ਜ਼ਮੀਨ-ਜਾਇਦਾਦ ਦੀ ‘ਈਜ਼ੀ ਰਜਿਸਟਰੀ’ ਦੀ ਵਿਵਸਥਾ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ
*ਫਤਹਿਗੜ੍ਹ ਸਾਹਿਬ, 27 ਨਵੰਬਰ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਹੋਰ ਇਨਕਲਾਬੀ ਪਹਿਲਕਦਮੀ ਕਰਦਿਆਂ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਜ਼ਮੀਨ-ਜਾਇਦਾਦ ਲਈ ‘ਈਜ਼ੀ ਰਜਿਸਟਰੀ’ (ਸੁਖਾਲੀ ਵਿਵਸਥਾ) ਨੂੰ ਲਾਗੂ ਕਰ ਦਿੱਤਾ ਹੈ।ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਅਤੇ ਪਾਰਦਰਸ਼ੀ ਸ਼ਾਸਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਸ ਇਤਿਹਾਸਕ ਪਹਿਲਕਦਮੀ ਦੀ ਸ਼ੁਰੂਆਤ ਦੇ ਗਵਾਹ ਬਣਨ ਵਾਲੇ ਸਾਰੇ ਲੋਕਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਨੂੰ ਗੁੰਝਲਦਾਰ ਅਤੇ ਸਮਾਂ ਬਰਬਾਦ ਕਰਨ ਵਾਲੀ ਪ੍ਰਕਿਰਿਆ ਮੰਨਿਆ ਜਾਂਦਾ ਰਿਹਾ ਹੈ ਜਿਸ ਲਈ ਅਕਸਰ ਸਬ-ਰਜਿਸਟਰਾਰ ਦਫਤਰਾਂ ਵਿੱਚ ਵਾਰ-ਵਾਰ ਗੇੜੇ ਲਾ ਕੇ ਖੱਜਲ ਖੁਆਰ ਹੋਣਾ ਪੈਂਦਾ ਸੀ ਅਤੇ ਦੇਰੀ ਤੇ ਭ੍ਰਿਸ਼ਟਾਚਾਰ ਦਾ ਸਾਹਮਣਾ ਕਰਨਾ ਪੈਂਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਆਪਣੀ ਜਾਇਦਾਦ ਦੀ ਰਜਿਸਟਰੀ ਲਈ ਸਬੰਧਤ ਸਬ-ਰਜਿਸਟਰਾਰ ਦਫਤਰ ਜਾਣਾ ਪੈਂਦਾ ਸੀ, ਜਿਸ ਨਾਲ ਵਾਧੂ ਬੋਝ ਅਤੇ ਅਸੁਵਿਧਾ ਪੈਦਾ ਹੁੰਦੀ ਸੀ।ਮੁੱਖ ਮੰਤਰੀ ਨੇ ਕਿਹਾ ਕਿ ਹੁਣ, "ਸੁਖਾਲੀ ਰਜਿਸਟਰੀ" ਦੀ ...








