Saturday, November 22Malwa News
Shadow

ਕੈਬਨਿਟ ਮੰਤਰੀ ਨੇ ਢਾਣੀ ਬਰਕੀ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੀ ਨਿਕਾਸੀ ਦੇ ਕੰਮ ਦਾ ਕੀਤਾ ਉਦਘਾਟਨ

ਲੰਬੀ/ਸ੍ਰੀ ਮੁਕਤਸਰ ਸਾਹਿਬ, 21 ਨਵੰਬਰ:- ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਹਲਕਾ ਲੰਬੀ ਦੀ ਢਾਣੀ ਬਰਕੀ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੇ ਨਿਕਾਸੀ ਦੇ ਕੰਮ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਢਾਣੀ ਬਰਕੀ ਦੇ ਲੋਕਾਂ ਦੀ ਮੰਗ ਸੀ ਕਿ ਉਨ੍ਹਾਂ ਨੂੰ ਇਸ ਗੰਦੇ ਪਾਣੀ ਦੀ ਸਮੱਸਿਆ ਤੋਂ ਛੁਟਕਾਰਾ ਦਵਾਇਆ ਜਾਵੇ ਅਤੇ ਅੱਜ ਉਨ੍ਹਾਂ ਦੀ ਇਸ ਮੰਗ ਨੂੰ ਬੂਰ ਪਿਆ ਹੈ। ਇਸ ਕੰਮ ਦੇ ਮੁਕੰਮਲ ਹੋਣ ਨਾਲ ਆਲ਼ੇ-ਦੁਆਲ਼ੇ ਦੀ ਸਾਫ਼-ਸਫ਼ਾਈ ਹੋਵੇਗੀ ਅਤੇ ਲੋਕਾਂ ਨੂੰ ਸਹੂਲਤ ਮਿਲੇਗੀ।।

ਕੈਬਨਿਟ ਮੰਤਰੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਮੁੱਖ ਤਰਜੀਹ ਪਿੰਡਾਂ ਦਾ ਵਿਕਾਸ ਕਰਨਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦਾ ਵਿਕਾਸ ਲਗਾਤਾਰ ਜਾਰੀ ਹੈ। ਪਿੰਡਾਂ ਦੇ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਪੂਰਾ ਕਰਨ ਲਈ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਜਾ ਰਹੇ ਹਨ ਅਤੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ।

ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ ਅਤੇ ਵਰਕਰ ਹਾਜ਼ਰ ਸਨ।