ਮਿਸ਼ਨ ਕਲੀਨ ਪੰਜਾਬ’: ਭਗਵੰਤ ਮਾਨ ਸਰਕਾਰ ਵੱਲੋਂ ਸੂਬਾ ਪੱਧਰੀ ਸਫ਼ਾਈ ਮੁਹਿੰਮ ਦੀ ਸ਼ੁਰੂਆਤ,ਮੰਤਰੀਆਂ, ਵਿਧਾਇਕਾਂ, ਮੇਅਰਾਂ ਅਤੇ ਕੌਂਸਲਰਾਂ ਨੇ ਸੂਬੇ ਭਰ ਵਿੱਚ ਸੰਭਾਲੀ ਕਮਾਨ
ਚੰਡੀਗੜ੍ਹ 29 ਅਗਸਤ- ਪੰਜਾਬ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਭਗਵੰਤ ਮਾਨ ਸਰਕਾਰ ਨੇ ਅੱਜ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਕੀਤੀ। 29 ਅਗਸਤ ਤੋਂ 7 ਸਤੰਬਰ ਤੱਕ ਚੱਲਣ ਵਾਲੀ ਇਸ 10 ਦਿਨਾਂ ਵਿਸ਼ੇਸ਼ ਸਫ਼ਾਈ ਮੁਹਿੰਮ ਤਹਿਤ ਕੈਬਨਿਟ ਮੰਤਰੀ, ਵਿਧਾਇਕ, ਮੇਅਰ, ਨਗਰ ਕੌਂਸਲਰ ਅਤੇ ਸੀਨੀਅਰ ਅਧਿਕਾਰੀ ਰੋਜ਼ਾਨਾ ਸਵੇਰੇ ਖੁਦ ਮੈਦਾਨ ਵਿੱਚ ਉਤਰ ਕੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ ਅਤੇ ਸਫ਼ਾਈ ਕਾਰਜਾਂ ਨੂੰ ਤੇਜ਼ ਕਰ ਰਹੇ ਹਨ।
‘ਸਾਫ਼ ਪੰਜਾਬ, ਮਾਣਮੱਤਾ ਪੰਜਾਬ’ ਦੇ ਸੰਕਲਪ 'ਤੇ ਆਧਾਰਿਤ ਇਹ ਮੁਹਿੰਮ ਖਾਸ ਤੌਰ 'ਤੇ ਉਨ੍ਹਾਂ ਥਾਵਾਂ (ਕੂੜੇ ਦੇ ਨਾਜ਼ੁਕ ਪੁਆਇੰਟਾਂ) ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਖ਼ਤਮ ਕਰਨ 'ਤੇ ਕੇਂਦਰਿਤ ਹੋਵੇਗੀ ਜਿੱਥੇ ਬਾਰ-ਬਾਰ ਕੂੜਾ ਸੁੱਟਿਆ ਜਾਂਦਾ ਹੈ। ਵਿਸ਼ੇਸ਼ ਟੀਮਾਂ ਵੱਲੋਂ ਇਹਨਾਂ ਥਾਵਾਂ ਦੀ ਡੂੰਘਾਈ ਨਾਲ ਸਫ਼ਾਈ ਕੀਤੀ ਜਾਵੇਗੀ, ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਉੱਥੇ ਦੁਬਾਰਾ ਕੂੜਾ ਇਕੱਠਾ ਨਾ ਹੋਵੇ।
*ਹਰਜੋਤ ਸਿੰਘ ਬੈਂਸ ਨੇ ਨੰਗਲ ਵਿਖੇ ਸਫ਼ਾਈ...








