ਜਾਪਾਨ ਦੌਰੇ ਦੇ ਦੂਜੇ ਦਿਨ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ 400 ਕਰੋੜ ਰੁਪਏ ਦੇ ਨਿਵੇਸ਼ ਲਈ ਹੋਇਆ ਰਾਹ ਪੱਧਰਾ
ਚੰਡੀਗੜ੍ਹ, 3 ਦਸੰਬਰ:
ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦਿੰਦੇ ਹੋਏ ਜਾਪਾਨ ਦੀ ਸਿਰਮੌਰ ਕੰਪਨੀ ਟੌਪਨ ਸਪੈਸ਼ਲਿਟੀ ਫਿਲਮਜ਼ ਪ੍ਰਾਈਵੇਟ ਲਿਮਟਿਡ (ਟੀ.ਐਸ.ਐਫ.) ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਲ ਆਪਣੀ ਵਿਸਥਾਰ ਯੋਜਨਾ ਦੇ ਹਿੱਸੇ ਵਜੋਂ ਸੂਬੇ ਵਿੱਚ 400 ਕਰੋੜ ਰੁਪਏ ਦਾ ਨਿਵੇਸ਼ ਕਰਨ ਲਈ ਸਮਝੌਤਾ ਸਹੀਬੱਧ ਕੀਤਾ।
ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਮੁੱਖ ਮੰਤਰੀ, ਜੋ ਜਾਪਾਨ ਦੇ ਦੌਰੇ ’ਤੇ ਹਨ, ਨੇ ਕਿਹਾ ਕਿ ਟੀ.ਐਸ.ਐਫ. ਅਤੇ ਇਨਵੈਸਟ ਪੰਜਾਬ ਨੇ ਪੰਜਾਬ ਵਿੱਚ ਇੱਕ ਹੁਨਰ ਉੱਤਮਤਾ ਕੇਂਦਰ ਸ਼ੁਰੂ ਕਰਨ ਵਿੱਚ ਸਾਂਝੇਦਾਰੀ ਅਤੇ ਸਹਿਯੋਗ ਦੇਣ ਲਈ ਸਹਿਮਤੀ ਦਿੱਤੀ ਹੈ ਤਾਂ ਜੋ ਹੁਨਰਮੰਦ/ਅਰਧ-ਹੁਨਰਮੰਦ ਵਿਅਕਤੀਆਂ/ਕਾਮਿਆਂ/ਨੌਜਵਾਨਾਂ ਨੂੰ ਉੱਚ ਪੱਧਰੀ ਸਿਖਲਾਈ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਉਦਯੋਗਾਂ ਲਈ ਲੋੜੀਂਦੇ ਹੁਨਰਾਂ ਦਾ ਪਸਾਰਾ ਕਰਨ ਦੇ ਨਾਲ-ਨਾਲ ਪੰਜਾਬ ਵਿੱਚ ਨਵੇਂ ਰੁਜ਼ਗਾਰ ਮੌਕੇ ਪੈਦਾ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਏਗੀ । ਸਾਂਝੇਦਾਰੀ ਦੇ ਖੇਤਰਾਂ ਬਾਰੇ ਜਾਣਕਾਰੀ ਦਿੰਦੇ ਹੋਏ ਭਗਵੰਤ ਸਿ...








