Tuesday, September 29Malwa News
Shadow

Breaking News

ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 1 ਸਤੰਬਰ: ਸੀਨੀਅਰ ਨਾਗਰਿਕਾਂ ਨੂੰ ਸਨਮਾਨ, ਸੁਰੱਖਿਆ ਅਤੇ ਬਿਹਤਰ ਜੀਵਨ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਰ ਵਿੱਚ ਸਟੇਟ ਐਕਸ਼ਨ ਪਲੈਨ ਫਾਰ ਸੀਨੀਅਰ ਸਿਟੀਜ਼ਨ (SAP) 2026-27 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਉੱਚ ਪੱਧਰੀ ਸਟੇਕਹੋਲਡਰ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਸੀਨੀਅਰ ਨਾਗਰਿਕਾਂ ਦੀ ਸਿਹਤ ਸੰਭਾਲ, ਦੇਖਭਾਲ, ਸਮਾਜਿਕ ਸੁਰੱਖਿਆ, ਮਾਨਸਿਕ ਤੰਦਰੁਸਤੀ ਅਤੇ ਖੁਸ਼ਹਾਲ ਜੀਵਨ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਵਿਭਾਗਾਂ ਵਿਚਕਾਰ ਹੋਰ ਪ੍ਰਭਾਵਸ਼ਾਲੀ ਤਾਲਮੇਲ ਸਥਾਪਤ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 1 ਅਕਤੂਬਰ ਨੂੰ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਦੇ ਮੌਕੇ ਸ੍ਰੀ ਮੁਕਤਸਰ ਸਾਹਿਬ ਤੋਂ ਸੂਬਾ ਪੱਧਰੀ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸੀਨੀਅਰ ਨਾਗਰਿਕਾਂ ਪ੍ਰਤੀ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

Breaking News
*ਚੰਡੀਗੜ੍ਹ, 1 ਸਤੰਬਰ:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5 ਸਤੰਬਰ ਨੂੰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਸ਼ੁਰੂ ਹੋ ਰਹੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਲਈ ਅੱਜ ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਸੂਬੇ ਦੇ ਇਸ ਸਭ ਤੋਂ ਵੱਡੇ ਖੇਡ ਮੁਕਾਬਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਾਲ ਲਗਭਗ 10 ਲੱਖ ਖਿਡਾਰੀਆਂ ਦੇ ਹਿੱਸਾ ਲੈਣ ਦੀ ਉਮੀਦ ਹੈ, ਜਦਕਿ 38 ਖੇਡਾਂ ਦੇ ਮੁਕਾਬਲੇ ਅਤੇ ਚਾਰ ਪੈਰਾ-ਖੇਡਾਂ ਪੂਰੇ ਪੰਜਾਬ ਦੇ ਖੇਡ ਹੁਨਰ ਨੂੰ ਤਰਾਸ਼ਣ ਅਤੇ ਨਿਖਾਰਨ ਲਈ ਢੁਕਵਾਂ ਮੰਚ ਪ੍ਰਦਾਨ ਕਰਨਗੀਆਂ।ਇਸ ਮੀਟਿੰਗ ਦੀਆਂ ਕੁੱਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ, “ਅੱਜ 'ਖੇਡਾਂ ਵਤਨ ਪੰਜਾਬ ਦੀਆਂ-2026' ਦੇ ਆ ਰਹੇ ਸੀਜ਼ਨ ਦੀਆਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਾਡੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਨੂੰ ਮੁੜ ਖੇਡਾਂ ਵਿੱਚ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ

Breaking News
ਚੰਡੀਗੜ੍ਹ, 1 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਹੋਰ ਠੱਲ੍ਹ ਪਾਉਣ ਲਈ ਵਿਸ਼ਾਲ ਸੂਚਨਾ ਅਤੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਹੈ ਕਿਉਂਕਿ ਪੰਜਾਬ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ 2023 ਤੋਂ 2025 ਤੱਕ ਅਜਿਹੀਆਂ ਘਟਨਾਵਾਂ ਵਿੱਚ ਪਹਿਲਾਂ ਹੀ 86 ਫ਼ੀਸਦੀ ਕਮੀ ਆ ਚੁੱਕੀ ਹੈ। ਅਧਿਕਾਰੀਆਂ ਨੂੰ ਇਸ ਮੁਹਿੰਮ ਨੂੰ ਪਿੰਡਾਂ ਅਤੇ ਬਲਾਕਾਂ ਤੱਕ ਹੋਰ ਸ਼ਿੱਦਤ ਨਾਲ ਲੈ ਜਾਣ ਦੀ ਹਦਾਇਤ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਪ੍ਰਾਪਤੀਆਂ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦਾ ਵਾਤਾਵਰਣ ਬਚਾਉਣ ਲਈ ਗ਼ੈਰ-ਸਰਕਾਰੀ ਸੰਗਠਨਾਂ (ਐਨ.ਜੀ.ਓਜ਼.), ਸਮਾਜ ਸੇਵਕਾਂ, ਪੰਚਾਇਤਾਂ ਅਤੇ ਕਿਸਾਨਾਂ ਦੀ ਸਰਗਰਮ ਸ਼ਮੂਲੀਅਤ, ਵੱਡੇ ਪੱਧਰ 'ਤੇ ਸੋਸ਼ਲ ਮੀਡੀਆ ਦੀ ਪਹੁੰਚ ਅਤੇ ਮਜ਼ਬੂਤ ਇਨ-ਸੀਟੂ ਤੇ ਐਕਸ-ਸੀਟੂ(ਖੇਤ ਵਿੱਚ ਅਤੇ ਖੇਤ ਤੋਂ ਬਾਹਰ) ਪਰਾਲੀ ਪ੍ਰਬੰਧਨ ਬਹੁਤ ਜ਼ਰੂਰੀ ਹੈ। ਪਰਾਲੀ ਦੇ ਪ੍ਰਬੰਧਨ ਦੀ ਰਣਨੀਤੀ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਸਾਲ ਪੰਜਾਬ ਵਿ...
ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ; 1 ਸਤੰਬਰ, 2026 ਕਾਰੋਬਾਰ ਨੂੰ ਸੁਖਾਲਾ ਬਣਾਉਣ ਅਤੇ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨ ਵਿਚਕਾਰ ਸ਼ਾਨਦਾਰ ਸੰਤੁਲਨ ਬਣਾਉਂਦੇ ਹੋਏ, ਪੰਜਾਬ ਨੇ ਇਸ ਅਗਸਤ ਮਹੀਨੇ ਵਿੱਚ ਮਜ਼ਬੂਤ ਆਰਥਿਕ ਸਿਹਤ ਦੀ ਤਸਵੀਰ ਪੇਸ਼ ਕੀਤੀ। ਸੂਬੇ ਨੇ ਨਾ ਸਿਰਫ਼ ਸ਼ੁੱਧ ਜੀ.ਐਸ.ਟੀ. ਮਾਲੀਏ ਵਿੱਚ ਸਾਲ-ਦਰ-ਸਾਲ 11.84% ਦਾ ਪ੍ਰਭਾਵਸ਼ਾਲੀ ਵਾਧਾ ਦਰਜ ਕੀਤਾ, ਸਗੋਂ ਸਟੇਟ ਜੀ.ਐਸ.ਟੀ. ਨਕਦ ਉਗਰਾਹੀ ਵਿੱਚ 18.77% ਦੇ ਸ਼ਾਨਦਾਰ ਵਾਧੇ ਨਾਲ ਭਾਰਤ ਦੇ ਪ੍ਰਮੁੱਖ ਸੂਬਿਆਂ ਦੀ ਅਗਵਾਈ ਵੀ ਕੀਤੀ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਨ੍ਹਾਂ ਪ੍ਰਾਪਤੀਆਂ ਨੂੰ ਸਾਂਝਾ ਕਰਦਿਆਂ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸੂਬੇ ਦੀ ਵਿੱਤੀ ਉਗਰਾਹੀ ਵਿੱਚ ਲਗਾਤਾਰ ਵੱਡਾ ਵਾਧਾ ਹੋ ਰਿਹਾ ਹੈ। ਸੂਬੇ ਨੇ ਅਗਸਤ 2026 ਵਿੱਚ 2,406.33 ਕਰੋੜ ਰੁਪਏ ਦਾ ਸ਼ੁੱਧ ਜੀ.ਐਸ.ਟੀ. ਮਾਲੀਆ ਦਰਜ ਕੀਤਾ ਹੈ, ਜੋ ਕਿ ਅਗਸਤ 2025 ਵਿੱਚ ਇਕੱਠੇ ਕੀਤੇ 2,151.63 ਕਰੋੜ ਰੁਪਏ ਤੋਂ ਕਾਫ਼ੀ ਵੱਧ ਰਿਹਾ। 254.70 ਕਰੋੜ ਰੁਪਏ ਦਾ ਇਹ ਵਾਧਾ 11.84% ਦੇ ਠੋਸ ਵਾਧੇ ਨੂੰ ਦਰਸਾਉਂਦਾ ਹੈ।” ਐਸ....
ਆਪ ਸਰਕਾਰ ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਰਾਜਪੁਰਾ, 31 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਭਲਾਈ ਅਤੇ ਵਿਕਾਸ ਪਹਿਲਕਦਮੀਆਂ ਰਾਹੀਂ ਲੋਕਾਈ ਦਾ ਇੱਕ-ਇੱਕ ਰੁਪਿਆ ਲੋਕਾਂ ਨੂੰ ਮੋੜਨ ਲਈ ਵਚਨਬੱਧ ਹੈ। ਉਨ੍ਹਾਂ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਕਿ ਵਿਰੋਧੀ ਧਿਰਾਂ ਦਾ ਕੋਈ ਵੀ ਦਬਾਅ ਸਰਕਾਰ ਦੇ ਲੋਕ-ਪੱਖੀ ਏਜੰਡੇ ਨੂੰ ਪਟੜੀ ਤੋਂ ਨਹੀਂ ਲਾਹ ਸਕਦਾ। ਰਾਜਪੁਰਾ ਵਿਖੇ 'ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ' ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਹਰ ਘਰ ਨੂੰ ਰੋਜ਼ਗਾਰ, ਹਰ ਬਜ਼ੁਰਗ ਨੂੰ ਇਲਾਜ ਅਤੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਦਿਵਾਉਣਾ ਸਾਡੀ ਜ਼ਿੰਮੇਵਾਰੀ ਹੈ। ਇਸ ਦੇ ਨਾਲ ਹੀ ਉਨ੍ਹਾਂ, ਜਿਨ੍ਹਾਂ ਔਰਤਾਂ ਨੂੰ ਅਜੇ ਤੱਕ ਸਨਮਾਨ ਰਾਸ਼ੀ ਨਹੀਂ ਮਿਲੀ, ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜ਼ਰੂਰੀ ਰਸਮੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਉਨ੍ਹਾਂ ਨੂੰ ਵੀ ਜੁਲਾਈ ਤੋਂ ਰਾਸ਼ੀ ਮਿਲੇਗੀ। 'ਇੱਕ ਸ਼ਾਮ ਸ਼ਿਵ ਕੇ ਨਾਮ' ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਭ ਦਾ ਹੈ ਅਤੇ ਹਰ ਤਿਉਹਾਰ ਮਿਲ ਕੇ ਮਨਾਉਣ ਦੀ ਇਸ ਦੀ...
ਸੈਂਟਰਲ ਗ੍ਰਾਊਂਡ ਵਾਟਰ ਬੋਰਡ ਦਾ ਡਾਟਾ ਇਸ ਗੱਲ ਦਾ ਸਬੂਤ ਹੈ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਦਹਾਕਿਆਂ ਪੁਰਾਣੇ ਭੂ-ਜਲ ਸੰਕਟ ਨੂੰ ਉਲਟਾਉਣਾ ਸ਼ੁਰੂ ਕਰ ਦਿੱਤਾ ਹੈ: ਬਲਤੇਜ ਪੰਨੂ

ਸੈਂਟਰਲ ਗ੍ਰਾਊਂਡ ਵਾਟਰ ਬੋਰਡ ਦਾ ਡਾਟਾ ਇਸ ਗੱਲ ਦਾ ਸਬੂਤ ਹੈ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਦਹਾਕਿਆਂ ਪੁਰਾਣੇ ਭੂ-ਜਲ ਸੰਕਟ ਨੂੰ ਉਲਟਾਉਣਾ ਸ਼ੁਰੂ ਕਰ ਦਿੱਤਾ ਹੈ: ਬਲਤੇਜ ਪੰਨੂ

Breaking News
ਚੰਡੀਗੜ੍ਹ 31 ਅਗਸਤ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ ਨੂੰ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਤਾਜ਼ਾ ਮੁਲਾਂਕਣ ਨੇ ਪੰਜਾਬ ਨੂੰ ਆਸ ਦੀ ਇੱਕ ਵੱਡੀ ਕਿਰਨ ਦਿੱਤੀ ਹੈ, ਕਿਉਂਕਿ ਸਰਕਾਰੀ ਅੰਕੜੇ ਦਰਸਾਉਂਦੇ ਹਨ ਕਿ ਸੂਬੇ ਨੇ ਉਸ ਸੰਕਟ ਨੂੰ ਉਲਟਾਉਣਾ ਸ਼ੁਰੂ ਕਰ ਦਿੱਤਾ ਹੈ, ਜਿਸ ਨੂੰ ਪਿਛਲੀਆਂ ਸਰਕਾਰਾਂ ਨੇ ਦਹਾਕਿਆਂ ਤੱਕ ਗੰਭੀਰ ਹੋਣ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸੁਧਾਰ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਵਰਤੋਂ ਵਧਾਉਣ, ਨਹਿਰੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਧਰਤੀ ਹੇਠਲੇ ਪਾਣੀ 'ਤੇ ਪੰਜਾਬ ਦੀ ਨਿਰਭਰਤਾ ਘਟਾਉਣ ਲਈ ਕੀਤੇ ਗਏ ਨਿਰੰਤਰ ਯਤਨਾਂ ਦਾ ਨਤੀਜਾ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, "ਦਹਾਕਿਆਂ ਤੋਂ ਅਸੀਂ ਪੰਜਾਬ ਦੇ ਪਾਣੀ ਬਚਾਉਣ ਦੀ ਲੋੜ ਬਾਰੇ ਸੁਣਦੇ ਆ ਰਹੇ ਹਾਂ। ਅਸੀਂ ਨੇਤਾਵਾਂ ਨੂੰ ਪੰਜਾਬ ਦੇ ਪਾਣੀਆਂ ਦੇ ਰਾਖੇ ਅਖਵਾਉਂਦੇ, ਪ੍ਰਤੀਕਾਤਮਕ ਔਜ਼ਾਰ ਚੁੱਕਦੇ ਅਤੇ ਭਾਵੁਕ ਭਾਸ਼ਣ ਦਿੰਦੇ ਵੇਖਿਆ। ਪਰ ਸਵਾਲ ਸਧਾਰਨ ਹੈ: ਉਨ੍ਹਾਂ ਨੇ ਅਸਲ ਵਿੱਚ ਕੀਤਾ ਕ...
ਦੋ ਸਾਲਾਂ ਵਿੱਚ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 39,320 ਓ.ਬੀ.ਸੀ. ਵਿਦਿਆਰਥੀਆਂ ਨੂੰ 15.72 ਕਰੋੜ ਰੁਪਏ ਦੀ ਵਜ਼ੀਫ਼ਾ ਸਹਾਇਤਾ: ਡਾ. ਬਲਜੀਤ ਕੌਰ

ਦੋ ਸਾਲਾਂ ਵਿੱਚ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 39,320 ਓ.ਬੀ.ਸੀ. ਵਿਦਿਆਰਥੀਆਂ ਨੂੰ 15.72 ਕਰੋੜ ਰੁਪਏ ਦੀ ਵਜ਼ੀਫ਼ਾ ਸਹਾਇਤਾ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 31 ਅਗਸਤ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਦ੍ਰਿੜ੍ਹ ਸੰਕਲਪ ਨਾਲ ਕੰਮ ਕਰ ਰਹੀ ਹੈ ਕਿ ਕੋਈ ਵੀ ਹੋਣਹਾਰ ਬੱਚਾ ਆਰਥਿਕ ਤੰਗੀ ਕਾਰਨ ਆਪਣੀ ਪੜ੍ਹਾਈ ਤੋਂ ਵਾਂਝਾ ਨਾ ਰਹੇ। ਇਸੇ ਮੰਤਵ ਨਾਲ ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਦੇ ਵਿਦਿਆਰਥੀਆਂ ਨੂੰ ਵਿੱਦਿਅਕ ਤੌਰ 'ਤੇ ਮਜ਼ਬੂਤ ਕਰਨ ਲਈ ਭਲਾਈ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਓ.ਬੀ.ਸੀ. ਤਹਿਤ ਵਿੱਤੀ ਸਾਲ 2025-26 ਦੌਰਾਨ 14,320 ਵਿਦਿਆਰਥੀਆਂ ਨੂੰ 5.72 ਕਰੋੜ ਰੁਪਏ ਦੀ ਵਜ਼ੀਫ਼ਾ ਸਹਾਇਤਾ ਜਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਹਾਇਤਾ ਨਾਲ ਹਜ਼ਾਰਾਂ ਵਿਦਿਆਰਥੀਆਂ ਨੂੰ ਆਰਥਿਕ ਬੋਝ ਤੋਂ ਰਾਹਤ ਮਿਲੀ ਹੈ ਅਤੇ ਉਹ ਨਿਰਵਿਘਨ ਆਪਣੀ ਪੜ੍ਹਾਈ ਜਾਰੀ ਰੱਖਣ ਦੇ ਯੋਗ ਬਣੇ ਹਨ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਵਿੱਤੀ ਸਾਲ 2026-27 ਲਈ 25,000 ਓ.ਬ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

Breaking News
ਚੰਡੀਗੜ੍ਹ, 30 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਹਿਲੀ ਵਾਰ ਫਰੈਂਚਾਇਜ਼ੀ ਅਧਾਰਤ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਹ ਟੂਰਨਾਮੈਂਟ ਸੂਬੇ ਦੇ ਉਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਖੇਡ ਵਿੱਚ ਅੱਗੇ ਵਧਣ ਦੇ ਮੌਕੇ ਦੇਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਵੱਲੋਂ ਕਰਵਾਏ ਜਾ ਰਹੇ ਉਦਘਾਟਨੀ ਐਡੀਸ਼ਨ ਵਿੱਚ ਛੇ ਟੀਮਾਂ ਸ਼ਾਮਲ ਹੋਣਗੀਆਂ ਅਤੇ  ਇਹ ਟੂਰਨਾਮੈਂਟ 13 ਸਤੰਬਰ ਤੱਕ ਪੀ.ਸੀ.ਏ. ਕ੍ਰਿਕਟ ਸਟੇਡੀਅਮ, ਮੋਹਾਲੀ ਵਿਖੇ ਖੇਡਿਆ ਜਾਵੇਗਾ। ਖਿਡਾਰੀਆਂ ਅਤੇ ਪ੍ਰਬੰਧਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਗ ਪੰਜਾਬ ਦੇ ਹੁਨਰਮੰਦ ਕ੍ਰਿਕਟਰਾਂ ਨੂੰ ਵੱਡੇ ਪਲੇਟਫਾਰਮ 'ਤੇ ਮੁਕਾਬਲਾ ਕਰਨ ਅਤੇ ਸਥਾਪਿਤ ਖਿਡਾਰੀਆਂ ਦੇ ਨਾਲ ਖੇਡਣ ਅਤੇ ਉਨ੍ਹਾਂ ਤੋਂ ਸਿੱਖਣ ਦਾ ਮੌਕਾ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ, "ਸ਼ੇਰ-ਏ-ਪੰਜਾਬ ਟੀ-20 ਲੀਗ ਪੰਜਾਬ ਵਿੱਚ ਕ੍ਰਿਕਟ ਨੂੰ ਉਤਸ਼ਾਹਿਤ ਕਰਨ ਅਤੇ ਹੁਨਰਮੰਦ ਕ੍ਰਿਕਟਰਾਂ ਨੂੰ ਖੇਡ ਵਿੱਚ ਅੱਗੇ ਵਧਣ ਦੇ ਵ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦਾ ਆਸ਼ੀਰਵਾਦ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦਾ ਆਸ਼ੀਰਵਾਦ ਲਿਆ

Breaking News
ਚੰਡੀਗੜ੍ਹ / ਬੈਂਗਲੁਰੂ; 30 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨਾਲ ਬੈਂਗਲੁਰੂ ਸਥਿਤ 'ਆਰਟ ਆਫ਼ ਲਿਵਿੰਗ' ਆਸ਼ਰਮ ਦਾ ਦੌਰਾ ਕਰਕੇ ਗੁਰੂਦੇਵ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦਾ ਆਸ਼ੀਰਵਾਦ ਲਿਆ। ਆਸ਼ਰਮ ਦੇ ਸ਼ਾਂਤ ਅਤੇ ਅਧਿਆਤਮਿਕ ਮਾਹੌਲ ਵਿੱਚ ਲੀਨ ਹੋ ਕੇ ਆਗੂਆਂ ਨੇ ਪੰਜਾਬ ਅਤੇ ਪੂਰੇ ਦੇਸ਼ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਅਰਦਾਸ ਕੀਤੀ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਧਿਆਨ ਵੀ ਲਾਇਆ ਅਤੇ ਅਧਿਆਤਮਿਕ ਸ਼ਾਂਤੀ ਤੇ ਅੰਦਰੂਨੀ ਸਕੂਨ ਦਾ ਅਨੁਭਵ ਕੀਤਾ।ਐਕਸ 'ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਬੈਂਗਲੁਰੂ ਦੇ 'ਆਰਟ ਆਫ਼ ਲਿਵਿੰਗ' ਆਸ਼ਰਮ ਵਿੱਚ ਮੈਨੂੰ ਅਰਵਿੰਦ ਕੇਜਰੀਵਾਲ ਜੀ ਅਤੇ ਮਨੀਸ਼ ਸਿਸੋਦੀਆ ਜੀ ਦੇ ਨਾਲ ਗੁਰੂਦੇਵ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦਾ ਆਸ਼ੀਰਵਾਦ ਲੈਣ ਦਾ ਸੁਭਾਗ ਪ੍ਰਾਪਤ ਹੋਇਆ। ਮੈਨੂੰ ਸ਼ਰਧਾਲੂਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਨ ਦਾ ਮੌਕਾ ਵੀ ਮਿਲਿਆ ਅਤੇ ਆਸ਼ਰਮ ਦੇ ਸ਼ਾਂਤਮਈ ਮਾਹੌਲ ਵਿੱਚ ...
ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

Breaking News
ਚੰਡੀਗੜ੍ਹ, 30 ਅਗਸਤ: ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਦੇ ਉਦਯੋਗਿਕ ਈਕੋਸਿਸਟਮ ਅਤੇ ਇਸ ਦੀਆਂ ਵਿਸ਼ਵਵਿਆਪੀ ਸਮਰੱਥਾਵਾਂ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਨੇ ਵਿਸ਼ਵ ਪੱਧਰੀ ਟੈਸਟਿੰਗ ਅਤੇ ਸਰਟੀਫਿਕੇਸ਼ਨ ਸਹੂਲਤਾਂ ਸੂਬੇ ਦੇ ਉਦਯੋਗਿਕ ਕੇਂਦਰਾਂ ਨੂੰ ਉਨ੍ਹਾਂ ਦੇ ਨਜ਼ਦੀਕ ਪ੍ਰਦਾਨ ਕਰਨ ਵਾਸਤੇ ਨੈਸ਼ਨਲ ਟੈਸਟ ਹਾਊਸ (ਐਨ.ਟੀ.ਐਚ.) ਨਾਲ ਭਾਈਵਾਲੀ ਕੀਤੀ ਹੈ। ਇਹ ਭਾਈਵਾਲੀ ਕੰਪਲਾਇੰਸ ਲਾਗਤਾਂ ਅਤੇ ਮਿਆਰੀ ਉਤਪਾਦਾਂ ਦੇ ਨਿਰਮਾਣ ‘ਤੇ ਲੱਗਣ ਵਾਲਾ ਸਮਾਂ ਘਟਾਉਣ ਦੇ ਨਾਲ ਨਾਲ ਐਮ.ਐਸ.ਐਮ.ਈਜ਼ ਅਤੇ ਨਿਰਯਾਤਕਾਂ ਲਈ ਬਿਹਤਰ ਲਾਭ ਯਕੀਨੀ ਬਣਾਏਗੀ। ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਅਤੇ ਐਨ.ਟੀ.ਐਚ. ਦਰਿਮਆਨ ਇਹ ਭਾਈਵਾਲੀ ਬੰਗਲੁਰੂ ਵਿੱਚ ਐਨ.ਟੀ.ਐਚ. ਦੇ 115ਵੇਂ ਸਥਾਪਨਾ ਦਿਵਸ ਸਮਾਰੋਹ ਦੌਰਾਨ ਕੀਤੀ ਗਈ। ਇਸ ਸਮਝੌਤੇ ਦੇ ਦਸਤਾਵੇਜ਼ ਉਦਯੋਗ ਅਤੇ ਵਣਜ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਪ੍ਰੀਤ ਸਿੰਘ ਅਤੇ ਐਨ.ਟੀ.ਐਚ. ਦੇ ਡਾਇਰੈਕਟਰ ਜਨਰਲ ਡਾ. ਆਲੋਕ ਕੁਮਾਰ ਸ੍ਰੀਵਾਸਤਵ ਦਰਮਿਆਨ ਐਕਸਚੇਂਜ ਕੀਤੇ ਗਏ। ਇਸ ਭਾਈਵਾਲੀ ਦਾ ਸਵਾਗਤ ਕਰਦਿਆਂ ਸ਼੍ਰੀ...