Tuesday, September 29Malwa News
Shadow

Breaking News

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ

Breaking News
ਚੰਡੀਗੜ੍ਹ, 4 ਸਤੰਬਰ: ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ 85,000 ਮੁਲਾਜ਼ਮਾਂ ਲਈ ਮਹਿੰਗਾਈ ਭੱਤਾ (ਡੀ.ਏ.) 42 ਫ਼ੀਸਦ ਤੋਂ ਵਧਾ ਕੇ 60 ਫ਼ੀਸਦ ਕਰਨ ਲਈ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਨ ਦਾ ਫੈਸਲਾ ਲਿਆ ਹੈ, ਇਸ ਨਾਲ ਇਨ੍ਹਾਂ ਮੁਲਾਜ਼ਮਾਂ ਦਾ ਡੀ.ਏ. ਕੇਂਦਰ ਸਰਕਾਰ ਦੇ ਬਰਾਬਰ ਹੋ ਜਾਵੇਗਾ। ਇਹ ਫੈਸਲਾ ਸਰਕਾਰ ਵੱਲੋਂ ਅਨੇਕਾਂ ਮੌਕਿਆਂ ਅਤੇ ਫੋਰਮਾਂ 'ਤੇ ਦੁਹਰਾਏ ਇਕਸਾਰ ਸਟੈਂਡ ਨੂੰ ਦਰਸਾਉਂਦਾ ਹੈ, ਜਿਸ ਅਨੁਸਾਰ ਲਾਭ ਲੈਣ ਦੇ ਹੱਕਦਾਰ ਮੁਲਾਜ਼ਮਾਂ ਨੂੰ ਹੀ ਲਾਭ ਮਿਲਣਾ ਚਾਹੀਦਾ ਹੈ ਅਤੇ ਜਿਹੜੇ ਇਨ੍ਹਾਂ ਲਾਗੂ ਉਪਬੰਧਾਂ ਅਧੀਨ ਨਹੀਂ ਆਉਂਦੇ, ਉਨ੍ਹਾਂ ਨੂੰ ਇਹ ਲਾਭ ਨਹੀਂ ਮਿਲਣਾ ਚਾਹੀਦਾ। ਇਸ ਫੈਸਲੇ ਨਾਲ, ਸਰਕਾਰ ਨੇ ਇੱਕ ਵਾਰ ਫਿਰ ਇਹ ਯਕੀਨੀ ਬਣਾਇਆ ਹੈ ਕਿ ਪੰਜਾਬ ਸਰਕਾਰ ਦੇ ਮੁਲਾਜ਼ਮ ਦੇਸ਼ ਵਿੱਚ ਸਭ ਤੋਂ ਵੱਧ ਤਨਖਾਹ ਲੈਣ ਵਾਲੇ ਮੁਲਾਜ਼ਮ ਬਣੇ ਰਹਿਣ। ਇਹ ਫੈਸਲਾ 2020 ਤੋਂ ਬਾਅਦ ਦੇ ਨਿਯਮਾਂ ਅਧੀਨ ਭਰਤੀ ਹੋਏ ਮੁਲਾਜ਼ਮਾਂ 'ਤੇ ਲਾਗੂ ਹੁੰਦਾ ਹੈ, ਜਿਨ੍ਹਾਂ ਦ...
ਪੰਜਾਬ ਸਰਕਾਰ ਕਿਸੇ ਵੀ ਸਮੇਂ ਕੇਂਦਰੀ ਸਰਕਾਰੀ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਅਤੇ ਡੀਏ ਦੇਣ ਲਈ ਤਿਆਰ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਕਿਸੇ ਵੀ ਸਮੇਂ ਕੇਂਦਰੀ ਸਰਕਾਰੀ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਅਤੇ ਡੀਏ ਦੇਣ ਲਈ ਤਿਆਰ: ਹਰਪਾਲ ਸਿੰਘ ਚੀਮਾ

Breaking News, Hot News
ਚੰਡੀਗੜ੍ਹ; 3 ਸਤੰਬਰ 2026: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਜੇਕਰ ਮੁਲਾਜ਼ਮ ਚਾਹੁੰਦੇ ਹਨ ਤਾਂ ਪੰਜਾਬ ਸਰਕਾਰ ਉਨ੍ਹਾਂ ਨੂੰ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਅਤੇ ਡੀਏ (ਮਹਿੰਗਾਈ ਭੱਤਾ) ਦਿੱਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਕੇਂਦਰ ਦੇ ਡੀਏ ਦੇ ਬਰਾਬਰ ਡੀਏ ਦੇਣ ਦੀ ਬਜਾਏ ਸਮੁੱਚੀ ਤਨਖਾਹ ਨੂੰ ਕੇਂਦਰ ਦੇ ਬਰਾਬਰ ਕਰਨ ਲਈ ਤਿਆਰ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਉਦਯੋਗ ਅਤੇ ਵਣਜ ਮੰਤਰੀ ਅਮਨ ਅਰੋੜਾ ਅਤੇ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਦੀ ਸ਼ਮੂਲੀਅਤ ਵਾਲੇ ਪੰਜਾਬ ਦੇ ਮੰਤਰੀ ਸਮੂਹ ਨੇ ਕਿਹਾ ਕਿ ਕੇਂਦਰ ਵੱਲੋਂ ਵੱਧ ਡੀਏ ਦਿੱਤੇ ਜਾਣ ਦੇ ਬਾਵਜੂਦ ਕਈ ਪ੍ਰਮੁੱਖ ਕੈਟਗਰੀ ਦੇ ਪੰਜਾਬ ਦੇ ਮੁਲਾਜ਼ਮ ਪਹਿਲਾਂ ਹੀ ਕੇਂਦਰ ਸਰਕਾਰ ਵਿੱਚ ਕੰਮ ਕਰ ਰਹੇ ਆਪਣੇ ਹਮਰੁਤਬਾ ਨਾਲੋਂ ਵੱਧ ਤਨਖਾਹ ਲੈ ਰਹੇ ਹਨ। ਮੰਤਰੀਆਂ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਤਨਖਾਹ ਢਾਂਚੇ ਤਹਿਤ ਸੂਬੇ ਵੱਲੋਂ ਆਪਣੇ ਮਾਲੀਏ ਦਾ 51 ਫ਼ੀਸਦ ਤਨਖਾਹਾਂ ਅਤੇ ਪੈਨਸ਼ਨਾਂ 'ਤੇ ਖਰਚ ਕੀਤਾ ਜਾਂਦਾ ਹੈ ਜਦੋਂ ਕਿ ਭਾਰਤ ਵਿੱਚ ਇਹ ਔਸਤ 38 ਫ਼ੀਸਦ ਹੈ। ਉਨ੍ਹਾਂ ਇਹ ਵੀ ...
ਆਪ ਦਾ ਅਕਾਲੀਆਂ ‘ਤੇ ਪਲਟਵਾਰ, ਬਲਤੇਜ ਪੰਨੂ ਨੇ ਅਮਰਦੀਪ ਗਰੇਵਾਲ ਦੀਆਂ ਸੀਨੀਅਰ ਭਾਜਪਾ ਆਗੂਆਂ ਨਾਲ ਅਤੇ ਗੁਰੀ ਚਾਹਲ ਦੀਆਂ ਅਕਾਲੀਆਂ ਨਾਲ ਦਿਖਾਈਆਂ ਤਸਵੀਰਾਂ

ਆਪ ਦਾ ਅਕਾਲੀਆਂ ‘ਤੇ ਪਲਟਵਾਰ, ਬਲਤੇਜ ਪੰਨੂ ਨੇ ਅਮਰਦੀਪ ਗਰੇਵਾਲ ਦੀਆਂ ਸੀਨੀਅਰ ਭਾਜਪਾ ਆਗੂਆਂ ਨਾਲ ਅਤੇ ਗੁਰੀ ਚਾਹਲ ਦੀਆਂ ਅਕਾਲੀਆਂ ਨਾਲ ਦਿਖਾਈਆਂ ਤਸਵੀਰਾਂ

Breaking News
ਚੰਡੀਗੜ੍ਹ 3 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਦੇ ਆਗੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਬਦਨਾਮ ਕਰਨ ਲਈ ਸਿਆਸਤ ਤੋਂ ਪ੍ਰੇਰਿਤ ਮੁਹਿੰਮ ਚਲਾ ਰਹੇ ਹਨ, ਜਦੋਂ ਕਿ ਉਹ ਆਪਣੇ ਸਿਆਸੀ ਅਤੇ ਨਿੱਜੀ ਸਬੰਧਾਂ ਨੂੰ ਜਾਣਬੁੱਝ ਕੇ ਛੁਪਾ ਰਹੇ ਹਨ। ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਖ਼ਿਲਾਫ਼ ਲਗਾਏ ਜਾ ਰਹੇ ਦੋਸ਼ ਅਣਪ੍ਰਮਾਣਿਤ ਸਮੱਗਰੀ 'ਤੇ ਆਧਾਰਿਤ ਹਨ ਅਤੇ ਨਾ ਤਾਂ ਕਥਿਤ ਆਡੀਓ ਰਿਕਾਰਡਿੰਗਾਂ ਅਤੇ ਨਾ ਹੀ ਉਨ੍ਹਾਂ ਨਾਲ ਜੁੜੇ ਦਾਅਵਿਆਂ ਦੀ ਸੁਤੰਤਰ ਤੌਰ 'ਤੇ ਪੁਸ਼ਟੀ ਹੋਈ ਹੈ। ਉਨ੍ਹਾਂ ਕਿਹਾ, "ਪੰਜਾਬ ਇਸ ਸਿਆਸਤ ਨੂੰ ਚੰਗੀ ਤਰ੍ਹਾਂ ਜਾਣਦਾ ਹੈ। ਚਰਿੱਤਰ ਹੱਤਿਆ ਹੀ ਉਨ੍ਹਾਂ ਦਾ ਇੱਕੋ ਇੱਕ ਸਿਆਸੀ ਹਥਿਆਰ ਬਣ ਗਿਆ ਹੈ ਕਿਉਂਕਿ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਉਨ੍ਹਾਂ ਕੋਲ ਕੋਈ ਜਵਾਬ ਨਹੀਂ ਹੈ।" ਅਕਾਲੀ ਲੀਡਰਸ਼ਿਪ 'ਤੇ ਸਿੱਧਾ ਨਿਸ਼ਾਨਾ ਸਾਧਦਿਆਂ ਉਨ੍ਹਾਂ ਸਵ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਪੰਜਾਬੀਆਂ ਨੂੰ ਹਾਰਦਿਕ ਵਧਾਈ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਪੰਜਾਬੀਆਂ ਨੂੰ ਹਾਰਦਿਕ ਵਧਾਈ

Breaking News
ਚੰਡੀਗੜ੍ਹ, 3 ਸਤੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ’ਤੇ ਸਾਰੇ ਪੰਜਾਬੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸਪੀਕਰ ਸੰਧਵਾਂ ਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਦੇ ਅਵਤਾਰ ਧਾਰਨ ਨੂੰ ਸਮਰਪਿਤ ਇਹ ਪਵਿੱਤਰ ਤਿਉਹਾਰ ਦੇਸ਼ ਭਰ ਵਿੱਚ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਭਗਵਾਨ ਕ੍ਰਿਸ਼ਨ ਦਾ ਪ੍ਰਗਟ ਹੋਣਾ ਧਰਮ ਅਤੇ ਸੱਚ ਦੀ ਸਦੀਵੀ ਜਿੱਤ ਦਾ ਪ੍ਰਤੀਕ ਹੈ, ਜੋ ਮਨੁੱਖਤਾ ਨੂੰ ਬਦੀ ਉੱਤੇ ਨੇਕੀ ਦੀ ਜਿੱਤ ਦਾ ਸੁੱਚਲ ਸੁਨੇਹਾ ਦਿੰਦਾ ਹੈ। ਸਪੀਕਰ ਨੇ ਲੋਕਾਂ ਨੂੰ ਭਗਵਾਨ ਕ੍ਰਿਸ਼ਨ ਵੱਲੋਂ ਦਿਖਾਏ ਗਏ ਧਾਰਮਿਕਤਾ, ਪਿਆਰ ਅਤੇ ਕਰੁਣਾ ਦੇ ਮਾਰਗ ’ਤੇ ਚੱਲਣ  ਲਈ ਕਿਹਾ। ਉਨ੍ਹਾਂ ਸਾਰਿਆਂ ਨੂੰ ਆਪਸ ਵਿੱਚ ਪਿਆਰ ਨਾਲ ਰਹਿਣ, ਸ਼ਾਂਤੀ ਅਤੇ ਭਾਈਚਾਰੇ ਵਾਲਾ ਸਦਾਚਾਰਕ ਜੀਵਨ ਜੀਉਣ ਦੀ ਵੀ ਅਪੀਲ ਕੀਤੀ। ਇਸ ਪਵਿੱਤਰ ਦਿਨ ਦੀ ਅਧਿਆਤਮਿਕ ਅਹਿਮੀਅਤ ’ਤੇ ਵਿਚਾਰ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਦੀਆਂ ਸਿੱਖਿਆਵਾਂ ਹਰ ਕਿਸੇ ਨੂੰ ਆਪਣੇ ਅੰਦ...
ਪੰਜਾਬ ਨੂੰ ਤਕਨੀਕੀ ਸਿੱਖਿਆ ਵਿੱਚ ਨੰਬਰ 1 ਸੂਬਾ ਬਣਾਉਣ ਲਈ ਕਰਵਾਏ ਖੇਤਰੀ ਉਦਯੋਗ-ਅਕਾਦਮਿਕ ਸੰਮੇਲਨ ਦੌਰਾਨ ਉਦਯੋਗਾਂ ਤੇ ਅਕਾਦਮਿਕ ਸੰਸਥਾਵਾਂ ਨੂੰ ਇੱਕ ਮੰਚ ‘ਤੇ ਲਿਆਂਦਾ

ਪੰਜਾਬ ਨੂੰ ਤਕਨੀਕੀ ਸਿੱਖਿਆ ਵਿੱਚ ਨੰਬਰ 1 ਸੂਬਾ ਬਣਾਉਣ ਲਈ ਕਰਵਾਏ ਖੇਤਰੀ ਉਦਯੋਗ-ਅਕਾਦਮਿਕ ਸੰਮੇਲਨ ਦੌਰਾਨ ਉਦਯੋਗਾਂ ਤੇ ਅਕਾਦਮਿਕ ਸੰਸਥਾਵਾਂ ਨੂੰ ਇੱਕ ਮੰਚ ‘ਤੇ ਲਿਆਂਦਾ

Breaking News
*ਚੰਡੀਗੜ੍ਹ, 3 ਸਤੰਬਰ:* ਸਕੂਲ ਸਿੱਖਿਆ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੁਣ ਆਪਣਾ ਧਿਆਨ ਤਕਨੀਕੀ ਸਿੱਖਿਆ ਵੱਲ ਕੇਂਦਰਤ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਰਕਾਰੀ ਪੌਲੀਟੈਕਨਿਕਾਂ ਅਤੇ ਆਈ.ਟੀ.ਆਈਜ਼ ਨੂੰ ਉਦਯੋਗਾਂ ਦੇ ਅਨੁਕੂਲ, ਇਨੋਵੇਸ਼ਨ ਅਧਾਰਤ ਅਤੇ ਰੁਜ਼ਗਾਰ ਮੁਖੀ ਸੰਸਥਾਵਾਂ ਵਿੱਚ ਬਦਲਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ (ਪੀ.ਐਸ.ਬੀ.ਟੀ.ਈ.ਆਈ.ਟੀ) ਵੱਲੋਂ ਅੱਜ ਖੇਤਰੀ ਉਦਯੋਗ-ਅਕਾਦਮਿਕ ਸੰਮੇਲਨ ਕਰਵਾਇਆ ਗਿਆ, ਜਿਸ ਤਹਿਤ ਤਕਨੀਕੀ ਸਿੱਖਿਆ ਨੂੰ ਉਦਯੋਗ ਦੀਆਂ ਅਸਲ ਜ਼ਰੂਰਤਾਂ ਨਾਲ ਜੋੜਨ ਲਈ ਪ੍ਰਮੁੱਖ ਕੰਪਨੀਆਂ ਅਤੇ ਉਦਯੋਗਪਤੀਆਂ ਨੂੰ ਇਕ ਮੰਚ ‘ਤੇ ਲਿਆਂਦਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸੰਮੇਲਨ ਪੰਜਾਬ ਦੀਆਂ ਸਰਕਾਰੀ ਪੌਲੀਟੈਕਨਿਕਾਂ ਅਤੇ ਆਈ.ਟੀ.ਆਈਜ਼ ਵਿੱਚ ਕੀਤੇ ਜਾ ਰਹੇ ਵਿਆਪਕ ਸੁਧਾਰ ਦਾ ਹਿੱਸਾ ਹੈ, ਜਿਸਦਾ ਉਦੇਸ਼ ਅਕਾਦਮਿਕ ਸਮਰੱਥਾਵਾਂ ਅਤੇ ਰੁਜ਼ਗਾਰ ਲਈ ਲੋੜੀਂਦੇ ਹੁਨਰਾਂ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਅਧਿਕਾਰੀਆਂ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਅਧਿਕਾਰੀਆਂ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

Breaking News
ਚੰਡੀਗੜ੍ਹ, 3 ਸਤੰਬਰ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਉਨ੍ਹਾਂ ਦੀਆਂ ਮੰਗਾਂ ਅਤੇ ਚਿੰਤਾਵਾਂ ਨੂੰ ਹਮਦਰਦੀ ਨਾਲ ਸੁਣਦਿਆਂ, ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਢੁਕਵੇਂ ਹੱਲ ਲੱਭਣ ਲਈ ਤੁਰੰਤ ਨਿਰਦੇਸ਼ ਜਾਰੀ ਕੀਤੇ। ਯੂਨੀਅਨਾਂ ਵੱਲੋਂ ਉਠਾਏ ਗਏ ਮਸਲਿਆਂ 'ਤੇ ਹਮਦਰਦੀ ਨਾਲ ਵਿਚਾਰ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜਾਇਜ਼ ਮੰਗਾਂ ਦੇ ਹੱਲ ਸਬੰਧੀ ਤਜਵੀਜ਼ਾਂ ਕੈਬਨਿਟ ਸਬ-ਕਮੇਟੀ ਨੂੰ ਭੇਜਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਉਨ੍ਹਾਂ ਹਦਾਇਤ ਕੀਤੀ, "ਵਿੱਤੀ ਮਾਮਲਿਆਂ ਵਾਲੀਆਂ ਤਜਵੀਜ਼ਾਂ ਨੂੰ ਪਹਿਲ ਦੇ ਆਧਾਰ 'ਤੇ ਵਿੱਤ ਵਿਭਾਗ ਨੂੰ ਭੇਜਿਆ ਜਾਵੇ ਤਾਂ ਜੋ ਤੁਰੰਤ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾ ਸਕੇ।" ਉਨ੍ਹਾਂ ਯੂਨੀਅਨ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ, ਅਤੇ ਇਹ ਮੁੱਖ ਮੰਤਰੀ ਭਗਵੰਤ ਮਾਨ ਦੀ ...
ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 2 ਸਤੰਬਰ : ਪੰਜਾਬ ਸਰਕਾਰ ਨੇ ਆਉਣ ਵਾਲੇ ਸਾਉਣੀ ਮਾਰਕੀਟਿੰਗ ਸੀਜ਼ਨ 2026-27 ਦੌਰਾਨ ਝੋਨੇ ਦੀ ਸੁਚਾਰੂ, ਨਿਰਵਿਘਨ ਅਤੇ ਸਮੇਂ-ਸਿਰ ਖਰੀਦ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਇਸੇ ਉਦੇਸ਼ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਸਬੰਧਤ ਵਿਭਾਗਾਂ ਅਤੇ ਖ਼ਰੀਦ ਏਜੰਸੀਆਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਖ਼ੂਨ-ਪਸੀਨੇ ਅਤੇ ਮਿਹਨਤ ਨਾਲ ਪੈਦਾ ਕੀਤੇ ਝੋਨੇ ਦੇ ਇੱਕ-ਇੱਕ ਦਾਣੇ ਨੂੰ ਬਿਨਾਂ ਕਿਸੇ ਦੇਰੀ ਤੋਂ ਖਰੀਦਿਆ ਅਤੇ ਚੁੱਕਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਉਣ ਵਾਲੇ ਖ਼ਰੀਦ ਸੀਜ਼ਨ ਦੌਰਾਨ 5.09 ਲੱਖ ਬਾਰਦਾਨੇ ਦੀ ਲੋੜ ਹੋਵੇਗੀ ਅਤੇ ਇਸ ਦੀ ਉਪਲਬਧਤਾ ਲਈ ਪ੍ਰਬੰਧ ਪਹਿਲਾਂ ਹੀ ਕਰ ਲਏ ਗਏ ਹਨ। ਲੋੜੀਂਦੇ ਬਾਰਦਾਨੇ ਦਾ ਸਮੇਂ ਸਿਰ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਖ਼ਰੀਦ ਦੌਰਾਨ ਝੋਨੇ ਦੀ ਭਰਾਈ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ...
ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਸੰਗਰੂਰ, 2 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ-ਅਕਾਲੀ ਦਲ ਗਠਜੋੜ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਸ਼ਰਤ 'ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਦੀ ਤਿਆਰੀ ਕਰ ਰਹੀ ਹੈ, ਜਦਕਿ ਇਨ੍ਹਾਂ ਕਾਨੂੰਨਾਂ ਵਿਰੁੱਧ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ 750 ਕਿਸਾਨਾਂ ਦੀਆਂ ਜਾਨਾਂ ਗਈਆਂ ਸਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਿਆਸੀ ਕੁਰਸੀ ਲਈ "ਪੰਜਾਬ ਵਿੱਚ ਕੁੱਝ ਵੀ ਵੇਚਣ" ਲਈ ਤਿਆਰ ਹੈ, ਜਦਕਿ ਪੰਜਾਬੀ ਆਪਣੇ ਸ਼ਹੀਦ ਕਿਸਾਨਾਂ ਦੀਆਂ ਦੇਹਾਂ ਉੱਤੋਂ ਲੰਘ ਕੇ ਭਾਜਪਾ ਨੂੰ ਕਦੇ ਵੋਟ ਨਹੀਂ ਪਾਉਣਗੇ। ਮੁੱਖ ਮੰਤਰੀ ਨੇ ਇਹ ਵੀ ਦਾਅਵਾ ਕੀਤਾ ਕਿ ਭਾਜਪਾ ਵੋਟਾਂ ਹਾਸਲ ਕਰਨ ਲਈ ਫਿਰਕੂ ਏਜੰਡਾ ਵਰਤ ਰਹੀ ਹੈ ਅਤੇ ਪੰਜਾਬ ਯੂਨੀਵਰਸਿਟੀ ਦੀਆਂ ਚੋਣਾਂ ਵਿੱਚ ਇਸ ਦੀ ਜਿੱਤ, ਜੋ ਅਕਾਲੀ ਦਲ ਦੇ ਸਮਰਥਨ ਨਾਲ ਹੋਈ ਹੈ, ਨੇ ਦੋਵਾਂ ਪਾਰਟੀਆਂ ਵਿਚਕਾਰ ਗੰਢਤੁਪ ਨੂੰ ਨੰਗਾ ਕਰ ਦਿੱਤਾ ਹੈ। ਇਸ ਰਾਜਨੀਤੀ ਦੀ ਤੁਲਨਾ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਨਾਲ ਕਰਦਿਆਂ ਉਨ੍ਹਾਂ ਕਿਹਾ ਕਿ ਸਕੂਲਾਂ, ਹਸਪਤਾਲਾਂ, ਬਿਜਲੀ, ਪਾਣੀ ਅਤੇ ਸੜਕਾਂ ਦੇ ਖੇਤਰ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੌਰਟੀਕਲਚਰ ਨਾਲਿਜ ਸੈਂਟਰ ਨੂੰ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੌਰਟੀਕਲਚਰ ਨਾਲਿਜ ਸੈਂਟਰ ਨੂੰ ਮਨਜ਼ੂਰੀ

Breaking News
ਚੰਡੀਗੜ੍ਹ, 2 ਸਤੰਬਰ : ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ ਸੂਬੇ ਦੇ ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵੱਡੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜੇਆਈਸੀਏ) ਦੇ ਸਹਿਯੋਗ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਇੱਕ ਹੌਰਟੀਕਲਚਰ ਨਾਲਿਜ ਸੈਂਟਰ ਸਥਾਪਤ ਕਰਨ ਨੂੰ ਮਨਜ਼ੂਰੀ ਦਿੱਤੀ। ਇਹ ਪਹਿਲਕਦਮੀ 1300 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਹਿੱਸਾ ਹੈ, ਜਿਸ ਉਦੇਸ਼ ਬਾਗਬਾਨੀ ਦਾ ਵਿਸਥਾਰ ਕਰਨਾ, ਵੈਲਯੂ ਚੇਨ ਨੂੰ ਮਜ਼ਬੂਤ ਕਰਨਾ ਅਤੇ ਕਿਸਾਨਾਂ ਦੀ ਆਮਦਨ ਨੂੰ ਵਧਾਉਣਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਨੇ 2036 ਤੱਕ ਬਾਗਬਾਨੀ ਹੇਠਲੇ ਰਕਬੇ ਨੂੰ 16 ਲੱਖ ਹੈਕਟੇਅਰ ਤੱਕ ਵਧਾਉਣ ਦਾ ਟੀਚਾ ਰੱਖਿਆ ਹੈ। ਬਾਗ਼ਬਾਨੀ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਪ੍ਰਾਜੈਕਟ ਦਾ ਮੁੱਖ ਉਦੇਸ਼ ਬਾਗ਼ਬਾਨੀ ਹੇਠਲੇ ਰਕਬੇ ਦਾ ਵਿਸਥਾਰ ਅਤੇ ਮਜ਼ਬੂਤ ਵੈਲਯੂ ਚੇਨ ਬੁਨਿਆਦੀ ਢਾਂਚੇ ਰਾਹੀਂ ਬਾਗਬਾਨੀ ਫ਼ਸਲਾਂ ਨੂੰ ਉਤਸ਼ਾਹਿਤ ਕਰਨਾ ਹੈ। ਇਹ ਨਾ ਸਿਰਫ਼ ਫਸਲੀ ਵਿ...
ਪੰਜਾਬ ਸਰਕਾਰ ਵੱਲੋਂ ਬੀ.ਸੀ. ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੀ.ਸੀ. ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 2 ਸਤੰਬਰ: ਪੰਜਾਬ ਦੀ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਬੈਕਵਰਡ ਕਲਾਸ (ਬੀ.ਸੀ.) ਸਰਟੀਫਿਕੇਟਾਂ ਸਬੰਧੀ ਫੈਲੇ ਭਰਮ ਨੂੰ ਦੂਰ ਕਰਨ ਅਤੇ ਹਰ ਯੋਗ ਵਿਅਕਤੀ ਨੂੰ ਉਸ ਦਾ ਬਣਦਾ ਹੱਕ ਯਕੀਨੀ ਬਣਾਉਣ ਲਈ ਸੂਬਾ ਪੱਧਰ 'ਤੇ ਵਿਸ਼ੇਸ਼ ਜਾਗਰੂਕਤਾ ਅਤੇ ਸੁਵਿਧਾ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਧਿਆਨ ਵਿੱਚ ਇਹ ਗੱਲ ਆਈ ਹੈ ਕਿ ਕਈ ਥਾਵਾਂ 'ਤੇ ਨਿਯਮਾਂ ਦੀ ਗਲਤ ਵਿਆਖਿਆ ਕਾਰਨ ਯੋਗ ਬਿਨੈਕਾਰਾਂ ਨੂੰ ਬੀ.ਸੀ. ਸਰਟੀਫਿਕੇਟ ਜਾਰੀ ਕਰਨ ਵਿੱਚ ਦਿੱਕਤਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੀ.ਸੀ. ਸਰਟੀਫਿਕੇਟਾਂ ਸਬੰਧੀ ਨਿਯਮਾਂ ਨੂੰ ਸੂਬੇ ਭਰ ਵਿੱਚ ਇੱਕਸਾਰ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਬੀ.ਸੀ. ਸਰਟੀਫਿਕੇਟ ਲਈ ਯੋਗਤਾ ਦਾ ਨਿਰਧਾਰਨ ਕੇਵਲ ਬਿਨੈਕਾਰ ਦੇ ਮਾਪਿਆਂ ਦੀ ਸਥਿਤੀ ਦੇ ਆ...