
ਚੰਡੀਗੜ੍ਹ, 20 ਫਰਵਰੀ : ਪੰਜਾਬ ਦੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਦੇ ਵਫਦਾਂ ਨਾਲ ਮੀਟਿੰਗਾਂ ਕੀਤੀਆਂ। ਇਸ ਦੌਰਾਨ ਵਿੱਤ ਮੰਤਰੀ ਨੇ ਹਦਾਇਤ ਕੀਤੀ ਕਿ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਸਕੂਲ ਸਿੱਖਿਆ ਵਿਭਾਗ ਵਲੋਂ ਬਣਾਈ ਗਈ ਅਫਸਰ ਕਮੇਟੀ ਦੇ ਮੈਂਬਰਾਂ ਨੂੰ 27 ਫਰਵਰੀ ਨੂੰ ਹੋਣ ਵਾਲੀ ਸਬ ਕਮੇਟੀ ਦੀ ਮੀਟਿੰਗ ਵਿਚ ਸ਼ਾਮਲ ਕੀਤਾ ਜਾਵੇ। ਅੱਜ ਦੀ ਮੀਟਿੰਗ ਵਿਚ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਹਾਜਰ ਸਨ।
ਇਸ ਮੀਟਿੰਗ ਸਕੂਲ ਸਿੱਖਿਆ ਵਿਭਾਗ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਦੀ ਜਥੇਬੰਦੀ ਨੇ ਵੀ ਆਪਣੀਆਂ ਮੰਗਾਂ ਰੱਖੀਆਂ। ਇਸ ਮੌਕੇ ਸਰਵ ਸਿੱਖਿਆ ਅਭਿਆਨ, ਮਿਡ ਡੇ ਮੀਲ ਦਫਤਰੀ ਮੁਲਾਜ਼ਮ ਅਤੇ ਹੋਰ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਵੀ ਸਮੱਸਿਆਵਾਂ ਬਾਰੇ ਚਰਚਾ ਕੀਤੀ ਗਈ।