Saturday, March 28Malwa News
Shadow

Breaking News

ਭਗਵੰਤ ਮਾਨ ਸਰਕਾਰ ਮੁਢਲੀ ਸਿੱਖਿਆ ‘ਚ ਸਕਾਰਾਤਮਕ ਬਦਲਾਅ ਲਈ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ‘ਖੇਡ ਪਿਟਾਰਾ’ ਕਿੱਟ ਪ੍ਰਦਾਨ ਕਰੇਗੀ; 7.5 ਲੱਖ ਬੱਚਿਆਂ ਨੂੰ ਹੋਵੇਗਾ ਲਾਭ

ਭਗਵੰਤ ਮਾਨ ਸਰਕਾਰ ਮੁਢਲੀ ਸਿੱਖਿਆ ‘ਚ ਸਕਾਰਾਤਮਕ ਬਦਲਾਅ ਲਈ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ‘ਖੇਡ ਪਿਟਾਰਾ’ ਕਿੱਟ ਪ੍ਰਦਾਨ ਕਰੇਗੀ; 7.5 ਲੱਖ ਬੱਚਿਆਂ ਨੂੰ ਹੋਵੇਗਾ ਲਾਭ

Breaking News
ਚੰਡੀਗੜ੍ਹ, 28 ਫਰਵਰੀ 2026- ਪੰਜਾਬ ਦੇ ਰੌਸ਼ਨ ਭਵਿੱਖ ਲਈ ਵਧੇਰੇ ਉਸਾਰੂ ਸੋਚ ਲੈ ਕੇ ਚਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 'ਖੇਡ ਪਿਟਾਰਾ', ਇੱਕ ਵਿਆਪਕ ਖੇਡ-ਅਧਾਰਤ ਸਿਖਲਾਈ ਕਿੱਟ, ਪ੍ਰਦਾਨ ਕਰੇਗੀ, ਜਿਸ ਦਾ ਉਦੇਸ਼ ਛੋਟੇ ਬੱਚਿਆਂ ਲਈ ਮਨੋਰੰਜਕ ਢੰਗ ਨਾਲ ਅਰਥਪੂਰਨ ਸਿੱਖਿਆ ਨੂੰ ਯਕੀਨੀ ਬਣਾਉਣਾ ਹੈ। ਇਹ ਪਹਿਲਕਦਮੀ ਪੰਜਾਬ ਦੇ ਭਵਿੱਖ ਵਿੱਚ ਇੱਕ ਲੰਬੇ ਸਮੇਂ ਦੇ ਨਿਵੇਸ਼ ਨੂੰ ਦਰਸਾਉਂਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ 3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ 'ਤੇ ਧਿਆਨ ਕੇਂਦਰਿਤ ਕਰਕੇ ਸਿੱਖਣ ਦੀ ਨੀਂਹ ਨੂੰ ਮੁੱਢਲੇ ਪੜਾਅ 'ਤੇ ਵਧੇਰੇ ਮਜ਼ਬੂਤੀ ਦੇ ਰਹੀ ਹੈ, ਜੋ ਭਵਿੱਖ ਦੀ ਅਕਾਦਮਿਕ ਸਫ਼ਲਤਾ, ਵਿਸ਼ਵਾਸ ਅਤੇ ਬੌਧਿਕ ਵਿਕਾਸ ਨੂੰ ਨਿਰਧਾਰਤ ਕਰਦਾ ਹੈ। ਇਹ ਪਹਿਲਕਦਮੀ ਭਗਵੰਤ ਮਾਨ ਸਰਕਾਰ ਦੀ ਨਰਸਰੀ ਤੋਂ ਦੂਜੀ ਕਲਾਸ ਤੱਕ ਦੇ ਮੁੱਢਲੇ ਪੜਾਅ ਵਿੱਚ ਕਲਾਸਰੂਮਾਂ ਨੂੰ ਦਿਲਚਸਪ, ਬਾਲ-ਕੇਂਦ੍ਰਿਤ, ਖੇਡ-ਅਧਾਰਤ ਸਿੱਖਣ ਦੇ ਮਾਹੌਲ ਵਿੱਚ ਬਦਲਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਜੋ ਮਨੋਰੰਜਕ ਗਤੀਵਿ...
ਅੰਮ੍ਰਿਤਸਰ ਵਿਖੇ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਦਾ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ਾਨਦਾਰ ਅਗਾਜ਼

ਅੰਮ੍ਰਿਤਸਰ ਵਿਖੇ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਦਾ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ਾਨਦਾਰ ਅਗਾਜ਼

Breaking News
ਚੰਡੀਗੜ੍ਹ / ਅੰਮ੍ਰਿਤਸਰ, 27 ਫਰਵਰੀ - ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਵੱਲੋਂ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਮੈਦਾਨ ਵਿੱਚ ਲਗਾਇਆ ਗਿਆ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਅੱਜ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਿਆ। ਰੰਗਲਾ ਪੰਜਾਬ ਉਤਸਵ ਦਾ ਉਦਘਾਟਨ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ, ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ, ਪਨਸਪ ਦੇ ਚੇਅਰਮੈਨ ਸ੍ਰੀ ਪ੍ਰਭਬੀਰ ਸਿੰਘ ਬਰਾੜ, ਜਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰ ਪ੍ਰਤਾਪ ਸਿੰਘ ਸੰਧੂ, ਪੰਜਾਬ ਲਗੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਵਾਇਸ ਚੇਅਰਮੈਨ ਜਸਕਰਨ ਸਿੰਘ ਬੰਦੇਸਾ,  ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਸ੍ਰੀ ਸੰਜੀਵ ਕੁਮਾਰ ਤਿਵਾੜੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਪਾਲ ਸਿੰਘ, ਐੱਸ.ਡੀ.ਐੱਮ. ਅਲਕਾ ਕਾਲੀਆ,  ਗੁਰਮੰਦਰ ਸਿੰਘ ਤੋਂ ਇਲਾਵਾ ਕੈਬਨਟ ਮੰਤ...
ਖੁਰਾਕ ਤੇ ਪੋਸ਼ਣ ਸੁਰੱਖਿਆ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ—ਡਾ. ਬਲਜੀਤ ਕੌਰ

ਖੁਰਾਕ ਤੇ ਪੋਸ਼ਣ ਸੁਰੱਖਿਆ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ—ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 27 ਫਰਵਰੀ:-ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਪਹਿਲਕਦਮੀ ‘ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ, ਪੰਜਾਬ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦਾ ਮਕਸਦ ਖੁਰਾਕ ਸੁਰੱਖਿਆ, ਪੋਸ਼ਣ ਅਤੇ ਸਮਾਜਿਕ ਭਲਾਈ ਨਾਲ ਜੁੜੀਆਂ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਅਮਲਦਾਰੀ ਨੂੰ ਹੋਰ ਮਜ਼ਬੂਤ ਕਰਨਾ ਸੀ। ਮੀਟਿੰਗ ਵਿੱਚ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਅਤੇ ਮੈਂਬਰ ਸ਼੍ਰੀ ਵਿਜੇ ਦੱਤ ਅਤੇ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਦੀ ਅਗਵਾਈ ਹੇਠ ਵਫ਼ਦ ਨੇ ਭਾਗ ਲਿਆ। ਇਸ ਮੌਕੇ ਸਮਾਜਿਕ ਸੁਰੱਖਿਆ ਵਿਭਾਗ ਦੇ ਸਕੱਤਰ ਸ਼੍ਰੀ ਗੁਰਕਿਰਤ ਕ੍ਰਿਪਾਲ ਸਿੰਘ, ਆਈ.ਏ.ਐਸ. ਅਤੇ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ,ਆਈ.ਏ.ਐਸ. ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਖੁਰਾਕ ਸੁਰੱਖਿਆ ਅਤੇ ਪੋਸ਼ਣ ਨਾਲ ਜੁੜੇ ਮਸਲਿਆਂ ‘ਤੇ ਵਿਸਥਾਰ ਨਾਲ ਚਰਚਾ ਕਰਦਿਆਂ ਕਿਹਾ ਕਿ  ਸਰਕਾਰ ਦੀ ਖੁਰਾਕ ਸੁਰੱਖਿਆ ਯੋਜਨਾ ਤਹਿਤ ਯੋਗ ਸੰਸਥਾਵਾਂ ਨੂੰ ਪ੍ਰਤੀ ਵਿਅਕਤੀ ਪ੍ਰਤੀ ਮਹੀਨਾ 15 ਕਿਲੋਗ੍ਰਾ...
ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਬਰੀ, ‘ਆਪ’ ਨੇ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ

ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਬਰੀ, ‘ਆਪ’ ਨੇ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ

Breaking News
ਚੰਡੀਗੜ੍ਹ, 27 ਫਰਵਰੀ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਸੀ.ਬੀ.ਆਈ. ਕੇਸ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਵੱਲੋਂ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਧਾਲੀਵਾਲ ਨੇ ਕਿਹਾ ਕਿ ਅੱਜ ਮਾਨਯੋਗ ਅਦਾਲਤ ਦੇ ਫੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ 'ਆਮ ਆਦਮੀ ਪਾਰਟੀ' ਨੂੰ ਖ਼ਤਮ ਕਰਨ ਲਈ ਭਾਜਪਾ ਵੱਲੋਂ ਰਚਿਆ ਗਿਆ ਪੂਰਾ ਮਾਮਲਾ ਮਹਿਜ਼ ਇੱਕ ਕੋਰੀ ਕਲਪਨਾ ਅਤੇ ਡੂੰਘੀ ਸਿਆਸੀ ਸਾਜ਼ਿਸ਼ ਸੀ। ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਨੂੰ ਆੜੇ ਹੱਥੀਂ ਲੈਂਦਿਆਂ ਧਾਲੀਵਾਲ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਪਾਰਟੀਆਂ ਨੇ ਮਿਲ ਕੇ ਸਾਡੇ ਆਗੂਆਂ ਦੇ ਅਕਸ ਨੂੰ ਖ਼ਰਾਬ ਕਰਨ ਅਤੇ ਪਾਰਟੀ ਨੂੰ ਖ਼ਤਮ ਕਰਨ ਲਈ ਦਿਨ-ਰਾਤ ਕੂੜ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ ਝੂਠ ਦੀ ਜੋ ਇਮਾਰਤ ਖੜ੍ਹੀ ਕੀਤੀ ਸੀ, ਉਹ ਅੱਜ ਤਾਸ਼ ਦੇ ਪੱਤਿਆਂ ਵਾਂ...
ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ ‘ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ

ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ ‘ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ

Breaking News
ਚੰਡੀਗੜ੍ਹ, 27 ਫਰਵਰੀ 2026- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁਖਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਵੱਲੋਂ ਬਰੀ ਕੀਤੇ ਜਾਣ ਦੇ ਫੈਸਲੇ 'ਤੇ ਕਿਹਾ ਕਿ ਅੱਜ ਦਾ ਦਿਨ ਭਾਰਤੀ ਲੋਕਤੰਤਰ ਦੇ ਇਤਿਹਾਸ ਵਿੱਚ 'ਸੱਚਾਈ ਅਤੇ ਇਮਾਨਦਾਰੀ' ਦੀ ਸਭ ਤੋਂ ਵੱਡੀ ਜਿੱਤ ਵਜੋਂ ਦਰਜ ਹੋਵੇਗਾ। ਮੰਤਰੀ ਬੈਂਸ ਨੇ ਭਾਜਪਾ 'ਤੇ ਹਮਲਾ ਬੋਲਦਿਆਂ ਕਿਹਾ ਕਿ ਆਪ ਆਗੂਆਂ ਨੂੰ ਅਦਾਲਤ ਵੱਲੋਂ ਬਰੀ ਕੀਤਾ ਜਾਣਾ ਇਸ ਗੱਲ ਦਾ ਸਬੂਤ ਹੈ ਕਿ ਜਾਂਚ ਏਜੰਸੀਆਂ ਕੋਲ ਕੋਈ ਠੋਸ ਆਧਾਰ ਨਹੀਂ ਸੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ 100 ਕਰੋੜ ਦੇ ਫਰਜ਼ੀ ਘੁਟਾਲੇ ਦਾ ਸ਼ੋਰ ਮਚਾਇਆ, ਪਰ ਜ਼ਮੀਨੀ ਪੱਧਰ 'ਤੇ ਇੱਕ ਚਵੰਨੀ ਵੀ ਬਰਾਮਦ ਨਹੀਂ ਹੋਈ। ਇਹ ਸਪੱਸ਼ਟ ਹੋ ਗਿਆ ਹੈ ਕਿ ਪੂਰਾ ਕੇਸ ਸਿਰਫ਼ ਅਰਵਿੰਦ ਕੇਜਰੀਵਾਲ ਦੀ ਵਧਦੀ ਲੋਕਪ੍ਰਿਯਤਾ ਨੂੰ ਰੋਕਣ ਲਈ ਬੁਣੀ ਗਈ ਇੱਕ ਘਟੀਆ ਸਿਆਸੀ ਸਾਜ਼ਿਸ਼ ਸੀ। ਜਾਂਚ ਏਜੰਸੀਆਂ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਗਈ, ਜ...
ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

Breaking News
*ਚੰਡੀਗੜ੍ਹ, 26 ਫ਼ਰਵਰੀ:*-ਖਣਨ ਖੇਤਰ ਵਿੱਚ ਪਾਰਦਰਸ਼ਤਾ ਅਤੇ ਨਿਯਮਿਤ ਖਣਨ ਪ੍ਰਣਾਲੀ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਵੱਲ ਇੱਕ ਹੋਰ ਫ਼ੈਸਲਾਕੁਨ ਕਦਮ ਚੁੱਕਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ (ਸੀ.ਆਰ.ਐਮ.ਐਸਜ਼) ਦੀ ਸ਼ੁਰੂਆਤ ਕੀਤੀ। ਪਠਾਨਕੋਟ ਜ਼ਿਲ੍ਹੇ ਵਿੱਚ ਪੈਂਦੀਆਂ ਇਨ੍ਹਾਂ ਸਾਈਟਾਂ ਦੀ ਸ਼ੁਰੂਆਤ ਕਰਨ ਮੌਕੇ ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਪਹਿਲਕਦਮੀ ਨਾਲ ਬਾਜ਼ਾਰ ਵਿੱਚ ਰੇਤ ਅਤੇ ਹੋਰ ਖਣਿਜਾਂ ਦੀ ਬਹੁਤਾਤ ਵਿੱਚ ਉਪਲਬਧਤਾ ਯਕੀਨੀ ਬਣੇਗੀ ਅਤੇ ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ‘ਤੇ ਹੋਰ ਪ੍ਰਭਾਵੀ ਢੰਗ ਨਾਲ ਨਕੇਲ ਕਸੀ ਜਾ ਸਕੇਗੀ। ਇਸ ਮੌਕੇ ਖਣਨ ਅਤੇ ਭੂ-ਵਿਗਿਆਨ ਮੰਤਰੀ, ਕਰੱਸ਼ਰ ਮਾਲਕਾਂ, ਜ਼ਮੀਨ ਮਾਲਕਾਂ ਅਤੇ ਸੀਨੀਅਰ ਵਿਭਾਗੀ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਦੋ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਲਈ ਸਮਝੌਤਿਆਂ ’ਤੇ ਹਸਤਾਖ਼ਰ ਕੀਤੇ ਗਏ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਦੋਵੇਂ ਸਾਈਟਾਂ ਤਹਿਤ 4.46 ਹੈਕਟੇਅਰ ਖੇਤਰ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ...
ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

Breaking News
ਚੰਡੀਗੜ੍ਹ, 26 ਫਰਵਰੀ:-ਪੰਜਾਬ ਦੇ ਵਿਦਿਅਕ ਇਤਿਹਾਸ ਵਿੱਚ ਸਭ ਤੋਂ ਵੱਡੇ ਤਕਨੀਕੀ ਸੁਧਾਰਾਂ ਵਿੱਚੋਂ ਇੱਕ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 400 ਕਰੋੜ ਰੁਪਏ ਦੇ ਵਿਆਪਕ ਡਿਜੀਟਲਾਈਜ਼ੇਸ਼ਨ ਪ੍ਰੋਜੈਕਟ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਇੱਕ ਬੇਮਿਸਾਲ ਤਬਦੀਲੀ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਦੇ ਨਾਲ ਨਾਲ ਸੂਬੇ ਭਰ ਵਿੱਚ ਕਲਾਸਰੂਮ ਸਿੱਖਿਆ ਨੂੰ ਬੁਨਿਆਦੀ ਤੌਰ 'ਤੇ ਨਵਾਂ ਰੂਪ ਪ੍ਰਦਾਨ ਕਰੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਪਹਿਲਕਦਮੀ ਨੂੰ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇੱਕ ਪਰਿਵਰਤਨਸ਼ੀਲ ਮੀਲ ਪੱਥਰ ਕਰਾਰ ਦਿੱਤਾ। ਉਨ੍ਹਾਂ ਕਿਹਾ, "ਇਹ ਇੱਕ ਇਤਿਹਾਸਕ ਪਹਿਲ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਇਤਿਹਾਸ ਵਿੱਚ ਪਹਿਲਾਂ ਕਦੇ ਵੀ ਇੰਨੇ ਵੱਡੇ ਪੱਧਰ 'ਤੇ ਡਿਜੀਟਲ ਬੁਨਿਆਦੀ ਢਾਂਚਾ ਨਹੀਂ ਪੇਸ਼ ਕੀਤਾ ਗਿਆ। ਪੰਜਾਬ ਸਿੱਖਿਆ ਕ੍ਰਾਂਤੀ ਤਹਿਤ, ਅਸੀਂ ਪਹਿਲਾਂ ਕਲਾਸਰੂਮਾਂ ਨੂੰ ਮਜ਼ਬੂਤ ਕੀਤਾ ਅਤੇ ਸਿੱਖਣ ਦੇ ਨਤੀਜਿਆਂ ਨੂੰ ...
ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 26 ਫਰਵਰੀ :-ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ਼ਤਿਹਾਰਾਂ ਵਿੱਚ ਔਰਤਾਂ ਨੂੰ ਅਸ਼ਲੀਲ ਅਤੇ ਅਪਮਾਨਜਨਕ  ਢੰਗ ਨਾਲ ਪੇਸ਼ ਕਰਨ ਦੇ ਕਈ ਮਾਮਲਿਆਂ ’ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਹੈ ਕਿ ਪੰਜਾਬ ਸਰਕਾਰ ਔਰਤਾਂ ਦੇ ਮਾਣ-ਸਨਮਾਨ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕਰੇਗੀ। ਇਸ ਮੁੱਦੇ ’ਤੇ ਬੋਲਦਿਆਂ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, ‘‘ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਵੱਖ-ਵੱਖ ਇਸ਼ਤਿਹਾਰਾਂ ਰਾਹੀਂ ਔਰਤਾਂ ਦੇ ਅਸ਼ਲੀਲ ਅਤੇ ਅਪਮਾਨਜਨਕ ਚਿੱਤਰਣ ਦੇ ਕਈ ਮਾਮਲੇ ਵਿਭਾਗ ਦੇ ਧਿਆਨ ਵਿੱਚ ਆਏ ਹਨ। ਔਰਤਾਂ ਦੀ ਅਸ਼ਲੀਲ ਪ੍ਰਤੀਨਿਧਤਾ (ਮਨਾਹੀ) ਐਕਟ, 1986 ਔਰਤਾਂ ਦੇ ਕਿਸੇ ਵੀ ਅਸ਼ਲੀਲ ਜਾਂ ਅਪਮਾਨਜਨਕ ਚਿੱਤਰਣ ’ਤੇ ਸਖ਼ਤੀ ਨਾਲ ਪਾਬੰਦੀ ਲਗਾਉਂਦਾ ਹੈ।’’ ਉਨ੍ਹਾਂ ਅੱਗੇ ਕਿਹਾ ਕਿ ਇਸ਼ਤਿਹਾਰਾਂ, ਪ੍ਰਕਾਸ਼ਨਾਂ, ਪੇਂਟਿੰਗਾਂ ਜਾਂ ਕਿਸੇ ਹੋਰ ਮੀਡੀਆ ਪਲੇਟਫਾਰਮ ਰਾਹੀਂ ਔਰਤਾਂ ਨੂੰ ਅਸ਼ਲੀਲ ਜਾਂ ਅਪਮਾਨਜਨਕ ਢੰਗ ਨਾਲ ਪੇਸ਼ ਕਰਨਾ ਕਾਨੂੰਨ ਅਧੀਨ ਸਜ਼ਾਯੋਗ ਅਪਰਾਧ ਹੈ ਅਤੇ ਐਕਟ ਦੇ ਉਪਬੰਧ...
ਗੁਰਮੀਤ ਸਿੰਘ ਖੁੱਡੀਆਂ ਨੇ ਸਾਥੀ ਪੋਰਟਲ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਸੀਡ ਸਰਟੀਫ਼ਿਕੇਸ਼ਨ ਅਫ਼ਸਰਾਂ ਨੂੰ  ਸੌਂਪੇ 40 ਟੈਬਲੇਟਸ

ਗੁਰਮੀਤ ਸਿੰਘ ਖੁੱਡੀਆਂ ਨੇ ਸਾਥੀ ਪੋਰਟਲ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਸੀਡ ਸਰਟੀਫ਼ਿਕੇਸ਼ਨ ਅਫ਼ਸਰਾਂ ਨੂੰ  ਸੌਂਪੇ 40 ਟੈਬਲੇਟਸ

Breaking News
*ਚੰਡੀਗੜ੍ਹ, 26 ਫ਼ਰਵਰੀ:*-ਬੀਜ ਪ੍ਰਮਾਣੀਕਰਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਵੱਲ ਇੱਕ ਅਹਿਮ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਫੀਲਡ ਸਟਾਫ ਨੂੰ ਟੈਬਲੇਟਸ ਨਾਲ ਲੈਸ ਕੀਤਾ ਹੈ ਤਾਂ ਜੋ ਸਾਥੀ ਪੋਰਟਲ ਦਾ ਸਾਰਾ ਕੰਮ ਆਨਲਾਈਨ ਯਕੀਨੀ ਬਣਾਇਆ ਜਾ ਸਕੇ। ਵਿਭਾਗ ਵਿੱਚ ਮੁਕੰਮਲ ਡਿਜੀਟਲਾਈਜ਼ੇਸ਼ਨ ਵੱਲ ਇਸ ਮਿਸਾਲੀ ਕਦਮ ਨੂੰ ਅਮਲੀਜਾਮਾ ਪਹਿਨਾਉਂਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਬੀਜ ਪ੍ਰਮਾਣੀਕਰਣ ਅਧਿਕਾਰੀਆਂ ਅਤੇ ਸਹਾਇਕਾਂ ਨੂੰ 40 ਟੈਬਲੇਟਸ ਸੌਂਪੇ। ਖੇਤੀਬਾੜੀ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਫੀਲਡ ਅਫ਼ਸਰਾਂ ਨੂੰ ਟੈਬਲੇਟਸ ਨਾਲ ਲੈਸ ਕਰਨ ਨਾਲ ਨਾ ਸਿਰਫ਼ ਕਾਗ਼ਜ਼ੀ ਕਾਰਵਾਈ ਖ਼ਤਮ ਹੋਵੇਗੀ, ਸਗੋਂ  ਇਸ ਨਾਲ ਜਵਾਬਦੇਹੀ ਵਧੇਗੀ ਅਤੇ ਨਿਰੀਖਣ ਦੌਰਾਨ ਖੇਤਾਂ ਤੋਂ ਸਿੱਧੇ ਤੌਰ ’ਤੇ ਕੰਪਿਊਟਰਾਈਜ਼ਡ ਡੇਟਾ ਤੁਰੰਤ ਜੁਟਾਉਣ ਵਿੱਚ ਆਸਾਨੀ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਖੇਤ ਦੀ ਸਹੀ ਭੂਗੋਲਿਕ ਸਥਿਤੀ ਨੂੰ ...
ਵਿਜੀਲੈਂਸ ਬਿਊਰੋ ਨੇ ਐਫ.ਸੀ.ਆਈ. ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਐਫ.ਸੀ.ਆਈ. ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Breaking News
ਚੰਡੀਗੜ੍ਹ 26 ਫਰਵਰੀ, 2026:-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਜਲੰਧਰ ਦੇ ਭੋਗਪੁਰ ਸਥਿਤ ਐਫਸੀਆਈ ਦਫ਼ਤਰ ਵਿਖੇ ਤਾਇਨਾਤ ਤਕਨੀਕੀ ਸਹਾਇਕ ਰੂਹੀ ਬਾਲਾ ਕਾਲੀਆ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਗੁਰੂ ਤੇਗ ਬਹਾਦਰ ਚੌਲ ਮਿੱਲ, ਨੰਗਲ ਫਿਦਾ, ਸਬ-ਤਹਿਸੀਲ ਭੋਗਪੁਰ, ਜ਼ਿਲ੍ਹਾ ਜਲੰਧਰ ਦੇ ਮੈਨੇਜਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੱਸਿਆ ਕਿ ਖਰੀਦ ਸੀਜ਼ਨ 2025-26 ਲਈ ਉਕਤ ਚੌਲ ਮਿੱਲ ਨੂੰ ਝੋਨੇ ਦੀਆਂ 49,086 ਬੋਰੀਆਂ ਅਲਾਟ ਕੀਤੀਆਂ ਗਈਆਂ ਸਨ। ਅਲਾਟ ਕੀਤੀ ਗਈ ਮਾਤਰਾ ਵਿੱਚੋਂ, ਚੌਲਾਂ ਦੀਆਂ 1,160 ਬੋਰੀਆਂ ਦੋ ਖੇਪਾਂ (ਹਰੇਕ ਖੇਪ ਵਿੱਚ 580 ਬੋਰੀਆਂ) ਐਫ.ਸੀ.ਆਈ. ਨੂੰ ਭੇਜਣ ਲਈ ਲੰਬਿਤ ਸਨ। ਉਨ੍ਹਾਂ ਦੱਸਿਆ ਕਿ ਉਕਤ ਦੋ ਖੇਪਾਂ ਭੋਗਪੁਰ ਸਥਿਤ ਐਫ.ਸੀ.ਆਈ. ਗੋਦਾਮ ਵਿੱਚ ਭੇਜੀਆਂ ਗਈਆਂ ਸਨ। ਇਸ ਤੋਂ ਬਾ...