁੱਧਿਆ ਧਾਮ ਵਿਖੇ ਪ੍ਰਭੂ ਸ੍ਰੀ ਰਾਮ ਲੱਲਾ ਜੀ ਦੇ ਦਰਸ਼ਨ ਕਰਨਾ ਉਨ੍ਹਾਂ ਲਈ ਬੇਹੱਦ ਭਾਵੁਕ ਅਤੇ ਆਤਮਿਕ ਅਨੁਭਵ ਰਿਹਾ। ਪ੍ਰਭੂ ਸ੍ਰੀ ਰਾਮ ਜੀ ਦੇ ਜੀਵਨ ਤੋਂ ਸਾਨੂੰ ਸੱਚਾਈ, ਤਿਆਗ, ਮਰਿਆਦਾ, ਸੇਵਾ ਅਤੇ ਫਰਜ਼ ਨਿਭਾਉਣ ਦੀ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਪ੍ਰਭੂ ਸ੍ਰੀ ਰਾਮ ਜੀ ਦੇ ਆਦਰਸ਼ ਮਨੁੱਖਤਾ ਨੂੰ ਹਮੇਸ਼ਾ ਸਹੀ ਰਸਤੇ ‘ਤੇ ਚੱਲਣ ਦਾ ਸੰਦੇਸ਼ ਦਿੰਦੇ ਹਨ।

       ਉਨ੍ਹਾਂ ਕਿਹਾ ਕਿ ਸ੍ਰੀ ਅਯੁੱਧਿਆ ਧਾਮ ਵਿਖੇ ਪਹੁੰਚ ਕੇ ਜੋ ਆਤਮਿਕ ਸ਼ਾਂਤੀ ਅਤੇ ਸਕੂਨ ਮਿਲਿਆ ਹੈ, ਉਸ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਮੁਸ਼ਕਿਲ ਹੈ। ਇਹ ਪਵਿੱਤਰ ਧਰਤੀ ਕਰੋੜਾਂ ਸ਼ਰਧਾਲੂਆਂ ਦੀ ਆਸਥਾ ਅਤੇ ਸ਼ਰਧਾ ਦਾ ਕੇਂਦਰ ਹੈ।

           ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਜਿਹੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਮਨੁੱਖ ਨੂੰ ਆਪਣੇ ਜੀਵਨ ਵਿੱਚ ਚੰਗੇ ਕਰਮ ਕਰਨ, ਸਮਾਜ ਦੀ ਸੇਵਾ ਕਰਨ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਉਣ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਪ੍ਰਭੂ ਸ੍ਰੀ ਰਾਮ ਜੀ ਅੱਗੇ ਸਮੁੱਚੀ ਲੋਕਾਈ ਦੀ ਸੁੱਖ-ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਪ੍ਰਾਰਥਨਾ ਕੀਤੀ।