ਮੁੱਖ ਮੰਤਰੀ ਨੇ ਸੂਬੇ ਵਿੱਚ ਨਿਵੇਸ਼ ਲਈ ਜਾਪਾਨ ਦੀ ਬਹੁ-ਰਾਸ਼ਟਰੀ ਕੰਪਨੀ ਨੂੰ ਪੂਰੇ ਸਮਰਥਨ ਅਤੇ ਸਹਿਯੋਗ ਦਾ ਦਿੱਤਾ ਭਰੋਸਾ
ਚੰਡੀਗੜ੍ਹ, 20 ਨਵੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਜਾਪਾਨ ਦੀ ਬਹੁ-ਰਾਸ਼ਟਰੀ ਕੰਪਨੀ ਗਲੋਬਲ ਨੈੱਟਵਰਕ ਜਾਪਾਨ (ਜੀ.ਐਨ.ਜੇ.) ਗਰੁੱਪ ਨੂੰ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸੂਬੇ ਵਿੱਚ ਨਿਵੇਸ਼ ਕਰਨ ਲਈ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ।
ਜੀ.ਐਨ.ਜੇ. ਗਰੁੱਪ ਦਾ ਵਫ਼ਦ, ਜਿਸ ਵਿੱਚ ਸਾਇਤੋ ਮਾਸਾਹੀਕੋ, ਨੋਬੂਟੋਕੀ ਇਤੋ, ਤਾਕੇਸ਼ੀ ਇਸ਼ੀਗੁਰੋ, ਹਿਤੋਸ਼ੀ ਕੋਨਾਗਾਨੋ, ਰੋਹਿਤ ਬਖਸ਼ੀ, ਮਨਪ੍ਰੀਤ ਸਿੰਘ ਅਤੇ ਹੋਰ ਸ਼ਾਮਲ ਸਨ, ਨੇ ਅੱਜ ਇੱਥੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ।
ਮੁੱਖ ਮੰਤਰੀ ਨੇ ਭਾਰਤ ਦੇ ਵਾਤਾਵਰਣ ਅਤੇ ਪੇਂਡੂ ਵਿਕਾਸ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਸਹਾਇਤਾ ਦੇਣ ਲਈ ਜੀ.ਐਨ.ਜੇ. ਗਰੁੱਪ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਜਾਣ ਕੇ ਬੜੀ ਖੁਸ਼ੀ ਹੋਈ ਕਿ ਕੰਪਨੀ ਰਹਿੰਦ-ਖੂੰਹਦ ਤੋਂ ਊਰਜਾ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਗਭਗ 1,500 ਕਰੋੜ ਰੁਪਏ ਦਾ ਨਿਵੇਸ਼ ਕਰਨ ਦੀ ਯੋਜਨਾ ਬਣਾ ਰਹੀ ਹੈ ਅਤੇ ਇਸ ਲਾਹੇਵੰਦ ਪ੍ਰੋਜੈਕਟ ਨੂੰ ਲਾਗੂ ਕਰਨ ਲਈ ਮੁੱਖ ਤੌਰ 'ਤੇ ਪੰਜਾਬ ਨੂੰ ਚੁਣਿਆ ਗਿਆ ਹੈ। ਭਗਵੰਤ ਸਿੰਘ...








