ਭਗਵੰਤ ਮਾਨ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਮਹਿਲਾ ਸਸ਼ਕਤੀਕਰਨ ਲਈ ਅਹਿਮ ਸੁਧਾਰ, 35.7 ਲੱਖ ਲਾਭਪਾਤਰੀਆਂ ਨੂੰ 23,102 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੀਆਂ ਪੈਨਸ਼ਨਾਂ ਵੰਡੀਆਂ: ਡਾ. ਬਲਜੀਤ ਕੌਰ
ਚੰਡੀਗੜ੍ਹ, 5 ਮਾਰਚ 2026:ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਦਿਆਂ ਔਰਤਾਂ ਅਤੇ ਬੱਚਿਆਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2022 ਤੋਂ ਸਾਲ 2026 ਵਿਚਕਾਰ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਰਾਹੀਂ ਇਤਿਹਾਸਕ ਪ੍ਰਾਪਤੀਆਂ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।
ਸਮਾਜ ਦੇ ਕਮਜ਼ੋਰ ਵਰਗਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਭਗਵੰਤ ਮਾਨ ਸਰਕਾਰ ਨੇ ਆਰਥਿਕ ਤੌਰ 'ਤੇ ਕਮਜ਼ੋਰ ਪਿਛੋਕੜ ਵਾਲੇ 5.2 ਲੱਖ ਤੋਂ ਵੱਧ ਪੰਜਾਬੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨ ਸਕੀਮ ਵਿੱਚ ਸ਼ਾਮਲ ਕੀਤਾ ਹੈ। ਇਸ ਦੇ ਨਾਲ ਹੀ ਲਗਭਗ 35.7 ਲੱਖ ਬਜ਼ੁਰਗ ਨਾਗਰਿਕਾਂ, ਬੇਸਹਾਰਾ ਤੇ ਵਿਧਵਾ ਔਰਤਾਂ ਅਤੇ ਦਿਵਿਆਗਜਨਾਂ ਨੂੰ 23,102 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵੰਡੀ ਗਈ ਹੈ।
ਪਿਛਲੀਆਂ ਸਰਕਾਰਾਂ ਦੌਰਾਨ ਕਈ ਸਾਲਾਂ ਤੋਂ ਚੱਲੀਆਂ ਆ ਰਹੀਆਂ ਪ੍ਰਸ਼ਾਸਕੀ ਅਣਗਹਿਲੀਆਂ ਅਤੇ ਸਹੀ ਨਿਗਰਾਨੀ ਵਿਧੀਆਂ ਵਿੱਚ ...








