ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: 20 ਕਰੋੜ ਰੁਪਏ ਦੀ ਲਾਗਤ ਨਾਲ ਬਦਲੀ ਸ੍ਰੀ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਨੁਹਾਰ
ਚੰਡੀਗੜ੍ਹ, 7 ਨਵੰਬਰ:- ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਤੋਂ ਪਹਿਲਾਂ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਚੁੱਕੇ ਜਾ ਰਹੇ ਕਦਮਾਂ ਤਹਿਤ ਪੰਜਾਬ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੀਆਂ ਸਾਰੀਆਂ ਅੰਦਰੂਨੀ ਅਤੇ ਪਹੁੰਚ ਸੜਕਾਂ ਦੇ ਨਵੀਨੀਕਰਨ ਲਈ 20 ਕਰੋੜ ਰੁਪਏ ਦਾ ਇੱਕ ਵਿਆਪਕ ਪ੍ਰੋਜੈਕਟ ਸ਼ੁਰੂ ਕੀਤਾ ਹੈ।
ਅੱਜ ਸ੍ਰੀ ਅਨੰਦਪੁਰ ਸਾਹਿਬ ਵਿੱਚ ਚੱਲ ਰਹੇ ਸੜਕੀ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਰਾਸਤ-ਏ-ਖਾਲਸਾ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੱਕ, ਬੱਸ ਸਟੈਂਡ ਤੋਂ ਭਗਤ ਰਵਿਦਾਸ ਚੌਂਕ ਤੱਕ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਵੀਆਈਪੀ ਰੋਡ ਤੱਕ ਅਤੇ ਹੋਰ ਮਹੱਤਵਪੂਰਨ ਅੰਦਰੂਨੀ ਸੜਕਾਂ ਦਾ ਨਵੀਨੀਕਰਨ ਹੋ ਚੁੱਕਾ ਹੈ ਅਤੇ ਇਸ ਪਵਿੱਤਰ ਨਗਰੀ ਦੀਆਂ ਬਾਕੀ ਸੜਕਾਂ ਨੂੰ ਨਵਿਆਉਣ ਦਾ ਕੰਮ ਵੀ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਪਹੁੰਚ ਮਾਰਗਾਂ 'ਤੇ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ...








