Saturday, October 3Malwa News
Shadow

Breaking News

ਨੌਵੇਂ ਪਾਤਸ਼ਾਹ ਦੀ ਵਰੋਸਾਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਸੰਗਤਾਂ ਦੇ ਸਵਾਗਤ ਲਈ ਤਿਆਰ: ਹਰਜੋਤ ਸਿੰਘ ਬੈਂਸ

ਨੌਵੇਂ ਪਾਤਸ਼ਾਹ ਦੀ ਵਰੋਸਾਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਸੰਗਤਾਂ ਦੇ ਸਵਾਗਤ ਲਈ ਤਿਆਰ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 22 ਨਵੰਬਰ:- ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਵਰੋਸਾਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਸੰਗਤਾਂ ਦੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਸਰਕਾਰ ਗੁਰੂ ਸਾਹਿਬ ਦੀ ਸ਼ਹਾਦਤ ਦੇ 350 ਸਾਲਾਂ ਸ਼ਹੀਦੀ ਸਮਾਗਮ ਪੂਰੀ ਸ਼ਰਧਾ ਅਤੇ ਆਦਰ ਸਹਿਤ ਮਨਾ ਰਹੀ ਹੈ। ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ 23 ਤੋਂ 25 ਨਵੰਬਰ ਤੱਕ ਹੋਣ ਵਾਲੇ ਸਮਾਗਮਾਂ ਦੌਰਾਨ ਆਉਣ ਵਾਲੀ ਸੰਗਤ ਲਈ ਸਾਰੇ ਪ੍ਰਬੰਧ ਵੀ ਪੂਰੇ ਪੁਖਤਾ ਹਨ। ਸੰਗਤ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਦੋਵਾਂ ਮੰਤਰੀਆਂ ਨੇ ਦੇਸ਼-ਵਿਦੇਸ਼ ਦੀ ਸੰਗਤ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਨਤਮਸਤਕ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਆਜ਼ਾਦੀ ਤੇ ਮਨੁੱਖੀ ਹੱਕਾਂ ਦੇ ਰਾਖੇ, ਦਇਆ ਤੇ ਤਿਆਗ ਦੀ ਮੂਰਤ ਅਤੇ ਬਲਿਦਾਨ ਦੇ ਪ੍ਰਤੀਕ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਮਹਾਨ ਜੀਵਨ ਤੇ ਫਲਸਫਾ ਸਮੁੱਚੀ...
ਮੁੱਖ ਮੰਤਰੀ ਵੱਲੋਂ “ਫਾਸਟ੍ਰੈਕ ਪੰਜਾਬ ਪੋਰਟਲ” ਦੇ ਦੂਜੇ ਪੜਾਅ ਦੀ ਸ਼ੁਰੂਆਤ ਨਾਲ ਨਿਵੇਸ਼ਕਾਂ ਨੂੰ ਇੱਕੋ ਛੱਤ ਹੇਠ ਮਿਲਣਗੀਆਂ 173 ਸੇਵਾਵਾਂ

ਮੁੱਖ ਮੰਤਰੀ ਵੱਲੋਂ “ਫਾਸਟ੍ਰੈਕ ਪੰਜਾਬ ਪੋਰਟਲ” ਦੇ ਦੂਜੇ ਪੜਾਅ ਦੀ ਸ਼ੁਰੂਆਤ ਨਾਲ ਨਿਵੇਸ਼ਕਾਂ ਨੂੰ ਇੱਕੋ ਛੱਤ ਹੇਠ ਮਿਲਣਗੀਆਂ 173 ਸੇਵਾਵਾਂ

Breaking News
ਚੰਡੀਗੜ੍ਹ, 21 ਨਵੰਬਰ:- ਪੰਜਾਬ ਨੂੰ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਸਥਾਪਤ ਕਰਨ ਲਈ ਉਦਯੋਗਿਕ ਖੇਤਰ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ "ਫਾਸਟ੍ਰੈਕ ਪੰਜਾਬ ਪੋਰਟਲ" ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ। ਇਸ ਪੋਰਟਲ ਜ਼ਰੀਏ 173 ਸੇਵਾਵਾਂ ਇੱਕੋ ਛੱਤ ਹੇਠ ਪ੍ਰਦਾਨ ਕੀਤੀਆਂ ਜਾਣਗੀਆਂ, ਜਿਸ ਨਾਲ ਸੂਬੇ ਵਿੱਚ ਉਦਯੋਗਿਕ ਵਿਕਾਸ ਦੀ ਗਤੀ ਤੇਜ਼ ਹੋਵੇਗੀ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਾਸਨ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਵਾਲੀ "ਸਿੰਗਲ ਵਿੰਡੋ ਵਿਦ ਏ ਸਿੰਗਲ ਪੈੱਨ" ਪ੍ਰਣਾਲੀ ਦੀ ਸ਼ੁਰੂਆਤ ਨਾਲ ਸੂਬੇ ਦੀ ਉਦਯੋਗਿਕ ਨੀਤੀ ਇੱਕ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ ਗਈ ਹੈ। ਉਨ੍ਹਾਂ ਕਿਹਾ ਕਿ ਇੱਕ ਕਲਮ ਸੋਟੀ ਨਾਲੋਂ ਵੱਧ ਸਮਰੱਥਾ ਰੱਖਦੀ ਹੈ, ਕਿਉਂਕਿ ਇਹ ਇੱਕ ਅਜਿਹੀ ਚੀਜ਼ ਹੈ ਜੋ ਸਹੀ ਫੈਸਲੇ ਲੈਣ ਅਤੇ ਰਚਨਾਤਮਕ ਪ੍ਰਸ਼ਾਸਨ ਦਾ ਰਾਹ ਪੱਧਰਾ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡੀਮਡ ਪ੍ਰਵਾਨਗੀ ਦਾ ਸੰਕਲਪ ਵੀ ਪੇਸ਼ ਕੀਤਾ ਗਿਆ ਹੈ ਤਾਂ ਜੋ ਉਦਯੋਗ...
ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਲਈ “AnandpurSahib350.com” ਵੈਬਸਾਈਟ ਤੇ ਮੋਬਾਈਲ ਐਪ ਲਾਂਚ

ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਲਈ “AnandpurSahib350.com” ਵੈਬਸਾਈਟ ਤੇ ਮੋਬਾਈਲ ਐਪ ਲਾਂਚ

Breaking News
*ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ:*- 'ਸੰਗਤ' ਲਈ ਸਹਿਜ ਅਤੇ ਅਧਿਆਤਮਕ ਅਨੁਭਵ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਕ ਵਿਆਪਕ ਡਿਜੀਟਲ ਪਹਿਲਕਦਮੀ "AnandpurSahib350.com" ਦੀ ਸ਼ੁਰੂਆਤ ਕੀਤੀ, ਜੋ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਲਈ ਇੱਕ ਸਮਰਪਿਤ ਮੋਬਾਈਲ ਐਪਲੀਕੇਸ਼ਨ ਅਤੇ ਵੈੱਬਸਾਈਟ ਹੈ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਅਤਿ-ਆਧੁਨਿਕ ਪਲੇਟਫਾਰਮ ਵੰਨ-ਸਟਾਪ ਡਿਜੀਟਲ ਸਲਿਊਸ਼ਨ ਵਜੋਂ ਤਿਆਰ ਕੀਤਾ ਗਿਆ ਹੈ, ਜੋ ਸਮੁੱਚੀ ਸੰਗਤ ਲਈ ਇੱਕ ਸੁਰੱਖਿਅਤ, ਚੰਗੀ ਤਰ੍ਹਾਂ ਪ੍ਰਬੰਧਿਤ ਅਤੇ ਅਧਿਆਤਮਕ ਅਨੁਭਵ ਨੂੰ ਯਕੀਨੀ ਬਣਾਉਣ ਲਈ ਅਸਲ-ਸਮੇਂ ਦੀ ਜਾਣਕਾਰੀ ਅਤੇ ਲੌਜਿਸਟਿਕਲ ਸਹਾਇਤਾ ਪ੍ਰਦਾਨ ਕਰਦਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ 'ਸਰਬੱਤ ਦੇ ਭਲੇ' ਦੀ ਭਾਵਨਾ ਨਾਲ ਹਰ ਸ਼ਰਧਾਲੂ ਦੀ ਸਹੂਲਤ ਅਤੇ ਸਤਿਕਾਰ ਦੇ...
24 ਦਰਜਾ-4 ਕਰਮਚਾਰੀ ਕਲਰਕ ਬਣੇ — ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੱਦ-ਉਨਤੀ ਹੁਕਮ ਦਿੱਤੇ

24 ਦਰਜਾ-4 ਕਰਮਚਾਰੀ ਕਲਰਕ ਬਣੇ — ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੱਦ-ਉਨਤੀ ਹੁਕਮ ਦਿੱਤੇ

Breaking News
ਚੰਡੀਗੜ੍ਹ, 21 ਨਵੰਬਰ:- ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਅਹਿਮ ਕਦਮ ਚੁੱਕ ਰਹੀ ਹੈ, ਉੱਥੇ ਹੀ ਮੁਲਾਜਮਾਂ ਦੇ ਹੱਕਾਂ ਅਤੇ ਉਨ੍ਹਾਂ ਦੀ ਤਰੱਕੀ ਲਈ ਵੀ ਵਚਨਬੱਧ ਹੈ। ਇਸੇ ਤਹਿਤ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ 24 ਦਰਜਾ-4 ਕਰਮਚਾਰੀਆਂ ਨੂੰ ਪੱਦ-ਉਨਤ ਕਰਕੇ ਕਲਰਕ ਬਣਾਇਆ ਗਿਆ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿੱਚ ਇਹਨਾਂ ਨਵੇਂ ਪੱਦ-ਉਨਤ ਕਰਮਚਾਰੀਆਂ ਨੂੰ ਪੱਦ-ਉਨਤੀ ਦੇ ਹੁਕਮ ਆਪਣੇ ਹੱਥੀਂ ਸੌਂਪੇ। ਇਨ੍ਹਾਂ ਤਰੱਕੀਆਂ ਵਿੱਚ 4 ਦਿਵਿਆਂਗ ਕਰਮਚਾਰੀ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਵਿਭਾਗ ਵੱਲੋਂ ਸਮਾਨ ਮੌਕੇ ਅਤੇ ਨਿਆਇਕ ਤਰੱਕੀ ਦੇ ਅਧਾਰ 'ਤੇ ਕਲਰਕ ਦੇ ਪਦ ‘ਤੇ ਪੱਦ-ਉਨਤ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਕਰਮਚਾਰੀਆਂ ਨੂੰ ਸਮਾਨ ਹੱਕ, ਇਜ਼ਤ ਅਤੇ ਤਰੱਕੀ ਦੇ ਮੌਕੇ ਦੇਣ ਲਈ ਵਚਨਬੱਧ ਹੈ, ਅਤੇ ਇਹ ਫ਼ੈਸਲਾ ਇਸ ਦ੍ਰਿੜ ਨਿਸ਼ਚੇ ਦਾ ਸਪਸ਼ਟ ਉਦਾਹਰਨ ਹੈ। ਡ...
ਚਾਰ ਦਿਸ਼ਾਵਾਂ ਤੋਂ ਸਜੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਣ ਹੋਣਗੇ: ਹਰਜੋਤ ਸਿੰਘ ਬੈਂਸ

ਚਾਰ ਦਿਸ਼ਾਵਾਂ ਤੋਂ ਸਜੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਣ ਹੋਣਗੇ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ:- ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਚਾਰੋਂ ਦਿਸ਼ਾਵਾਂ ਤੋਂ ਸਜਾਏ ਗਏ ਨਗਰ ਕੀਰਤਨ ਸ਼ੁੱਕਰਵਾਰ ਮਿਤੀ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣਗੇ। ਨਗਰ ਕੀਰਤਨਾਂ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ੍ਰੀਨਗਰ, ਗੁਰਦਾਸਪੁਰ, ਫਰੀਦਕੋਟ ਅਤੇ ਤਲਵੰਡੀ ਸਾਬੋ ਤੋਂ ਆ ਰਹੇ ਨਗਰ ਕੀਰਤਨਾਂ ਦੀ ਕੁੱਲ ਲੰਬਾਈ 1563 ਕਿਲੋਮੀਟਰ ਬਣਦੀ ਹੈ। ਉੱਧਰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23 ਨਵੰਬਰ ਤੋਂ 25 ਨਵੰਬਰ ਤੱਕ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਵੱਡੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ...
ਪੰਜਾਬ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ

ਪੰਜਾਬ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ

Breaking News
ਚੰਡੀਗੜ੍ਹ, 21 ਨਵੰਬਰ:-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧੀ ਅਦਾਲਤ ਦੀ ਆਫ਼ਿਸ਼ੀਅਲ ਨੋਟੀਫਿਕੇਸ਼ਨ ਅਨੁਸਾਰ, ਐਡਵੋਕੇਟ ਐਕਟ 1961 ਦੀ ਧਾਰਾ 16(2) ਤਹਿਤ ਆਪਣੇ ਅਧਿਕਾਰ ਦੀ ਵਰਤੋਂ ਕਰਦਿਆਂ ਇਹ ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ ਤੋਂ ਸ. ਬੇਦੀ ਨੂੰ ਇਸ ਅਹੁਦੇ ‘ਤੇ ਨਾਮਜ਼ਦ ਕੀਤਾ ਗਿਆ ਹੈ। ਐਡਵੋਕੇਟ ਜਨਰਲ ਸ. ਬੇਦੀ ਬਠਿੰਡਾ ਜ਼ਿਲ੍ਹੇ ਦੇ ਫੂਲ ਸ਼ਹਿਰ ਨਾਲ ਸਬੰਧਤ ਹਨ। ਉਹਨਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਸਾਲ 2005 ਵਿੱਚ ਕਾਨੂੰਨ ‘ਚ ਗ੍ਰੈਜੂਏਟ ਕੀਤੀ ਅਤੇ ਆਪਣੇ ਚਾਚੇ ਦੀ ਅਗਵਾਈ ਹੇਠ ਰਾਮਪੁਰਾ ਫੂਲ ਵਿਖੇ ਪ੍ਰੈਕਟਿਸ ਕਰਦਿਆਂ ਕਾਨੂੰਨੀ ਖੇਤਰ ਵਿੱਚ ਆਪਣਾ ਸਫ਼ਰ ਸ਼ੁਰੂ ਕੀਤਾ। ਸਾਲ 2009 ਵਿੱਚ ਉਹ ਚੰਡੀਗੜ੍ਹ ਆ ਗਏ ਅਤੇ ਸੰਵਿਧਾਨਕ, ਸਿਵਲ, ਅਪਰਾਧਿਕ, ਸਰਵਿਸ, ਮਾਲੀਆ ਅਤੇ ਕਾਰਪੋਰੇਟ ਮਾਮਲਿਆਂ ਵਿੱਚ ਇੱਕ ਪ੍ਰੈਕਟਿਸ ਸ਼ੁਰੂ ਕਰ ਦਿੱਤੀ। ਉਨ੍ਹਾਂ ਦੇ ਕਾਰਜਕਾਲ ਵਿੱਚ ਪੀ.ਐਸ.ਪੀ.ਸੀ.ਐਲ., ਪੀ.ਟੀ.ਯੂ, ਯੂ.ਐਲ.ਬੀਜ਼ ਅਤੇ ਪਨਗ੍ਰੇਨ ਵਰਗੀਆਂ ਪ੍ਰਮੁੱਖ ਰਾਜ ਸੰਸਥਾਵਾਂ...
ਮੁੱਖ ਮੰਤਰੀ ਨੇ ਸੂਬੇ ਵਿੱਚ ਨਿਵੇਸ਼ ਲਈ ਜਾਪਾਨ ਦੀ ਬਹੁ-ਰਾਸ਼ਟਰੀ ਕੰਪਨੀ ਨੂੰ ਪੂਰੇ ਸਮਰਥਨ ਅਤੇ ਸਹਿਯੋਗ ਦਾ ਦਿੱਤਾ ਭਰੋਸਾ

ਮੁੱਖ ਮੰਤਰੀ ਨੇ ਸੂਬੇ ਵਿੱਚ ਨਿਵੇਸ਼ ਲਈ ਜਾਪਾਨ ਦੀ ਬਹੁ-ਰਾਸ਼ਟਰੀ ਕੰਪਨੀ ਨੂੰ ਪੂਰੇ ਸਮਰਥਨ ਅਤੇ ਸਹਿਯੋਗ ਦਾ ਦਿੱਤਾ ਭਰੋਸਾ

Breaking News
ਚੰਡੀਗੜ੍ਹ, 20 ਨਵੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਜਾਪਾਨ ਦੀ ਬਹੁ-ਰਾਸ਼ਟਰੀ ਕੰਪਨੀ ਗਲੋਬਲ ਨੈੱਟਵਰਕ ਜਾਪਾਨ (ਜੀ.ਐਨ.ਜੇ.) ਗਰੁੱਪ ਨੂੰ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸੂਬੇ ਵਿੱਚ ਨਿਵੇਸ਼ ਕਰਨ ਲਈ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ। ਜੀ.ਐਨ.ਜੇ. ਗਰੁੱਪ ਦਾ ਵਫ਼ਦ, ਜਿਸ ਵਿੱਚ ਸਾਇਤੋ ਮਾਸਾਹੀਕੋ, ਨੋਬੂਟੋਕੀ ਇਤੋ, ਤਾਕੇਸ਼ੀ ਇਸ਼ੀਗੁਰੋ, ਹਿਤੋਸ਼ੀ ਕੋਨਾਗਾਨੋ, ਰੋਹਿਤ ਬਖਸ਼ੀ, ਮਨਪ੍ਰੀਤ ਸਿੰਘ ਅਤੇ ਹੋਰ ਸ਼ਾਮਲ ਸਨ, ਨੇ ਅੱਜ ਇੱਥੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਭਾਰਤ ਦੇ ਵਾਤਾਵਰਣ ਅਤੇ ਪੇਂਡੂ ਵਿਕਾਸ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਸਹਾਇਤਾ ਦੇਣ ਲਈ ਜੀ.ਐਨ.ਜੇ. ਗਰੁੱਪ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਜਾਣ ਕੇ ਬੜੀ ਖੁਸ਼ੀ ਹੋਈ ਕਿ ਕੰਪਨੀ ਰਹਿੰਦ-ਖੂੰਹਦ ਤੋਂ ਊਰਜਾ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਗਭਗ 1,500 ਕਰੋੜ ਰੁਪਏ ਦਾ ਨਿਵੇਸ਼ ਕਰਨ ਦੀ ਯੋਜਨਾ ਬਣਾ ਰਹੀ ਹੈ ਅਤੇ ਇਸ ਲਾਹੇਵੰਦ ਪ੍ਰੋਜੈਕਟ ਨੂੰ ਲਾਗੂ ਕਰਨ ਲਈ ਮੁੱਖ ਤੌਰ 'ਤੇ ਪੰਜਾਬ ਨੂੰ ਚੁਣਿਆ ਗਿਆ ਹੈ। ਭਗਵੰਤ ਸਿੰਘ...
ਮੁੱਖ ਮੰਤਰੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ 142 ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ

ਮੁੱਖ ਮੰਤਰੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ 142 ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ

Breaking News
ਧੂਰੀ (ਸੰਗਰੂਰ), 20 ਨਵੰਬਰ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਸੂਬੇ ਦੇ 142 ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ।ਅੱਜ ਇੱਥੇ ਚੈੱਕ ਸੌਂਪਣ ਮੌਕੇ ਇਸ ਨੂੰ ਪੰਜਾਬ ਸਰਕਾਰ ਦਾ ਨਿਮਾਣਾ ਉਪਰਾਲਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਗਰੂ ਸਾਹਿਬ ਜੀ ਦੀ ਸ਼ਹਾਦਤ, ਮਹਾਨ ਜੀਵਨ ਅਤੇ ਫ਼ਲਸਫੇ ਦੇ ਅੱਗੇ ਇਹ ਯਤਨ ਬਹੁਤ ਮਾਮੂਲੀ ਹਨ ਪਰ ਪੰਜਾਬ ਸਰਕਾਰ ਗੁਰੂ ਸਾਹਿਬ ਜੀ ਪ੍ਰਤੀ ਸ਼ਰਧਾ ਤੇ ਸਤਿਕਾਰ ਵਜੋਂ ਆਪਣਾ ਫਰਜ਼ ਨਿਭਾਅ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗਰਾਂਟਾਂ ਦੀ ਵਰਤੋਂ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਸੰਗਤ ਲਈ ਸਹੂਲਤਾਂ, ਪਵਿੱਤਰ ਅਸਥਾਨਾਂ ਦੇ ਆਉਣ-ਜਾਣ ਵਾਲੇ ਰਸਤਿਆਂ ਦੀ ਦਿੱਖ ਸੰਵਾਰਨਾ ਅਤੇ ਹੋਰ ਲੋੜੀਂਦੇ ਵਿਕਾਸ ਕਾਰਜ ਕਰਵਾਏ ਜਾਣਗੇ ਤਾਂ ਕਿ ਇਨ੍ਹਾਂ ਪਿੰਡਾਂ ਤੇ ਸ਼ਹਿਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ...
ਵਿਜੀਲੈਂਸ ਬਿਊਰੋ ਨੇ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ 4 ਮਾਮਲਿਆਂ ਵਿੱਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ 4 ਮਾਮਲਿਆਂ ਵਿੱਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

Breaking News
ਚੰਡੀਗੜ੍ਹ, 20 ਨਵੰਬਰ :- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ  ਚੱਲ ਰਹੀ ਆਪਣੀ ਮੁਹਿੰਮ ਤਹਿਤ ਅਕਤੂਬਰ ਮਹੀਨੇ ਦੌਰਾਨ 4 ਵੱਖ-ਵੱਖ ਕੇਸਾਂ ਵਿੱਚ 3 ਕਰਮਚਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ  ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਉਕਤ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਦੇ ਨਾਲ-ਨਾਲ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਪੁਰਜ਼ੋਰ ਯਤਨ ਕੀਤੇ ਹਨ। ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 13 ਵਿਜੀਲੈਂਸ ਕੇਸਾਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਸਨ। ਇਸ ਤੋਂ ਇਲਾਵਾ ਸਰਕਾਰੀ ਕਰਮਚਾਰੀਆਂ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਇੱਕ ਵਿਜੀਲੈਂਸ ਇੰਕੁਆਇਰੀ ਵੀ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ 4 ਮੁਲਜ਼ਮਾਂ ਵਿਰੁੱਧ 3 ਅਪਰਾਧਿਕ ਮੁਕੱਦਮੇ ਦਰਜ ਕੀਤੇ ਗਏ ਹਨ ਅਤੇ ਦੋ ਸਰਕਾਰੀ ਕਰਮਚਾਰੀਆਂ ਵਿਰੁੱਧ ਆਮਦਨ ਤੋ...
ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਵਿੱਚ 115 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਵਿੱਚ 115 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 20 ਨਵੰਬਰ- ਵੱਖ-ਵੱਖ ਤਕਨੀਕੀ ਅਤੇ ਪ੍ਰਸ਼ਾਸਕੀ ਅਹੁਦਿਆਂ ਦੀ ਪੁਨਰ ਸੁਰਜੀਤੀ ਅਤੇ ਭਰਤੀ ਰਾਹੀਂ ਹੋਮਿਓਪੈਥਿਕ ਵਿਭਾਗ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਫੈਸਲੇ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਦੇ ਅੰਦਰ ਵੱਖ-ਵੱਖ ਕਾਡਰਾਂ ਵਿੱਚ ਕੁੱਲ 115 ਅਸਾਮੀਆਂ ਲਈ ਪੁਨਰ ਸੁਰਜੀਤੀ ਅਤੇ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਭਰ ਵਿੱਚ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਲਈ ਵਿਭਾਗ ਦੀ ਸਮਰੱਥਾ ਨੂੰ ਵਧਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਸ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 115 ਅਸਾਮੀਆਂ ਲਈ ਭਰਤੀ ਵਿੱਚ ਹੋਮਿਓਪੈਥਿਕ ਮੈਡੀਕਲ ਅਫਸਰ (ਐਚਐਮਓ) ਦੀਆਂ 42 ਅਸਾਮੀਆਂ, ਡਿਸਪੈਂਸਰ (ਹੋਮਿਓਪੈਥਿਕ) ਦੀਆ 72 ਅਸਾਮੀਆਂ  ਅਤੇ 1 ਕਲਰਕ ਦੀ ਅਸਾਮੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 115 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਦੋ ਸਾਲਾਂ ਵਿੱਚ ਪੜਾਅਵਾਰ ਲਾਗੂ ਕੀਤ...