Thursday, May 14Malwa News
Shadow

ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਵੱਲੋਂ ਸਵੈ ਜਨਗਣਨਾ ਦੀ ਕੀਤੀ ਸ਼ੁਰੂਆਤ

ਨੰਗਲ 14 ਮਈ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਵੈ ਜਨਗਣਨਾ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਇਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਨੇ ਜਨਗਣਨਾ ਲਈ ਬਣਾਈ ਗਈ ਐਪ ਵਿੱਚ ਆਪਣੀ ਵਿਅਕਤੀਗਤ ਜਾਣਕਾਰੀ ਭਰ ਕੇ ਇਸ ਮੁਹਿੰਮ ਨੂੰ ਅੱਗੇ ਵਧਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜਨਗਣਨਾ ਦੇ ਅੰਕੜੇ ਦੇਸ਼ ਅਤੇ ਰਾਜ ਦੀ ਯੋਜਨਾਬੰਦੀ ਲਈ ਬਹੁਤ ਜ਼ਰੂਰੀ ਹੁੰਦੇ ਹਨ, ਇਸ ਲਈ ਹਰ ਨਾਗਰਿਕ ਨੂੰ ਇਸ ਵਿੱਚ ਪੂਰੀ ਸਹਿਯੋਗ ਦੇਣਾ ਚਾਹੀਦਾ ਹੈ।
     ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਨਗਣਨਾ ਸਬੰਧੀ ਦਿੱਤੀ ਜਾਣ ਵਾਲੀ ਜਾਣਕਾਰੀ ਪੂਰੀ ਤਰ੍ਹਾਂ ਸਹੀ ਅਤੇ ਪ੍ਰਮਾਣਿਕ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਗਲਤ ਜਾਂ ਅਧੂਰੀ ਜਾਣਕਾਰੀ ਨਾਲ ਸਰਕਾਰੀ ਯੋਜਨਾਵਾਂ ਦੀ ਯੋਜਨਾ ਬਣਾਉਣ ਵਿੱਚ ਰੁਕਾਵਟ ਆ ਸਕਦੀ ਹੈ। ਇਸ ਲਈ ਹਰ ਇਕ ਵਿਅਕਤੀ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਪਰਿਵਾਰ ਅਤੇ ਘਰ ਦੀ ਸਹੀ ਜਾਣਕਾਰੀ ਦਰਜ ਕਰੇ।
      ਹਰਜੋਤ ਸਿੰਘ ਬੈਂਸ ਨੇ ਇਹ ਵੀ ਕਿਹਾ ਕਿ ਡਿਜ਼ੀਟਲ ਮਾਧਿਅਮਾਂ ਰਾਹੀਂ ਜਨਗਣਨਾ ਕਰਨਾ ਸਮੇਂ ਦੀ ਲੋੜ ਹੈ, ਜਿਸ ਨਾਲ ਪ੍ਰਕਿਰਿਆ ਤੇਜ਼, ਸਹਿਜ ਅਤੇ ਪਾਰਦਰਸ਼ੀ ਬਣਦੀ ਹੈ। ਉਨ੍ਹਾਂ ਕਿਹਾ ਕਿ ਐਪ ਰਾਹੀਂ ਸਵੈ ਜਨਗਣਨਾ ਕਰਨ ਨਾਲ ਲੋਕ ਘਰ ਬੈਠੇ ਹੀ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ, ਜਿਸ ਨਾਲ ਸਮੇਂ ਦੀ ਬਚਤ ਹੋਵੇਗੀ ਅਤੇ ਸਰਕਾਰੀ ਅਧਿਕਾਰੀਆਂ ਉੱਤੇ ਭਾਰ ਵੀ ਘਟੇਗਾ।
     ਕੈਬਨਿਟ ਮੰਤਰੀ ਨੇ ਕਿਹਾ ਕਿ ਜਨਗਣਨਾ ਸਿਰਫ ਸਰਕਾਰੀ ਕਾਰਜ ਨਹੀਂ, ਸਗੋਂ ਇਹ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਸਹੀ ਅਤੇ ਪੂਰੀ ਜਾਣਕਾਰੀ ਦੇਣ ਨਾਲ ਹੀ ਸਰਕਾਰ ਵੱਲੋਂ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਠੀਕ ਤਰੀਕੇ ਨਾਲ ਲਾਗੂ ਕੀਤਾ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਜਨਗਣਨਾ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਦੇਣ। ਇਸ ਮੌਕੇ ਮਾਸਟਰ ਟ੍ਰੇਨਰ ਅਸ਼ਵਨੀ ਕੁਮਾਰ ਤੇ ਪਤਵੰਤੇ ਹਾਜ਼ਰ ਸਨ।