ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਕੁੱਲ 1563 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ ਚਾਰ ਨਗਰ ਕੀਰਤਨ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 5 ਨਵੰਬਰ:- ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਨਾਲ ਵੱਡੇ ਪੱਧਰ ‘ਤੇ ਮਨਾ ਰਹੀ ਹੈ। ਇਨ੍ਹਾਂ ਸਮਾਗਮਾਂ ਦੀ ਕਾਮਯਾਬੀ ਅਤੇ ਵਿਉਂਤਬੰਦੀ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਨੋਡਲ ਵਿਭਾਗ ਨਿਯੁਕਤ ਕੀਤਾ ਗਿਆ ਹੈ। ਵੱਖ-ਵੱਖ ਸ਼ਹਿਰਾਂ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਬਾਬਤ ਸੌਂਦ ਨੇ ਦੱਸਿਆ ਕਿ 19 ਨਵੰਬਰ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਤੋਂ ਸ਼ੁਰੂ ਹੋਣ ਵਾਲੇ 4 ਨਗਰ ਕੀਰਤਨ ਕੁੱਲ 1563 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ ਅਤੇ ਇਹ ਪੂਰੇ ਪੰਜਾਬ ਦੇ ਪ੍ਰਮੁੱਖ ਸ਼ਹਿਰਾਂ-ਕਸਬਿਆਂ ਵਿੱਚੋਂ ਦੀ ਹੁੰਦੇ ਹੋਏ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪੁੱਜਣਗੇ।
ਉਨ੍ਹਾਂ ਦੱਸਿਆ ਕਿ ਮੁੱਖ ਨਗਰ ਕੀਰਤਨ 19 ਨਵੰਬਰ ਨੂੰ ਸ੍ਰੀਨਗਰ ਤੋਂ ਸ਼ੁਰੂ ਹੋਵੇਗਾ, ਜੋ ਜੰਮੂ, ਪਠਾਨਕੋਟ, ਦਸੂਹਾ, ਹੁਸ਼ਿਆਰਪੁਰ, ਮਾਹਿਲਪੁਰ ਅਤੇ ਗੜ੍ਹਸ਼ੰਕਰ ਹੁੰਦਾ ਹੋਇਆ 22 ਨਵੰਬਰ ਨੂੰ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ...








