ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਲੁਧਿਆਣਾ; 28 ਸਤੰਬਰ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਦੇਸ਼ ਭਗਤੀ, ਬਰਾਬਰੀ, ਇਨਸਾਫ਼ ਅਤੇ ਲੋਕ ਭਲਾਈ 'ਤੇ ਆਧਾਰਿਤ ਪੰਜਾਬ ਦੀ ਸਿਰਜਣਾ ਦੇ ਦ੍ਰਿੜ੍ਹ ਸੰਕਲਪ ਨਾਲ ਕੰਮ ਕਰ ਰਹੀ ਹੈ। ਮਹਾਨ ਸ਼ਹੀਦ ਦੇ ਜਨਮ ਦਿਹਾੜੇ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵਿਖੇ 'ਜਸ਼ਨ-ਏ-ਇਨਕਲਾਬ' ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸ਼ਹੀਦ ਭਗਤ ਸਿੰਘ ਦੇ ਸਤਿਕਾਰ ਵਿੱਚ ਵੱਡੇ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੋਹਾਲੀ ਹਵਾਈ ਅੱਡੇ ਦਾ ਨਾਂ ਉਨ੍ਹਾਂ ਦੇ ਨਾਂ 'ਤੇ ਰੱਖਣ ਅਤੇ 30 ਫੁੱਟ ਉੱਚਾ ਬੁੱਤ ਸਥਾਪਤ ਕਰਨ ਤੋਂ ਲੈ ਕੇ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਬਾਬਾ ਸਾਹਿਬ ਅੰਬੇਦਕਰ ਦੀਆਂ ਤਸਵੀਰਾਂ ਲਾਉਣ ਦੇ ਨਾਲ-ਨਾਲ ਖਟਕੜ ਕਲਾਂ ਵਿਖੇ 52 ਕਰੋੜ ਰੁਪਏ ਦਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਹੈਰੀਟੇਜ ਕੰਪਲੈਕਸ ਬਣਾਇਆ ਜਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਤਰੱਕੀ, ਸਿੱਖਿਆ, ਭਲਾਈ ਅਤੇ ਇਸ ਦੇ ਪਾਣੀਆਂ ਦੇ ਸਰੋਤਾਂ ...








