Saturday, October 3Malwa News
Shadow

Breaking News

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੇਂਡੂ ਵਿਕਾਸ ਵਿੱਚ ਤੇਜੀ ਲਈ 332 ਕਰੋੜ ਰੁਪਏ ਦਾ ਇਤਿਹਾਸਕ ਫੰਡ ਜਾਰੀ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੇਂਡੂ ਵਿਕਾਸ ਵਿੱਚ ਤੇਜੀ ਲਈ 332 ਕਰੋੜ ਰੁਪਏ ਦਾ ਇਤਿਹਾਸਕ ਫੰਡ ਜਾਰੀ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਵਿੱਤ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਜ਼ਮੀਨੀ ਪੱਧਰ 'ਤੇ ਵਿਕਾਸ ਨੂੰ ਤੇਜ਼ ਕਰਨ, ਜ਼ਰੂਰੀ ਸੇਵਾਵਾਂ ਨੂੰ ਬਿਹਤਰ ਬਣਾਉਣ ਅਤੇ ਸੂਬੇ ਦੀਆਂ ਗ੍ਰਾਮ ਪੰਚਾਇਤਾਂ ਨੂੰ ਸਸ਼ਕਤ ਬਣਾਉਣ ਲਈ ਵੱਖ-ਵੱਖ ਵਿਕਾਸ ਕਾਰਜਾਂ ਲਈ 332 ਕਰੋੜ ਰੁਪਏ ਦੀ ਮਹੱਤਵਪੂਰਨ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸੇ ਲੜੀ ਵਿੱਚ 334 ਕਰੋੜ ਰੁਪਏ ਦੀ ਅਗਲੀ ਕਿਸ਼ਤ ਦਸੰਬਰ ਦੇ ਅੰਤ ਤੱਕ ਜਾਂ ਜਨਵਰੀ ਦੇ ਪਹਿਲੇ ਹਫ਼ਤੇ ਜਾਰੀ ਕਰ ਦਿੱਤੀ ਜਾਵੇਗੀ, ਤਾਂ ਜੋ ਪੇਂਡੂ ਵਿਕਾਸ ਲਈ ਸਰੋਤਾਂ ਦਾ ਨਿਰੰਤਰ ਪ੍ਰਵਾਹ ਯਕੀਨੀ ਬਣਾਇਆ ਜਾ ਸਕੇ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀ ਵਾਗਡੋਰ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਸਨ ਅਤੇ ਇਸੇ ਲੜੀ ਵਿੱਚ ਇਸ ਕਿਸ਼ਤ ਦੀ ਵਰਤੋਂ ਪਿੰਡਾਂ ਵਿੱਚ ਸੈਨੀਟੇਸ਼ਨ ਬਾਕਸ ਸਥਾਪਤ ਕਰਨ ਸਮੇਤ ਗ੍ਰਾਮ ਪੰਚਾਇਤਾਂ...
‘ਯੁੱਧ ਨਸ਼ਿਆਂ ਵਿਰੁੱਧ’ ਦੇ 257ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.5 ਕਿਲੋ ਹੈਰੋਇਨ ਸਮੇਤ 77 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 257ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.5 ਕਿਲੋ ਹੈਰੋਇਨ ਸਮੇਤ 77 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 13 ਨਵੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 257ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 315 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 62 ਐਫਆਈਆਰਜ਼ ਦਰਜ ਕਰਕੇ 77 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 257 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 36,386 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.5 ਕਿਲੋ ਹੈਰੋਇਨ, 600 ਗ੍ਰਾਮ ਅਫੀਮ, 25 ਕਿਲੋ ਭੁੱਕੀ, 110 ਨਸ਼ੀਲੀਆਂ ਗੋਲੀਆਂ ਅਤੇ 1900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬ...

ਝੋਨੇ ਦੀ ਆਮਦ ਅਤੇ ਖਰੀਦ ਪੱਖੋਂ ਸੰਗਰੂਰ ਜ਼ਿਲ੍ਹਾ ਮੋਹਰੀ

Breaking News
ਚੰਡੀਗੜ੍ਹ, 12 ਨਵੰਬਰ: ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਵਿੱਚ ਸੰਗਰੂਰ ਜ਼ਿਲ੍ਹਾ ਆਮਦ ਅਤੇ ਖਰੀਦ ਦੋਵਾਂ ਪੱਖੋਂ ਪਹਿਲੇ ਸਥਾਨ 'ਤੇ ਹੈ। ਸੁਚਾਰੂ ਅਤੇ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾਉਣ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੰਡੀਆਂ ਵਿੱਚ ਇੱਕ ਠੋਸ ਪ੍ਰਣਾਲੀ ਨੂੰ ਯਕੀਨੀ ਬਣਾਉਣ ਵਿੱਚ ਸਫਲ ਰਹੀ ਹੈ ਜਿਸਦਾ ਉਦੇਸ਼ ਸਾਰੇ ਭਾਈਵਾਲਾਂ ਜਿਵੇਂ ਕਿਸਾਨ, ਆੜ੍ਹਤੀਏ, ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ। ਝੋਨੇ ਦੀ ਆਮਦ ਦੇ ਸਬੰਧ ਵਿੱਚ, 11 ਨਵੰਬਰ ਤੱਕ ਮੰਡੀਆਂ ਵਿੱਚ ਕੁੱਲ 15376697.06 ਲੱਖ ਮੀਟਰਿਕ ਟਨ (ਐਲ.ਐਮ.ਟੀ.) ਝੋਨੇ ਦੀ ਆਮਦ ਹੋਈ ਜਿਸ ਵਿੱਚੋਂ 15269488.62 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਜੋ ਕਿ 99 ਫ਼ੀਸਦ ਦੇ ਅੰਕੜੇ ਨੂੰ ਪਾਰ ਕਰਦਾ ਹੈ। ਜਿੱਥੋਂ ਤੱਕ ਲਿਫਟਿੰਗ ਦਾ ਸਬੰਧ ਹੈ, ਤਾਂ ਖਰੀਦੀ ਗਈ ਫਸਲ ਵਿੱਚੋਂ 13854981.49 ਮੀਟਰਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ ਜੋ ਕਿ 90 ਫ਼ੀਸਦ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਨੇ 1330792.77 ਮੀਟਰਕ ਟ...
ਪੰਜਾਬ ਵਿੱਚ ਭਾਰਤ ਨੈੱਟ ਯੋਜਨਾ: ਪੰਜਾਬ ਦੇਸ਼ ਦਾ ਬਣਿਆ ਪਹਿਲਾ ਸੂਬਾ ਜਿਸਨੇ ਹਰ ਪਿੰਡ ਵਿੱਚ ਤੇਜ਼ੀ ਨਾਲ ਪਹੁੰਚਾਇਆ ਇੰਟਰਨੈੱਟ

ਪੰਜਾਬ ਵਿੱਚ ਭਾਰਤ ਨੈੱਟ ਯੋਜਨਾ: ਪੰਜਾਬ ਦੇਸ਼ ਦਾ ਬਣਿਆ ਪਹਿਲਾ ਸੂਬਾ ਜਿਸਨੇ ਹਰ ਪਿੰਡ ਵਿੱਚ ਤੇਜ਼ੀ ਨਾਲ ਪਹੁੰਚਾਇਆ ਇੰਟਰਨੈੱਟ

Breaking News, Punjab Development
ਚੰਡੀਗੜ੍ਹ, 12 ਨਵੰਬਰ : ਪੰਜਾਬ ਨੇ ਇਤਿਹਾਸ ਰਚ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸੋਧੀ ਹੋਈ ਭਾਰਤ ਨੈੱਟ ਯੋਜਨਾ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਅੱਜ ਬੀ.ਐਸ.ਐਨ.ਐਲ. ਦੇ ਸੀ.ਜੀ.ਐਮ. ਅਜੈ ਕੁਮਾਰ ਕਰਾਰਾ ਤੋਂ ਪੁਰਸਕਾਰ ਪ੍ਰਾਪਤ ਕਰਦੇ ਹੋਏ ਕਿਹਾ ਕਿ ਇਹ ਪੰਜਾਬ ਦੇ 30 ਮਿਲੀਅਨ ਲੋਕਾਂ ਲਈ ਇੱਕ ਨਵੀਂ ਸਵੇਰ ਹੈ। ਤੇਜ਼ ਬ੍ਰਾਡਬੈਂਡ ਇੰਟਰਨੈਟ ਰਾਜ ਦੇ 43 ਬਲਾਕਾਂ ਤੱਕ ਪਹੁੰਚ ਗਿਆ ਹੈ, ਅਤੇ ਨਵੰਬਰ ਦੇ ਅੰਤ ਤੱਕ, ਹਰ ਪਿੰਡ ਡਿਜੀਟਲ ਇੰਡੀਆ ਨਾਲ ਜੁੜ ਜਾਵੇਗਾ। ਇਹ ਕੋਈ ਛੋਟੀ ਪ੍ਰਾਪਤੀ ਨਹੀਂ ਹੈ। ਜਦੋਂ ਕਿ ਪੂਰਾ ਦੇਸ਼ ਡਿਜੀਟਲ ਇੰਡੀਆ ਬਾਰੇ ਗੱਲ ਕਰ ਰਿਹਾ ਹੈ, ਪੰਜਾਬ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰੀ ਯੋਜਨਾਵਾਂ ਨੂੰ ਸਿਰਫ਼ ਕਾਗਜ਼ਾਂ 'ਤੇ ਨਹੀਂ, ਸਗੋਂ ਜ਼ਮੀਨ 'ਤੇ ਲਾਗੂ ਕੀਤਾ ਜਾ ਸਕਦਾ ਹੈ। 1,000 ਕਿਲੋਮੀਟਰ ਤੋਂ ਵੱਧ ਫਾਈਬਰ ਕੇਬਲ ਵਿਛਾਈ ਗਈ ਹੈ। ਇਹ ਦੂਰੀ ਲੁਧਿਆਣਾ ਤੋਂ ਦਿੱਲੀ ਦੀ ਦੂਰੀ ਤੋਂ 10 ਗੁਣਾ ਤੋਂ ਵੱਧ ਹੈ। ਹਰ ਪਿੰਡ, ਹਰ ਪੰਚਾਇਤ ਅਤੇ ਹਰ ਘਰ ਤੱਕ ਇੰਟਰਨੈੱਟ ਪ...
ਪੰਜਾਬ ਦੇ 3100 ਪਿੰਡਾਂ ਵਿੱਚ 1100 ਕਰੋੜ ਰੁਪਏ ਨਾਲ ਬਣਾਏ ਜਾ ਰਹੇ ਹਨ ਖੇਡ ਸਟੇਡੀਅਮ: ਅਮਨ ਅਰੋੜਾ

ਪੰਜਾਬ ਦੇ 3100 ਪਿੰਡਾਂ ਵਿੱਚ 1100 ਕਰੋੜ ਰੁਪਏ ਨਾਲ ਬਣਾਏ ਜਾ ਰਹੇ ਹਨ ਖੇਡ ਸਟੇਡੀਅਮ: ਅਮਨ ਅਰੋੜਾ

Breaking News
ਚੰਡੀਗੜ੍ਹ/ ਸੁਨਾਮ, 12 ਨਵੰਬਰ  - ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਕੀਤੇ ਤਹੀਏ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਹਰ ਪਿੰਡ ਵਿੱਚ ਵਧੀਆ ਖੇਡ ਢਾਂਚਾ ਉਪਲਬਧ ਕਰਵਾਉਣ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਦਿੰਦਿਆਂ, ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ 11 ਪਿੰਡਾਂ ਵਿੱਚ ਬਣਨ ਵਾਲੇ ਸਟੇਡੀਅਮਾਂ ਦੇ ਕੰਮ ਦੀ ਸ਼ੁਰੂਆਤ ਕੀਤੀ। ਇਹਨਾਂ ਸਟੇਡੀਅਮਾਂ ਉੱਤੇ ਕੁੱਲ 05 ਕਰੋੜ 32 ਲੱਖ ਰੁਪਏ ਦੀ ਲਾਗਤ ਆਵੇਗੀ ਤੇ ਇਹ ਕਰੀਬ 03 ਮਹੀਨਿਆਂ ਵਿੱਚ ਬਣ ਕੇ ਤਿਆਰ ਹੋ ਜਾਣਗੇ। ਇਸ ਮੌਕੇ ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਦੇ 3100 ਪਿੰਡਾਂ ਵਿੱਚ ਕਰੀਬ 1100 ਕਰੋੜ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮਬਣਾਏ ਜਾ ਰਹੇ ਹਨ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ 29 ਪਿੰਡਾਂ ਵਿੱਚ ਕਰੀਬ 11.5 ਕਰੋੜ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਏ ਜਾਣੇ ਹਨ। ਇਹ ਸਟੇਡੀਅਮ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਵਧੀਆ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਲਈ ‘ਵ੍ਹਾਈਟ ਸਿਟੀ’ ਪ੍ਰੋਜੈਕਟ ਦੀ ਸ਼ੁਰੂਆਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਲਈ ‘ਵ੍ਹਾਈਟ ਸਿਟੀ’ ਪ੍ਰੋਜੈਕਟ ਦੀ ਸ਼ੁਰੂਆਤ

Breaking News
ਚੰਡੀਗੜ੍ਹ/ ਸ੍ਰੀ ਅਨੰਦਪੁਰ ਸਾਹਿਬ, 12 ਨਵੰਬਰ:- ਅਨੰਦਾਂ ਦੀ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਅਧਿਆਤਮਿਕ ਅਤੇ ਇਤਿਹਾਸਕ ਮਾਹੌਲ ਨੂੰ ਸਿਖਰ ‘ਤੇ ਲਿਜਾਣ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸ਼ਰਧਾਪੂਰਵਕ ਢੰਗ ਨਾਲ ਮਨਾਉਣ ਲਈ ਅੱਜ 'ਵ੍ਹਾਈਟ ਸਿਟੀ' ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਕਿਲ੍ਹਾ ਅਨੰਦਗੜ੍ਹ ਸਾਹਿਬ ਕਾਰ ਸੇਵਾ ਵਾਲੇ ਬਾਬਾ ਸਤਨਾਮ ਸਿੰਘ ਜੀ ਵੱਲੋਂ ਅਰਦਾਸ ਕੀਤੀ ਗਈ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਸਥਾਨਕ ਬੱਸ ਸਟੈਂਡ ਤੋਂ ਪੂਰੇ ਸ਼ਹਿਰ ਨੂੰ ਸਫੇਦ ਰੰਗ ਨਾਲ ਰੰਗਣ ਲਈ ਪੇਂਟ ਬੁਰਸ਼ ਨਾਲ ਇਸ ਅਹਿਮ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਪ੍ਰੋਜੈਕਟ ਦੇ ਦ੍ਰਿਸ਼ਟੀਕੋਣ ਬਾਰੇ ਜਾਣਕਾਰੀ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਅੱਜ, ਅਸੀਂ ਸ੍ਰੀ ਅਨੰਦਪੁਰ ਸਾਹਿਬ ਨੂੰ ਸੁੰਦਰਤਾ, ਸ਼ਾਂਤੀ ਅਤੇ ਸ਼ਰਧਾ ਦਾ ਚਾਨਣ ਮੁਨਾਰਾ ਬਣਾਉਣ ਦੇ ਰਾਹ 'ਤੇ ਨਿਕਲੇ ਹਾਂ। ਇਹ ਪ੍ਰੋਜੈਕਟ ਸਾਡੀ ਅਮੀਰ ਵਿਰਾਸਤ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨਾਲ ਇੱਕ ਵਾਅਦਾ ਹੈ...
ਮੁੱਖ ਮੰਤਰੀ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਪਿਆ ਬੂਰ, ਭਾਰਤ ਸਰਕਾਰ ਨੇ ਪੰਜਾਬ ਨੂੰ ‘ਟਾਪ ਅਚੀਵਰ’ ਐਵਾਰਡ ਨਾਲ ਕੀਤਾ ਸਨਮਾਨਿਤ

ਮੁੱਖ ਮੰਤਰੀ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਪਿਆ ਬੂਰ, ਭਾਰਤ ਸਰਕਾਰ ਨੇ ਪੰਜਾਬ ਨੂੰ ‘ਟਾਪ ਅਚੀਵਰ’ ਐਵਾਰਡ ਨਾਲ ਕੀਤਾ ਸਨਮਾਨਿਤ

Breaking News
ਚੰਡੀਗੜ੍ਹ, 11 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਨੇ ਅੱਜ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2024 ਤਹਿਤ ਪੰਜਾਬ ਨੂੰ "ਟਾਪ ਅਚੀਵਰ" ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਅੱਜ ਕੌਮੀ ਰਾਜਧਾਨੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸੂਬੇ ਨੂੰ ਇਹ ਪੁਰਸਕਾਰ ਪ੍ਰਦਾਨ ਕੀਤਾ। ਜ਼ਿਕਰਯੋਗ ਹੈ ਕਿ ਪੰਜਾਬ ਨੇ ਭਾਰਤ ਵਿੱਚ ਪੰਜ ਮੁੱਖ ਸੁਧਾਰ ਖੇਤਰਾਂ ਜਿਵੇਂ ਬਿਜਨੈਸ ਐਂਟਰੀ, ਨਿਰਮਾਣ ਪਰਮਿਟ ਪ੍ਰਾਪਤਕਰਤਾ, ਨਿਵੇਸ਼ ਪ੍ਰਾਪਤਕਰਤਾ, ਖੇਤਰ-ਵਿਸ਼ੇਸ਼ ਸਿਹਤ ਸੰਭਾਲ ਅਤੇ ਸੇਵਾਵਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ। ਭਾਰਤ ਸਰਕਾਰ ਦੇ ਉਦਯੋਗ ਪ੍ਰਮੋਸ਼ਨ ਅਤੇ ਅੰਦਰੂਨੀ ਵਪਾਰ ਵਿਭਾਗ (ਡੀ.ਪੀ.ਆਈ.ਆਈ.ਟੀ.) ਨੇ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2024 ਦੇ ਤਹਿਤ ਪੰਜਾਬ ਨੂੰ "ਟਾਪ ਅਚੀਵਰ" ਵਜੋਂ ਮਾਨਤਾ ਦਿੱਤੀ ਹੈ। ਇਹ ਮਾਨਤਾ ਇੱਕ ਪਾਰਦਰਸ਼ੀ, ਕੁਸ਼ਲ ਅਤੇ ਨਿਵੇਸ਼ਕ-ਪੱਖੀ ਵਪਾਰਕ ਮਾਹੌਲ ਪ੍ਰਦਾਨ ਕਰਨ ਪ੍ਰਤੀ ਪੰਜਾਬ ਦੀ ਦ੍ਰਿੜ ਵਚ...
ਤਰਨ ਤਾਰਨ ਜ਼ਿਮਨੀ ਚੋਣ ਲਈ ਕਰੀਬ 60.95 ਫ਼ੀਸਦੀ ਵੋਟਿੰਗ ਦਰਜ : ਸਿਬਿਨ ਸੀ

ਤਰਨ ਤਾਰਨ ਜ਼ਿਮਨੀ ਚੋਣ ਲਈ ਕਰੀਬ 60.95 ਫ਼ੀਸਦੀ ਵੋਟਿੰਗ ਦਰਜ : ਸਿਬਿਨ ਸੀ

Breaking News
ਚੰਡੀਗੜ੍ਹ, 11 ਨਵੰਬਰ- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ ਕਰੀਬ 60.95 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਸਿਬਿਨ ਸੀ ਨੇ ਦੱਸਿਆ ਕਿ ਵੋਟਿੰਗ ਫੀਸਦੀ ਦੇ ਸਟੀਕ ਅੰਕੜੇ ਭਲਕੇ ਸਵੇਰ ਤੱਕ ਹੀ ਅਪਡੇਟ ਕੀਤੇ ਜਾਣਗੇ ਜਦੋਂ ਪੋਲਿੰਗ ਪਾਰਟੀਆਂ ਵਾਪਿਸ ਕਲੈਕਸ਼ਨ ਸੈਂਟਰਾਂ 'ਤੇ ਪਹੁੰਚ ਜਾਣਗੀਆਂ ਅਤੇ ਅੰਤਿਮ ਡਾਟਾ ਦੀ ਐਂਟਰੀ ਹੋ ਜਾਵੇਗੀ। ਉਨ੍ਹਾਂ ਨੇ ਜ਼ਿਮਨੀ ਚੋਣ ਵਿੱਚ ਆਪਣੀ ਵੋਟ ਦੇ ਜਮਹੂਰੀ ਹੱਕ ਦੀ ਸੁਚੱਜੇ ਢੰਗ ਨਾਲ ਵਰਤੋਂ ਕਰਨ ਲਈ ਵੋਟਰਾਂ ਦਾ ਧੰਨਵਾਦ ਕੀਤਾ ਹੈ। ਮੁੱਖ ਚੋਣ ਅਧਿਕਾਰੀ ਨੇ ਚੋਣ ਪ੍ਰਕਿਰਿਆ ਦੇ ਸੁਚਾਰੂ ਪ੍ਰਬੰਧਨ ਅਤੇ ਮੁਕੰਮਲ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਧਿਕਾਰੀ ਅਤੇ ਰਿਟਰਨਿੰਗ ਅਧਿਕਾਰੀ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਸਿਬਿਨ ਸੀ ਨੇ ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਅਤੇ ਚੋਣ ਪ੍ਰਬੰਧਾਂ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦੇ ਅਧਿਕਾਰੀ...
ਮਿਸ਼ਨ ਚੜ੍ਹਦੀ ਕਲਾ ਨੇ ਪੰਜਾਬ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ

ਮਿਸ਼ਨ ਚੜ੍ਹਦੀ ਕਲਾ ਨੇ ਪੰਜਾਬ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ

Breaking News
ਚੰਡੀਗੜ੍ਹ, 11 ਨਵੰਬਰ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ 1012 ਪਿੰਡਾਂ ਵਿੱਚ ਰਾਹਤ ਵੰਡ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਮੁਕੰਮਲ ਕਰ ਲਿਆ ਹੈ। ਲੋਕਾਂ ਦੀ ਭਲਾਈ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਸੂਬਾ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰੇਕ ਯੋਗ ਪਰਿਵਾਰ ਨੂੰ ਉਨ੍ਹਾਂ ਦੇ ਘਰਾਂ, ਫ਼ਸਲਾਂ ਅਤੇ ਪਸ਼ੂਆਂ ਦੇ ਨੁਕਸਾਨ ਲਈ ਸਮੇਂ ਸਿਰ ਮੁਆਵਜ਼ਾ ਮਿਲੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਿਕਾਰਡ ਸਮੇਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਵੰਡਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਅਤੇ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਤਹਿਤ ਕਰੋੜਾਂ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ ਤਾਂ ਜੋ ਹਰ ਪ੍ਰਭਾਵਿਤ ਪਰਿਵਾਰ ਤੱਕ ਰਾਹਤ ਪਹੁੰਚਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਹਿਮ ਫ਼ੈਸਲਾ ਲੈਂਦਿਆਂ ਨੁਕਸਾਨੇ ਗਏ ਘਰਾਂ ਲਈ ਵਿੱਤੀ ਸਹਾਇਤਾ 6,500 ਰੁਪਏ ਤੋਂ ਵਧਾ ਕੇ 40,000 ਰੁਪਏ ਪ੍ਰਤੀ ਘਰ ਕਰ ਦਿੱਤੀ ਗਈ ਹੈ।...
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਦੇ 35 ਹਜ਼ਾਰ ਸਕੂਲਾਂ ਵਿੱਚ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ ਦਾ ਪਾਸਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਦੇ 35 ਹਜ਼ਾਰ ਸਕੂਲਾਂ ਵਿੱਚ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ ਦਾ ਪਾਸਾਰ

Breaking News
ਚੰਡੀਗੜ੍ਹ, 11 ਨਵੰਬਰ:- ਇਤਿਹਾਸਕ ਅਤੇ ਅਧਿਆਤਮਿਕ ਮਾਹੌਲ ਵਿੱਚ ਰੰਗੇ ਸੂਬੇ ਦੇ 35,000 ਤੋਂ ਵੱਧ ਸਕੂਲਾਂ ਨੇ ਅੱਜ ਵਿਸ਼ੇਸ਼ ਸਵੇਰ ਦੀਆਂ ਸਭਾਵਾਂ ਕਰਵਾਈਆਂ, ਜਿਨ੍ਹਾਂ ਵਿੱਚ 70 ਲੱਖ ਵਿਦਿਆਰਥੀਆਂ ਨੂੰ 15-ਦਿਨਾਂ ਸਿੱਖਿਆ ਪ੍ਰੋਗਰਾਮ ਤਹਿਤ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ, ਲਾਸਾਨੀ ਸ਼ਹਾਦਤ ਅਤੇ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਸਾਰੇ ਸਿੱਖਿਆ ਬੋਰਡਾਂ ਨਾਲ ਸਬੰਧਤ ਸੂਬੇ ਭਰ ਦੇ ਸਾਰੇ ਸਕੂਲਾਂ (ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ) ਵਿੱਚ ਨਰਸਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਇਹ ਲਾਜ਼ਮੀ ਸਿੱਖਿਆ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਵਿੱਚ ਹੱਕ-ਸੱਚ, ਨਿਆਂ ਅਤੇ ਨੈਤਿਕ ਕਦਰਾਂ-ਕੀਮਤਾਂ ਪੈਦਾ ਕੀਤੀਆਂ ਜਾ ਸਕਣ। ਇਸ ਪ੍ਰੋਗਰਾਮ ਨੂੰ ਮਿਲੇ ਵੱਡੇ ਹੁੰਗਾਰੇ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਅੱਜ ਅਸੀਂ ਜੋ ਦੇਖਿਆ ਉਹ ਮਹਿਜ਼ ਇੱਕ ਪ੍ਰੋਗਰਾਮ ਨਹੀਂ ਹੈ, ਸਗੋਂ ਇੱਕ ਲਹਿਰ ਹੈ। 70 ਲੱਖ ਤੋਂ ਵੱਧ ਵਿਦਿਆਰਥੀਆਂ, ਜੋ ਪੰਜਾਬ ਦਾ ਭਵਿੱਖ ਹੈ, ਦਾ ਸਮੂਹਿਕ ਤੌਰ 'ਤੇ...