Friday, October 2Malwa News
Shadow

Breaking News

ਗੁਰਮੀਤ ਖੁੱਡੀਆਂ ਵੱਲੋਂ ਵੈਟਰਨਰੀ ਇੰਸਪੈਕਟਰਾਂ ਦੀਆਂ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ

ਗੁਰਮੀਤ ਖੁੱਡੀਆਂ ਵੱਲੋਂ ਵੈਟਰਨਰੀ ਇੰਸਪੈਕਟਰਾਂ ਦੀਆਂ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ

Breaking News
ਚੰਡੀਗੜ੍ਹ, 31 ਦਸੰਬਰ:– ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸੂਬੇ ਦੇ ਵੈਟਰਨਰੀ ਇੰਸਪੈਕਟਰਾਂ ਨਾਲ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਸਬੰਧ ਵਿੱਚ ਮੁਲਾਕਾਤ ਕੀਤੀ। ਸ. ਖੁੱਡੀਆਂ ਨੇ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪ੍ਰਧਾਨ ਗੁਰਦੀਪ ਸਿੰਘ ਬੱਸੀ ਦੀ ਅਗਵਾਈ ਹੇਠ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਵਫ਼ਦ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ ਅਤੇ ਐਸੋਸੀਏਸ਼ਨ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦੀ ਹੱਲ ਕੀਤਾ ਜਾਵੇਗਾ। ਐਸੋਸੀਏਸ਼ਨ ਨੇ ਮੀਟਿੰਗ ਦੌਰਾਨ ਸਾਲ 2011 ਵਿੱਚ ਭਰਤੀ ਹੋਏ 400 ਵੈਟਰਨਰੀ ਇੰਸਪੈਕਟਰਾਂ ਦੀ 18 ਮਹੀਨੇ ਦੀ ਸੇਵਾ ਨੂੰ ਰੈਗੂਲਰ ਸਰਵਿਸ ਵਜੋਂ ਵਿਚਾਰਨ, ਤਹਿਸੀਲ ਪੱਧਰ 'ਤੇ ਵੈਟਰਨਰੀ ਇੰਸਪੈਕਟਰਾਂ ਦੀਆਂ 87 ਨਵੀਆਂ ਅਸਾਮੀਆਂ ਸਿਰਜਣ ਅਤੇ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਦੀ ਮੰਗ ਰੱਖੀ। ਸ. ਖੁੱਡੀਆਂ ਦੇ ਭਰੋਸੇ ਤੋਂ ਬਾਅਦ ਐਸੋਸੀਏਸ਼ਨ ਨੇ ਆਪਣੀ ਲੰਬੀ ਦੀ ਪ੍ਰਸਤਾਵਿਤ ਰੈਲੀ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ।...
ਸਾਲ 2025 ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਸਾਬਕਾ ਸੈਨਿਕਾਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਸਮਰਪਿਤ ਰਿਹਾ

ਸਾਲ 2025 ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਸਾਬਕਾ ਸੈਨਿਕਾਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਸਮਰਪਿਤ ਰਿਹਾ

Breaking News
ਚੰਡੀਗੜ੍ਹ, ਦਸੰਬਰ 31- ਸਾਲ 2025 ਦੌਰਾਨ ਪੰਜਾਬ ਦਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਅਪਾਹਜ ਸੈਨਿਕਾਂ ਦੀ ਭਲਾਈ ਨੂੰ ਸਮਰਪਿਤ ਰਿਹਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਕੈਬਿਨਟ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਤਹਿਤ ਇਸ ਸਾਲ ਰੱਖਿਆ ਸੇਵਾਵਾਂ ਭਲਾਈ ਵਿਭਾਗ ਸਾਬਕਾ ਸੈਨਿਕਾਂ ਦੀ ਭਲਾਈ ਲਈ ਅਹਿਮ ਕਦਮ ਚੁੱਕੇ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੂਬੇ ਦੇ ਸੈਨਿਕਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਸੰਵੇਦਨਸ਼ੀਲਤਾ ਅਤੇ ਸਨਮਾਨ ਨਾਲ ਨਿਭਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਾਲ 2025 ਦੌਰਾਨ 10 ਸ਼ਹੀਦ ਸੈਨਿਕਾਂ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਮਾਣ ਅਤੇ ਸ਼ੁਕਰਾਨੇ ਦੀ ਨੀਤੀ ਤਹਿਤ ਸਰਕਾਰੀ ਨੌਕਰੀ ਮੁਹੱਈਆ ਕਰਵਾਈ ਗਈ ਹੈ। ਮੰਤਰੀ ਨੇ ਦੱਸਿਆ ਕਿ ਕਾਰਗ...
ਹੈਰੋਇਨ-ਆਈਸੀਈ ਸਪਲਾਈ ਚੇਨ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 1 ਕਿਲੋ ਆਈਸੀਈ, ਇੱਕ ਗਲੋਕ ਪਿਸਤੌਲ ਸਮੇਤ ਸੱਤ ਗ੍ਰਿਫ਼ਤਾਰ

ਹੈਰੋਇਨ-ਆਈਸੀਈ ਸਪਲਾਈ ਚੇਨ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 1 ਕਿਲੋ ਆਈਸੀਈ, ਇੱਕ ਗਲੋਕ ਪਿਸਤੌਲ ਸਮੇਤ ਸੱਤ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 30 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮੁਲਜ਼ਮਾਂ ਨੂੰ 4.075 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਮੇਥਾਮਫੇਟਾਮਾਈਨ (ਜਿਸਨੂੰ ਆਮ ਤੌਰ 'ਤੇ ਆਈਸੀਈ ਕਿਹਾ ਜਾਂਦਾ ਹੈ) ਅਤੇ ਇੱਕ 9 ਐਮਐਮ ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਤ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਜਸਰੌਰ ਦੇ ਜੱਜਬੀਰ ਸਿੰਘ ਉਰਫ਼ ਜੱਜ (21), ਅੰਮ੍ਰਿਤਸਰ ਦੇ ਅਜਨਾਲਾ ਦੇ ਜਸਪਾਲ ਸਿੰਘ ਉਰਫ਼ ਜੱਸ (22), ਗੁਰਦਾਸਪੁਰ ਦੇ ਪਿੰਡ ਲੋਪਾ ਦੇ ਅਨਮੋਲਪ੍ਰੀਤ ਸਿੰਘ (19), ਗੁਰਦਾਸਪੁਰ ਦੇ ਪਿੰਡ ਸੰਦਲਪੁਰ ਦੇ ਹਰਪਿੰਦਰ ਸਿੰਘ ਉਰਫ਼ ਭਿੰਦਾ (32), ਗੁਰਦਾਸਪੁਰ ਦੇ ਪਿੰਡ ਸੰਦਲਪੁਰ ਦੇ ਤਰੁਨਪ੍ਰ...
ਵੀਬੀ ਜੀ ਰਾਮ ਜੀ ਸਕੀਮ ਪਿੰਡਾਂ ਦੀ ਗਰੀਬ ਆਬਾਦੀ ਅਤੇ ਹਾਸ਼ੀਏ ‘ਤੇ ਰਹਿ ਰਹੇ ਭਾਈਚਾਰਿਆਂ ਨੂੰ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰੇਗੀ: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਵੀਬੀ ਜੀ ਰਾਮ ਜੀ ਸਕੀਮ ਪਿੰਡਾਂ ਦੀ ਗਰੀਬ ਆਬਾਦੀ ਅਤੇ ਹਾਸ਼ੀਏ ‘ਤੇ ਰਹਿ ਰਹੇ ਭਾਈਚਾਰਿਆਂ ਨੂੰ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰੇਗੀ: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

Breaking News
ਚੰਡੀਗੜ੍ਹ, 30 ਦਸੰਬਰ:- ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਵੇਂ ਵਿਕਾਸ ਭਾਰਤ ਗਾਰੰਟੀ ਫਾਰ ਰੋਜ਼ਗਾਰ ਅਜੀਵਿਕਾ ਮਿਸ਼ਨ (ਗ੍ਰਾਮੀਣ) (ਵੀਬੀ ਜੀ ਰਾਮ ਜੀ ਸਕੀਮ) ਐਕਟ, 2025 ਨੇ ਪਿੰਡਾਂ ਦੀ ਗਰੀਬ ਆਬਾਦੀ ਅਤੇ ਹਾਸ਼ੀਏ 'ਤੇ ਰਹਿ ਰਹੇ ਭਾਈਚਾਰਿਆਂ ਨੂੰ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰਕੇ ਉਨ੍ਹਾਂ ਨੂੰ ਘਾਤਕ ਝਟਕਾ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਪੰਜਾਬ ਵਿਧਾਨ ਸਭਾ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਵੀਬੀ ਜੀ ਰਾਮ ਜੀ ਸਕੀਮ ਬਾਰੇ ਪੇਸ਼ ਕੀਤੇ ਗਏ ਮਤੇ ਬਾਬਤ ਬੋਲਦਿਆਂ ਦਿੱਤੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜੇਕਰ ਰਾਜ ਸਰਕਾਰ ਨਵੇਂ ਐਕਟ ਤਹਿਤ ਕੰਮ ਕਰਦੀ ਹੈ ਤਾਂ ਨਵਾਂ ਬਜਟ ਭਾਰਤ ਸਰਕਾਰ ਦੁਆਰਾ ਤੈਅ ਕੀਤੇ ਬਜਟ ਅਲਾਟਮੈਂਟ ਤੋਂ ਵੱਧ ਹੋਵੇਗਾ ਤੇ ਇਸ ਸਕੀਮ ਲਈ ਕੀਤੇ ਜਾਣ ਵਾਲੇ ਖਰਚਿਆਂ ਦਾ ਬੋਝ 100 ਫ਼ੀਸਦ ਰਾਜ ਸਰਕਾਰ ‘ਤੇ ਪਵੇਗਾ। ਪਹਿਲਾਂ ਮਨਰੇਗਾ ਯੋਜਨਾ ਵਿੱਚ ਗੈਰ-ਹੁਨਰਮੰਦ ਮਜ਼ਦੂਰ ਅਤੇ ਪ੍ਰਸ਼ਾਸਕੀ ਖਰਚੇ 1...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਵਿਕਸਿਤ ਭਾਰਤ – ਗ੍ਰਾਮ ਜੀ’ ਸਕੀਮ ਗਰੀਬਾਂ ਅਤੇ ਸੰਘੀ ਢਾਂਚੇ ‘ਤੇ ਹਮਲਾ ਕਰਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਵਿਕਸਿਤ ਭਾਰਤ – ਗ੍ਰਾਮ ਜੀ’ ਸਕੀਮ ਗਰੀਬਾਂ ਅਤੇ ਸੰਘੀ ਢਾਂਚੇ ‘ਤੇ ਹਮਲਾ ਕਰਾਰ

Breaking News
ਚੰਡੀਗੜ੍ਹ, 30 ਦਸੰਬਰ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਉਹ ਯੋਜਨਾਬੱਧ ਤਰੀਕੇ ਨਾਲ ਮਨਰੇਗਾ ਸਕੀਮ ਨੂੰ ਖ਼ਤਮ ਕਰ ਰਹੀ ਹੈ ਅਤੇ ਗਰੀਬਾਂ ਤੋਂ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਹੱਕ ਖੋਹ ਰਹੀ ਹੈ। ਵਿਧਾਨ ਸਭਾ ਵਿੱਚ ਮਨਰੇਗਾ ਸਕੀਮ ਵਿੱਚ ਹਾਲ ਹੀ ਵਿੱਚ ਕੀਤੀਆਂ ਤਬਦੀਲੀਆਂ ਅਤੇ ਇਸ ਦਾ ਨਾਮ ਬਦਲ ਕੇ 'ਵਿਕਸਿਤ ਭਾਰਤ - ਗ੍ਰਾਮ ਜੀ' ਰੱਖਣ ਵਿਰੁੱਧ ਪੇਸ਼ ਮਤੇ ਦੀ ਹਮਾਇਤ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਇਸ ਕਦਮ ਨੂੰ " ਹਾਸ਼ੀਏ 'ਤੇ ਧੱਕੇ ਗਏ ਲੋਕਾਂ ਦੇ ਪੇਟ 'ਤੇ ਹਮਲਾ" ਕਰਾਰ ਦਿੱਤਾ। ਆਪਣੇ ਸੰਬੋਧਨ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਕ ਮਹਿਲਾ ਮਨਰੇਗਾ ਵਰਕਰ ਚਰਨਜੀਤ ਕੌਰ ਦੀ ਭਾਵੁਕ ਚਿੱਠੀ ਪੜ੍ਹੀ, ਜਿਸ ਵਿੱਚ ਹਜ਼ਾਰਾਂ ਪੇਂਡੂ ਮਜ਼ਦੂਰਾਂ ਦੇ ਡਰ ਨੂੰ ਉਜਾਗਰ ਕੀਤਾ ਗਿਆ ਸੀ। ਚਰਨਜੀਤ ਕੌਰ ਨੇ ਚਿੱਠੀ ਵਿੱਚ ਚਿੰਤਾ ਪ੍ਰਗਟਾਈ ਕਿ ਬਦਲਦੇ ਨਿਯਮਾਂ ਅਤੇ ਕੇਂਦਰੀਕ੍ਰਿਤ ਪਿੰਡਾਂ ਦੀਆਂ ਸੂਚੀਆਂ ਕਾਰਨ ਬੱਚੇ ਸਿੱਖਿਆ ਤੋਂ ਅਤੇ ਬਜ਼ੁਰਗ ਦਵਾਈਆਂ ਤੋਂ ਵਾਂਝੇ ਰਹਿ ਜਾਣਗੇ। ਵਿੱਤ ਮੰਤ...
ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ

ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ

Breaking News
ਚੰਡੀਗੜ੍ਹ, 30 ਦਸੰਬਰ 2025:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ 16ਵੀਂ ਪੰਜਾਬ ਵਿਧਾਨ ਸਭਾ ਦੇ 11ਵੇਂ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਜ਼ਾਲਮ ਮੁਗਲ ਸ਼ਾਸਕਾਂ ਦੇ ਜ਼ੁਲਮ ਤੋਂ ਸਿੱਖ ਭਾਈਚਾਰੇ ਨੂੰ ਬਚਾਉਣ ਲਈ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਪੁੱਤਰਾਂ ਵੱਲੋਂ ਦਿੱਤੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਗੁਰੂ ਸਾਹਿਬ ਨੇ ਆਲਮੀ ਪੱਧਰ ‘ਤੇ ਭਾਈਚਾਰੇ ਤੇ ਧਰਮ ਨਿਰਪੱਖਤਾ ਨੂੰ ਉਤਸ਼ਾਹਿਤ ਕੀਤਾ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਕੀਤੀ। ਉਨ੍ਹਾਂ ਦੀ ਬੇਮਿਸਾਲ ਕੁਰਬਾਨੀ ਨੂੰ ਦੁਨੀਆ ਭਰ ਵਿੱਚ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਇਤਿਹਾਸ ਵਿੱਚ ਅਜਿਹੀ ਲਾਸਾਨੀ ਸ਼ਹਾਦਤ ਦੀ ਕੋਈ ਮਿਸਾਲ ਨਹੀਂ ਮਿਲਦੀ। ਪੰਜਾਬ ਵਿਧਾਨ ਸਭਾ ਸੈਸ਼ਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ, ਆਪ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਆਪ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਬਸਪਾ ਵ...
ਮੁੱਖ ਮੰਤਰੀ ਮਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਹੋਏ ਸਰੂਪਾਂ ‘ਤੇ ਸਖ਼ਤ ਰੁਖ਼ ਅਪਣਾਉਂਦੇ ਕਿਹਾ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਜਾਂਚ ਲਈ ਗਠਿਤ ਕੀਤੀ SIT

ਮੁੱਖ ਮੰਤਰੀ ਮਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਹੋਏ ਸਰੂਪਾਂ ‘ਤੇ ਸਖ਼ਤ ਰੁਖ਼ ਅਪਣਾਉਂਦੇ ਕਿਹਾ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਜਾਂਚ ਲਈ ਗਠਿਤ ਕੀਤੀ SIT

Breaking News
ਚੰਡੀਗੜ੍ਹ, 29 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਅਤੇ ਉਸ ਦੇ ਅਕਾਲੀ ਦਲ ਵਿਚਲੇ ਆਕਾਵਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਆਪਣੇ ਕੁਕਰਮਾਂ ਵਿਰੁੱਧ ਕਾਰਵਾਈ ਤੋਂ ਬਚਣ ਲਈ ਢਾਲ ਵਜੋਂ ਵਰਤ ਰਹੇ ਹਨ। ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਪੰਜਾਬੀ ਅਤੇ ਸਿੱਖ ਭਾਈਚਾਰਾ ਡੂੰਘੇ ਸਦਮੇ ਵਿੱਚ ਹੈ ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪ ਲਾਪਤਾ ਹੋਣ ਦੇ ਮਾਮਲੇ ਵਿੱਚ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਥਕ ਸੰਗਠਨਾਂ ਅਤੇ ਸੰਤ ਸਮਾਜ ਨੇ ਲੰਬੇ ਸਮੇਂ ਤੋਂ ਇਸ ਸਬੰਧ ਵਿੱਚ ਕਾਰਵਾਈ ਦੀ ਮੰਗ ਕੀਤੀ ਹੈ ਅਤੇ ਇਸ ਮਕਸਦ ਲਈ ਸੂਬਾ ਸਰਕਾਰ ਤੱਕ ਵੀ ਪਹੁੰਚ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀ ਨੈਤਿਕ ਜ਼ਿੰਮੇਵਾਰੀ ਤਹਿਤ ਸੂਬਾ ਸਰਕਾਰ ਨੇ ਇਸ ਸਬੰਧ ਵਿੱਚ ਐਫ.ਆਈ.ਆਰ. ਦਰਜ ਕੀਤੀ ਹੈ ਅਤੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿੱਟ) ਬਣਾਈ ਹੈ। ਮੁ...
ਪੰਜਾਬ ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ

ਪੰਜਾਬ ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ

Breaking News
ਚੰਡੀਗੜ੍ਹ, 29 ਦਸੰਬਰ:- ਸੂਬੇ ਦੇ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰੋਜ਼ਗਾਰ ਸਿਰਜਣ ਦੇ ਖੇਤਰ ਵਿੱਚ ਸਾਲ 2025 ਦੌਰਾਨ ਅਹਿਮ ਪ੍ਰਾਪਤੀਆਂ ਕੀਤੀਆਂ ਹਨ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਵਿਭਾਗ ਦੀ ਬਹੁ-ਪੱਖੀ ਰਣਨੀਤੀ ਤਹਿਤ ਰੋਜ਼ਗਾਰ ਦੇ ਹਜ਼ਾਰਾਂ ਨਵੇਂ ਮੌਕੇ ਸਿਰਜੇ ਗਏ ਹਨ, ਜਿਸ ਵਿੱਚ ਅਪ੍ਰੈਲ 2022 ਤੋਂ ਹੁਣ ਤੱਕ 59,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਤਾਂ ਜੋ ਹੁਨਰਮੰਦ ਨੌਜਵਾਨਾਂ ਦੀ ਹਿਜਰਤ ਨੂੰ ਰੋਕਣ ਲਈ ਹੁਨਰ ਵਿਕਾਸ ਪਹਿਲਕਦਮੀਆਂ ਸ਼ਾਮਲ ਹਨ। ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਯਕੀਨੀ ਬਣਾਉਣ ਲਈ ਵਿਭਾਗ ਦੇ ਠੋਸ ਯਤਨਾਂ ਨੂੰ ਉਜਾਗਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਅਪ੍ਰੈਲ 2022 ਤੋਂ ਹੁਣ ਤੱਕ 59,702 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸੇ ਤਰ੍ਹਾਂ ਸਾਲ 2025 ਦੌਰਾਨ ਵਿਭਾਗ ਨੇ 9...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪ੍ਰਬੰਧਕੀ ਢਾਂਚੇ ਦੀ ਅਪਗ੍ਰੇਡੇਸ਼ਨ, ਭੂਮੀ ਸੁਧਾਰਾਂ ਅਤੇ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਨੂੰ ਰਾਹਤ ਦੇਣ ਦੀ ਪ੍ਰਵਾਨਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪ੍ਰਬੰਧਕੀ ਢਾਂਚੇ ਦੀ ਅਪਗ੍ਰੇਡੇਸ਼ਨ, ਭੂਮੀ ਸੁਧਾਰਾਂ ਅਤੇ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਨੂੰ ਰਾਹਤ ਦੇਣ ਦੀ ਪ੍ਰਵਾਨਗੀ

Breaking News
ਚੰਡੀਗੜ੍ਹ, 29 ਦਸੰਬਰ 2025:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਨਾਗਰਿਕਾਂ ਦੀ ਸਰਕਾਰ ਤੱਕ ਸਿੱਧੀ ਅਤੇ ਸੁਖਾਲੀ ਪਹੁੰਚ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪ੍ਰਬੰਧਕੀ ਅਤੇ ਪ੍ਰਸ਼ਾਸਨਿਕ ਸੁਧਾਰਾਂ ਦੀ ਲੜੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ (ਐਸ.ਏ.ਐਸ.) ਨਗਰ ਜ਼ਿਲ੍ਹੇ ਵਿੱਚ ਸਬ-ਤਹਿਸੀਲ ਬਨੂੜ ਨੂੰ ਤਹਿਸੀਲ ਵਜੋਂ ਅਪਗ੍ਰੇਡ ਕਰਨ, ਹੁਸ਼ਿਆਰਪੁਰ ਵਿੱਚ ਹਰਿਆਣਾ ਨੂੰ ਨਵੀਂ ਸਬ-ਤਹਿਸੀਲ ਬਣਾਉਣ, ਡਿਜੀਟਲ ਰਿਕਾਰਡਾਂ ਰਾਹੀਂ ਭੂਮੀ ਮਾਲੀਆ ਕਾਨੂੰਨਾਂ ਨੂੰ ਆਧੁਨਿਕ ਬਣਾਉਣ ਲਈ ਸੋਧਾਂ ਕਰਨ ਅਤੇ ਸਮੱਗਰ ਸਿੱਖਿਆ ਅਭਿਆਨ ਅਧੀਨ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਨੂੰ ਚਿਰੋਕਣੀ ਰਾਹਤ ਪ੍ਰਦਾਨ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ, ਜੋ ਕਿ ਨਾਗਰਿਕਾਂ ਨੂੰ ਪਹਿਲ ਅਤੇ ਸੇਵਾ-ਮੁਖੀ ਪ੍ਰਸ਼ਾਸਨ ਵੱਲ ਸਪੱਸ਼ਟ ਬਦਲਾਅ ਨੂੰ ਦਰਸਾਉਂਦਾ ਹੈ। ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਇਸ ਕਦਮ ਨਾਲ ਵਸਨੀਕਾਂ ਲਈ ਪ੍ਰਬੰਧਕੀ ਸੇਵਾਵਾਂ ਤੱਕ ਵਧੇਰੇ ਆਸਾਨ ਪਹ...

ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 69110 ਮਹਿਲਾਵਾਂ ਨੂੰ 26.06 ਕਰੋੜ ਦੀ ਵਿੱਤੀ ਸਹਾਇਤਾ :ਡਾ.ਬਲਜੀਤ ਕੌਰ

Breaking News
ਚੰਡੀਗੜ੍ਹ, 29 ਦਸੰਬਰ:- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਮਾਤਾ-ਬੱਚਾ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਲੋਕ-ਹਿਤੈਸ਼ੀ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਚਾਲੂ ਵਿੱਤੀ ਸਾਲ ਦੌਰਾਨ 26.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲੇ ਬੱਚੇ ਦੇ ਜਨਮ ’ਤੇ ਲਾਭਪਾਤਰੀ ਔਰਤਾਂ ਨੂੰ 5000 ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਰਕਮ ਦੋ ਕਿਸ਼ਤਾਂ ਵਿੱਚ ਅਦਾ ਕੀਤੀ ਜਾਂਦੀ ਹੈ, ਜਿਸ ਵਿੱਚ ਪਹਿਲੀ ਕਿਸ਼ਤ 3000 ਰੁਪਏ ਅਤੇ ਦੂਜੀ ਕਿਸ਼ਤ 2000 ਰੁਪਏ ਦੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਦੂਜੇ ਬੱਚੇ ਦੇ ਜਨਮ ’ਤੇ, ਜੇਕਰ ਦੂਜਾ ਬੱਚਾ ਲੜਕੀ ਹੋਵੇ, ਤਾਂ ਸਰਕਾਰ...