Friday, October 2Malwa News
Shadow

Breaking News

ਆਰ.ਟੀ.ਆਈ.ਕਮਿਸ਼ਨ ਵਲੋਂ ਪੀ.ਸੀ.ਐਸ.ਅਧਿਕਾਰੀ ਦੇ ਵਰਤਾਉ ਸਬੰਧੀ ਨਰਾਜ਼ਗੀ ਦਾ ਪ੍ਰਗਟਾਵਾ 

ਆਰ.ਟੀ.ਆਈ.ਕਮਿਸ਼ਨ ਵਲੋਂ ਪੀ.ਸੀ.ਐਸ.ਅਧਿਕਾਰੀ ਦੇ ਵਰਤਾਉ ਸਬੰਧੀ ਨਰਾਜ਼ਗੀ ਦਾ ਪ੍ਰਗਟਾਵਾ 

Breaking News
ਚੰਡੀਗੜ੍ਹ, 09 ਦਸੰਬਰ: - ਪੰਜਾਬ ਰਾਜ ਸੂਚਨਾ ਕਮਿਸ਼ਨ ਨੇ  ਸੂਬੇ ਦੇ ਇਕ ਪੀ.ਸੀ.ਐਸ.ਅਧਿਕਾਰੀ ਦੇ ਵਰਤਾਉ ਸਬੰਧੀ ਨਰਾਜ਼ਗੀ ਦਾ ਪ੍ਰਗਟਾਵਾ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਸੂਚਨਾ ਕਮਿਸ਼ਨਰ ਸ੍ਰੀਮਤੀ ਪੂਜਾ ਗੁਪਤਾ ਦੀ ਕੋਰਟ ਵਿੱਚ ਸੁਣਵਾਈ ਲਈ ਲੱਗੇ ਕੇਸ ਨੰਬਰ 5555/2023 ਵਿਚ ਰੀਜਨਲ ਟਰਾਂਸਪੋਰਟ ਅਧਿਕਾਰੀ ਅੰਮ੍ਰਿਤਸਰ ਨੂੰ ਬਾਰ ਬਾਰ ਤਲਬ ਕੀਤਾ ਗਿਆ ਸੀ ਪ੍ਰੰਤੂ ਉਹ ਇਕ ਵਾਰ ਵੀ ਕਮਿਸ਼ਨ ਅੱਗੇ ਪੇਸ਼ ਨਹੀਂ ਹੋਇਆ।ਬੁਲਾਰੇ ਨੇ ਦੱਸਿਆ ਇਸ ਅਧਿਕਾਰੀ ਖਿਲਾਫ਼  ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਗਏ ਸਨ ਪ੍ਰੰਤੂ ਇਹ ਅਧਿਕਾਰੀ ਫਿਰ ਵੀ ਕਮਿਸ਼ਨ ਅੱਗੇ ਪੇਸ਼ ਨਹੀਂ ਹੋਇਆ।ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਦੇ ਹੁਕਮਾਂ ਦੀ ਪਾਲਣਾ ਨਾ ਕਰਨ 'ਤੇ ਰਾਜ ਸੂਚਨਾ ਕਮਿਸ਼ਨਰ ਸ੍ਰੀਮਤੀ ਪੂਜਾ ਗੁਪਤਾ ਨੇ ਤਤਕਾਲੀਨ ਅਧਿਕਾਰੀ ਜਿਸ ਦੇ ਕਾਰਜਕਾਲ ਦੌਰਾਨ ਇਹ ਆਰ ਟੀ ਆਈ ਦਾਖਲ ਹੋਈ ਸੀ ਨੂੰ ਪਹਿਲਾਂ ਲਗਾਏ ਗਏ ਜੁਰਮਾਨੇ ਨੂੰ 10 ਹਜ਼ਾਰ ਰੁਪਏ ਤੋਂ ਵਧਾ ਕੇ 25 ਹਜ਼ਾਰ ਰੁਪਏ ਕਰਨ ਦੇ ਹੁਕਮ ਦਿੱਤੇ ਹਨ ।ਇਸ ਤੋਂ ਇਲਾਵਾ ਮੌਜੂਦਾ ਰੀਜਨਲ ਟਰਾਂਸਪੋਰਟ ਅਧਿਕਾਰੀ ਖੁਸ਼ਦਿਲ ਸਿੰ...
ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

Breaking News
*ਚੰਡੀਗੜ੍ਹ, 8 ਦਸੰਬਰ*:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡੇਵੂ ਈ ਐਂਡ ਸੀ, ਜੀ.ਐਸ. ਇੰਜੀਨੀਅਰਿੰਗ ਐਂਡ ਕੰਸਟ੍ਰਕਸ਼ਨ (ਜੀ.ਐਸ. ਈ ਐਂਡ ਸੀ), ਨੋਂਗਸ਼ਿਮ, ਕੋਰੀਆ ਡਿਫੈਂਸ ਇੰਡਸਟਰੀ ਐਸੋਸੀਏਸ਼ਨ (ਕੇ.ਡੀ.ਆਈ.ਏ.), ਸਿਓਲ ਬਿਜ਼ਨਸ ਏਜੰਸੀ (ਐਸ.ਬੀ.ਏ.) ਸਮੇਤ ਦੱਖਣੀ ਕੋਰੀਆ ਦੀਆਂ ਹੋਰ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ।ਦੱਖਣੀ ਕੋਰੀਆ ਦੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਡੇਵੂ ਈ ਐਂਡ ਸੀ ਦੇ ਚੇਅਰਮੈਨ ਜੰਗ ਵੌਨ ਜੂ ਨਾਲ ਮੁਲਾਕਾਤ ਕੀਤੀ ਅਤੇ ਨਵਿਆਉਣਯੋਗ ਊਰਜਾ ਪ੍ਰੋਜੈਕਟਾਂ ਆਫਸ਼ੋਰ ਵਿੰਡ ਫਾਰਮ, ਸੋਲਰ ਪਾਵਰ ਪਲਾਂਟ ਅਤੇ ਹਾਈਡ੍ਰੋਜਨ ਉਤਪਾਦਨ ਦੇ ਖੇਤਰਾਂ ਵਿੱਚ ਸਹਿਯੋਗ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਊਰਜਾ ਬੁਨਿਆਦੀ ਢਾਂਚੇ ਦੇ ਵਿਕਾਸ ਜਿਵੇਂ ਕਿ ਐਲ.ਐਨ.ਜੀ. ਟਰਮੀਨਲ, ਪੈਟਰੋਕੈਮੀਕਲ ਕੰਪਲੈਕਸ ਤੇ ਖਾਦ ਪਲਾਂਟ, ਰਿਹਾਇਸ਼ ਅਤੇ ਉੱਨਤ ਬੁਨਿਆਦੀ ਢਾਂਚੇ ਸਬੰਧੀ ਏਕੀਕ੍ਰਿਤ ਹੱਲ ਵਾਲੇ ਸ਼ਹਿਰੀ ਵਿਕਾਸ ਤੇ ਸਮਾਰਟ ਸਿਟੀ ਪ੍ਰੋਜੈਕਟਾਂ ਅਤੇ ਸੜਕਾਂ, ਪੁਲਾਂ, ਰੇਲਵੇ, ਬੰਦਰਗਾਹਾਂ ਅਤੇ ਹਵਾਈ ਅੱਡਿਆਂ ਸਮੇਤ ਸਿਵਲ ਬੁਨਿਆਦੀ ਢਾਂਚੇ ਸਬੰਧੀ ਪ੍ਰ...
ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

Breaking News
ਚੰਡੀਗੜ੍ਹ, 8 ਦਸੰਬਰ:- ‘ਗਰੀਨਿੰਗ ਪੰਜਾਬ ਮਿਸ਼ਨ’ ਤਹਿਤ ਸੂਬੇ ਵਿੱਚ ਮੌਜੂਦਾ ਜੰਗਲਾਂ ਅਤੇ ਰੁੱਖਾਂ ਹੇਠਲੇ ਰਕਬੇ ਦੀ ਸਾਂਭ-ਸੰਭਾਲ, ਵਿਕਾਸ ਅਤੇ ਵਾਧੇ ਨੂੰ ਹੁਲਾਰਾ ਦੇਣ ਲਈ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਵਿਭਾਗ ਨੇ ਪੰਜਾਬ ਵਿੱਚ ਹਰਿਆਵਲ ਨੂੰ  ਵਧਾਉਣ ਦੇ ਆਪਣੇ ਯਤਨਾਂ ਤਹਿਤ ਸੂਬੇ ਭਰ ਵਿੱਚ ਵੱਖ-ਵੱਖ ਯੋਜਨਾਵਾਂ ਅਧੀਨ ਬੂਟੇ ਲਗਾਏ ਹਨ। ਕਈ ਨਵੀਆਂ ਪਹਿਲਕਦਮੀਆਂ ਤਹਿਤ 12,55,700 ਬੂਟੇ ਲਗਾਏ ਗਏ ਹਨ। ਇਨ੍ਹਾਂ ਵਿੱਚ ਸ਼ਹਿਰੀ ਜੰਗਲਾਤ ਅਧੀਨ ਲਗਾਏ ਗਏ 3,31,000 ਪੌਦੇ ਸ਼ਾਮਲ ਹਨ, ਜਿਨ੍ਹਾਂ ਵਿੱਚ ਸੰਸਥਾਗਤ ਜ਼ਮੀਨ ’ਤੇ ਪੌਦੇ ਲਗਾਉਣਾ ਅਤੇ ਐਗਰੋ ਫਾਰੈਸਟਰੀ (ਲਿੰਕ ਸੜਕਾਂ ਦੇ ਨਾਲ ਲਗਦੇ  ਦੇ ਖੇਤਾਂ ਵਿੱਚ ਇੱਕ ਕਤਾਰ ਵਿੱਚ ਪੌਦੇ ਲਗਾਉਣਾ), 2,50,000 ਪੋਪਲਰ/ਡਰੇਕ ਅਤੇ 3,00,000 ਸਫੈਦੇ ਦੇ ਰੁੱਖ ਸ਼ਾਮਿਲ ਹਨ। ਇਸ ਤੋਂ ਇਲਾਵਾ, ਕੰਡਿਆਲੀ ਤਾਰ ਲਗਾ ਕੇ ਪਵਿੱਤਰ ਵਣ ਵਿਕਸਤ ਕਰਨ ਦੇ ਨਾਲ-ਨਾਲ ਕੰਡਿਆਲੀ ਤਾਰ ਨਾਲ ‘ਨਾਨਕ ਬਗੀਚੀਆਂ’ ਵਿਕਸਿਤ ਕਰਨ ਦੇ ਹਿੱਸੇ ...
ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ  ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ  ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 8 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਵੱਲੋਂ ਸੰਚਾਲਿਤ ਹਥਿਆਰ ਤਸਕਰੀ ਮਾਡਿਊਲ ਦੇ ਛੇ ਕਾਰਕੁਨਾਂ, ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਵੀ ਹੈ, ਨੂੰ ਛੇ ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਨੂੰ ਬੇਅਸਰ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਕੋਟਲੀ ਵਸਾਵਾ ਸਿੰਘ ਦੇ ਰਹਿਣ ਵਾਲੇ ਗੁਰਬੀਰ ਸਿੰਘ ਉਰਫ਼ ਸੋਨੂੰ (28), ਗੁਰਪ੍ਰੀਤ ਸਿੰਘ ਉਰਫ਼ ਗੋਪਾ (32), ਗੋਰਕਾ ਸਿੰਘ ਉਰਫ਼ ਗੋਰਾ, ਰਾਜਵਿੰਦਰ ਸਿੰਘ ਉਰਫ਼ ਰਾਜੂ - ਤਿੰਨੇਂ ਵਾਸੀ ਖੇਮ ਕਰਨ (ਤਰਨਤਾਰਨ), ਜਸਪਾਲ ਸਿੰਘ ਉਰਫ਼ ਜੱਸ (24) ਵਾਸੀ ਬਚੀਵਿੰਡ (ਅੰਮ੍ਰਿਤਸਰ) ਅਤੇ ਸੁਲਤਾਨਪੁਰ ਲੋਧੀ ਸਥਿਤ 16 ਸਾਲਾ ਨਾਬਾਲਗ ਵਜੋਂ ਹੋਈ ਹੈ । ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਪੰਜ .30 ਬੋਰ ਪਿਸਤੌਲ ਅਤ...
‘ਯੁੱਧ ਨਸ਼ਿਆਂ ਵਿਰੁੱਧ’: 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

‘ਯੁੱਧ ਨਸ਼ਿਆਂ ਵਿਰੁੱਧ’: 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

Breaking News
ਚੰਡੀਗੜ੍ਹ, 8 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 282ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 298 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 70 ਐਫਆਈਆਰਜ਼ ਦਰਜ ਕਰਕੇ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 282 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,711 ਹੋ ਗਈ ਹੈ। ਇਸ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ  6.7 ਕਿਲੋ ਹੈਰੋਇਨ, 350 ਗ੍ਰਾਮ ਅਫੀਮ, 2382 ਨਸ਼ੀਲੀਆਂ ਗੋਲੀਆਂ ਅਤੇ 5080 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅ...
ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*

Breaking News
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ ਸਫ਼ੀਰ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ ਤਾਂ ਜੋ ਕੋਰੀਆਈ ਕੰਪਨੀਆਂ ਨੂੰ ਪੰਜਾਬ, ਜੋ ਹੁਣ ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉੱਭਰਿਆ ਹੈ, ਵਿੱਚ ਨਿਵੇਸ਼ ਲਈ ਪ੍ਰੇਰਿਤ ਕੀਤਾ ਜਾ ਸਕੇ। ਦੱਖਣੀ ਕੋਰੀਆ ਦੀ ਆਪਣੀ ਫੇਰੀ ਦੌਰਾਨ ਸਿਓਲ ਵਿੱਚ ਪੰਜਾਬੀ ਭਾਈਚਾਰੇ ਨਾਲ ਵਿਚਾਰ-ਵਟਾਂਦਰਾ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਕਾਰਨ ਨਿਵੇਸ਼ਕ ਪਹਿਲਾਂ ਹੀ ਪੰਜਾਬ ਵਿੱਚ ਨਿਵੇਸ਼ ਲਈ ਅੱਗੇ ਆ ਰਹੇ ਹਨ ਅਤੇ ਸਿਓਲ ਵਿੱਚ ਪੰਜਾਬੀਆਂ ਨੂੰ ਸੂਬੇ ਦੇ ਬ੍ਰਾਂਡ ਅੰਬੈਸਡਰ ਬਣ ਕੇ ਨਿਵੇਸ਼ ਆਕਰਸ਼ਿਤ ਕਰਨ ਵਿੱਚ ਹੋਰ ਮਦਦ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਹਨ ਅਤੇ ਸਾਡੇ ਵਿੱਚੋਂ ਹਰੇਕ ਨੂੰ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਪੈਂਡੇ 'ਤੇ ਪਾਉਣ ਲਈ ਯਤਨ ਕਰਨੇ ਚਾਹੀਦੇ ਹਨ। ਪੰਜਾਬੀਆਂ ਨਾਲ ਭਾਵਨਾਤਮਕ ਸਾਂਝ ਦਰਸਾਉਂਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਸੂ...
ਸਫ਼ਲਤਾ ਦੀਆਂ ਨਵੀਆਂ ਉਚਾਈਆਂ ਛੂਹ ਰਿਹੈ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ; ਇਸ ਵੇਲੇ 50 ਕੈਡਿਟ ਐਨ.ਡੀ.ਏ. ‘ਚ ਹਾਸਲ ਕਰ ਰਹੇ ਹਨ ਸਿਖਲਾਈ

ਸਫ਼ਲਤਾ ਦੀਆਂ ਨਵੀਆਂ ਉਚਾਈਆਂ ਛੂਹ ਰਿਹੈ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ; ਇਸ ਵੇਲੇ 50 ਕੈਡਿਟ ਐਨ.ਡੀ.ਏ. ‘ਚ ਹਾਸਲ ਕਰ ਰਹੇ ਹਨ ਸਿਖਲਾਈ

Breaking News
ਚੰਡੀਗੜ੍ਹ, 7 ਦਸੰਬਰ:- ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਨੇ ਇੱਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ ਕਿਉਂਕਿ ਇਸ ਸੰਸਥਾ ਦੇ 50 ਕੈਡਿਟ ਮੌਜੂਦਾ ਸਮੇਂ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿੱਚ ਸਿਖਲਾਈ ਅਧੀਨ ਹਨ। ਦੱਸਣਯੋਗ ਹੈ ਕਿ ਇਸ ਸੰਸਥਾ ਦੇ ਪਹਿਲੀ ਵਾਰ ਐਨੀ ਵੱਡੀ ਗਿਣਤੀ ਵਿੱਚ ਕੈਡਿਟ ਐਨਡੀਏ ਵਿੱਚ ਸਿਖਲਾਈ ਲੈ ਰਹੇ ਹਨ। ਇਸ ਤੋਂ ਇਲਾਵਾ ਇਸ ਸੰਸਥਾ ਦੇ ਤਿੰਨ ਸਾਬਕਾ ਕੈਡਿਟ ਐਨਡੀਏ ਵਿਖੇ ਇੰਸਟ੍ਰਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਜੋ ਹਥਿਆਰਬੰਦ ਬਲਾਂ ਲਈ ਅਗਲੀ ਪੀੜ੍ਹੀ ਤਿਆਰ ਕਰ ਰਹੇ ਹਨ। ਐਨ.ਡੀ.ਏ. ਵਿਖੇ ਸਿਖਲਾਈ ਲੈ ਰਹੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਦੀ ਗਿਣਤੀ ਵੱਕਾਰੀ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰਆਈਐਮਸੀ) ਦੇ ਚੁਣੇ ਗਏ ਕੈਡਿਟਾਂ ਤੋਂ ਬਹੁਤ ਥੋੜ੍ਹੇ ਫ਼ਰਕ ਨਾਲ ਦੂਜੇ ਨੰਬਰ ਉੱਤੇ ਰਹੀ ਹੈ, ਜੋ ਸੰਸਥਾ ਲਈ ਇੱਕ ਸ਼ਾਨਦਾਰ ਪ੍ਰਾਪਤੀ ਹੈ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇੱਕ ਵਾਰ ਫਿਰ ਤੋਂ ਸੂ...
ਸ਼ਹੀਦ ਭਗਤ ਸਿੰਘ ਹਵਾਈ ਅੱਡੇ ‘ਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਪੰਜਾਬ ਸਰਕਾਰ ਨੇ ਕਦਮ ਚੁੱਕੇ, ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ

ਸ਼ਹੀਦ ਭਗਤ ਸਿੰਘ ਹਵਾਈ ਅੱਡੇ ‘ਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਪੰਜਾਬ ਸਰਕਾਰ ਨੇ ਕਦਮ ਚੁੱਕੇ, ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ

Breaking News
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਦਸੰਬਰ:- ਦੇਸ਼ ਵਿੱਚ ਚੱਲ ਰਹੇ ਇੰਡੀਗੋ ਸੰਕਟ ਦੇ ਮੱਦੇਨਜ਼ਰ, ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਯਾਤਰੀਆਂ ਦੀ ਸਹੂਲਤ ਲਈ 24X7 ਕੰਟਰੋਲ ਰੂਮ ਸਥਾਪਤ ਕਰਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਕਦਮ ਚੁੱਕੇ ਹਨ। ਪੰਜਾਬ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਸਕੱਤਰ ਸ੍ਰੀਮਤੀ ਸੋਨਾਲੀ ਗਿਰਿ  ਨੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਯਾਤਰੀਆਂ ਨੂੰ ਘੱਟ ਤੋਂ ਘੱਟ ਅਸੁਵਿਧਾ ਹੋਣ ਦੇਣ ਦੀ ਵਚਨਬੱਧਤਾ ਤਹਿਤ, ਸਥਿਤੀ ਨੂੰ ਸੁਚਾਰੂ ਬਣਾਉਣ ਲਈ ਹਵਾਈ ਅੱਡਾ ਅਧਿਕਾਰੀਆਂ, ਸੀ ਆਈ ਐਸ ਐਫ ਅਤੇ ਏਅਰਲਾਈਨ ਕੰਪਨੀਆਂ ਨਾਲ ਵਿਸਥਾਰਤ ਗੱਲਬਾਤ ਕੀਤੀ। ਸਕੱਤਰ, ਸ਼ਹਿਰੀ ਹਵਾਬਾਜ਼ੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ, ਇੰਡੀਗੋ ਫਲਾਈਟ ਚ ਦੇਰੀ/ਰੱਦ ਹੋਣ ਤੋਂ ਪ੍ਰਭਾਵਿਤ ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਤੁਰੰਤ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਿਫੰਡ ਅਤੇ ਰੀਸ਼ਡਿਊਲਿੰਗ, ਸਮਾਨ ਦੀ ਡਿਲੀਵਰੀ ਅਤੇ...
ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 7 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ  ਪਾਕਿਸਤਾਨ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦੇ ਇੱਕ ਕਾਰਕੁਨ ਨੂੰ  ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ।  ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਤਰਨਤਾਰਨ ਦੇ ਪਿੰਡ ਖਾਲੜਾ ਦੇ ਵਸਨੀਕ ਸੰਦੀਪ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ .30 ਬੋਰ ਪਿਸਤੌਲ ਸਮੇਤ ਮੈਗਜ਼ੀਨ ਅਤੇ ਇੱਕ 9 ਐਮਐਮ ਪਿਸਤੌਲ ਸਮੇਤ ਮੈਗਜ਼ੀਨ ਸ਼ਾਮਲ ਹਨ। ਪੁਲਿਸ ਟੀਮਾਂ ਨੇ ਉਕਤ ਮੁਲਜ਼ਮ ਦੀ ਰਾਇਲ ਐਨਫੀਲਡ (ਬੁਲੇਟ) ਮੋਟਰਸਾਈਕਲ ਵੀ ਜ਼ਬਤ ਕੀਤੀ  ਹੈ, ਜਿਸਦੀ ਵਰਤੋਂ ਖੇਪਾਂ ਦੀ ਢੋਆ-ਢੁਆਈ ਲਈ ਕੀਤੀ ਜਾ ਰਹੀ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ...
Breaking News
ਚੰਡੀਗੜ੍ਹ, 7 ਦਸੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 281ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 204 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 52 ਐਫਆਈਆਰਜ਼ ਦਰਜ ਕਰਕੇ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 281 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,580 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫ਼ੀਮ, 281 ਨਸ਼ੀਲੀਆਂ ਗੋਲੀਆਂ ਅਤੇ 20,920 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬ...