ਲਾਲਜੀਤ ਸਿੰਘ ਭੁੱਲਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ ਗਿਆ
ਸ੍ਰੀ ਮੁਕਤਸਰ ਸਾਹਿਬ, 26 ਜਨਵਰੀ:- ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਗਣਤੰਤਰ ਦਿਵਸ ਦੇ ਗੌਰਵਮਈ ਅਵਸਰ ‘ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਕੌਮੀ ਝੰਡਾ ਲਹਿਰਾਇਆ। ਇਸ ਉਪਰੰਤ ਉਨ੍ਹਾਂ ਨੇ ਪੰਜਾਬ ਪੁਲਿਸ, ਹੋਮ ਗਾਰਡਜ਼ ਅਤੇ ਹੋਰ ਦਸਤਿਆਂ ਵੱਲੋਂ ਪੇਸ਼ ਕੀਤੇ ਗਏ ਮਾਰਚ ਪਾਸਟ ਤੋਂ ਸਲਾਮੀ ਲਈ।
ਇਸ ਮੌਕੇ ਦੇਸ਼ ਭਗਤੀ ਨਾਲ ਭਰਪੂਰ ਸੱਭਿਆਚਾਰਕ ਪੇਸ਼ਕਾਰੀਆਂ, ਸਰਕਾਰੀ ਯੋਜਨਾਵਾਂ ਨੂੰ ਦਰਸਾਉਂਦੀਆਂ ਝਾਕੀਆਂ ਅਤੇ ਸਕੂਲੀ ਬੱਚਿਆਂ ਦੀਆਂ ਪ੍ਰਸਤੁਤੀਆਂ ਨੇ ਸਮਾਰੋਹ ਨੂੰ ਰੰਗੀਨ ਬਣਾਇਆ।
ਸਮਾਰੋਹ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਅਜ਼ਾਦੀ ਸੈਨਾਨੀਆਂ ਅਤੇ ਸੰਵਿਧਾਨ ਨਿਰਮਾਤਾਵਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਸੰਵਿਧਾਨਕ ਮੁੱਲਾਂ ਦੀ ਰੱਖਿਆ ਕਰਦਿਆਂ ਲੋਕ-ਕਲਿਆਣ, ਸਮਾਜਿਕ ਨਿਆਂ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕ...








