Saturday, October 3Malwa News
Shadow

Breaking News

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

Breaking News
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 10 ਨਵੰਬਰ:-- ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਪਵਿੱਤਰ ਅਤੇ ਸ਼ਾਨਦਾਰ ਸਮਾਗਮਾਂ ਨੂੰ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਅਸਥਾਨ ਵਿਖੇ ਹੋਈ ਮੀਟਿੰਗ ਦੌਰਾਨ ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਸਿੱਖਿਆ ਮੰਤਰੀ ਨੇ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ 'ਸਰਬ ਧਰਮ ਸੰਮੇਲਨ' ਵਿੱਚ ਜਥੇਦਾਰ ਸਾਹਿਬ ਨੂੰ ਸ਼ਾਮਲ ਹੋਣ ਦੀ ਬੇਨਤੀ ਵੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਾਂਤੀ, ਆਪਸੀ ਭਾਈਚਾਰੇ, ਕੁਰਬਾਨੀ ਅਤੇ ਸਾਰੇ ਧਰਮਾਂ ਦੀ ਰਾਖ...
ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

Breaking News
ਚੰਡੀਗੜ੍ਹ/ ਸ੍ਰੀ ਅਨੰਦਪੁਰ ਸਾਹਿਬ, 10 ਨਵੰਬਰ:- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਭਰ ਦੇ ਸਾਰੇ ਸਕੂਲਾਂ (ਸਰਕਾਰੀ, ਪ੍ਰਾਈਵੇਟ ਤੇ ਏਡਿਡ), ਭਾਵੇਂ ਉਹ ਕਿਸੇ ਵੀ ਸਿੱਖਿਆ ਬੋਰਡ ਨਾਲ ਸਬੰਧਤ ਹੋਣ, ਵਿੱਚ ਨਰਸਰੀ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਇੱਕ ਲਾਜ਼ਮੀ ਸਿੱਖਿਆ ਪ੍ਰੋਗਰਾਮ ਲਾਂਚ ਕੀਤਾ ਹੈ ਤਾਂ ਜੋ ਵਿਦਿਆਰਥੀਆਂ ਵਿੱਚ ਸੱਚਾਈ, ਹੱਕ, ਨਿਆਂ ਅਤੇ ਧਾਰਮਿਕ ਕਦਰਾਂ-ਕੀਮਤਾਂ ਪੈਦਾ ਕੀਤੀਆਂ ਜਾ ਸਕਣ। ਸ. ਹਰਜੋਤ ਸਿੰਘ ਬੈਂਸ ਨੇ ਅੱਜ ਰੂਪਨਗਰ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ, ਦਸਗਰਾਂ ਅਤੇ ਮਾਊਂਟ ਕਾਰਮਲ ਸਕੂਲ, ਜਿੰਦਵੜੀ ਵਿੱਚ ਜਾ ਕੇ  ਨੌਵੇਂ ਪਾਤਸ਼ਾਹ ਦੀਆਂ ਸਿੱਖਿਆਵਾਂ, ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਤੇ ਗੁਰ...
ਪੰਜਾਬ ਸਰਕਾਰ ਨੇ ਬਿਜਲੀ ਕੁਨੈਕਸ਼ਨਾਂ ਸਬੰਧੀ ਪ੍ਰਕਿਰਿਆ ਨੂੰ ਬਣਾਇਆ ਸਰਲ; 50 ਕਿਲੋਵਾਟ ਤੱਕ ਦੇ ਲੋਡ ਵਾਲੇ ਖਪਤਕਾਰਾਂ ਲਈ ਸਵੈ-ਪ੍ਰਮਾਣੀਕਰਨ ਦੀ ਕੀਤੀ ਸ਼ੁਰੂਆਤ: ਸੰਜੀਵ ਅਰੋੜਾ

ਪੰਜਾਬ ਸਰਕਾਰ ਨੇ ਬਿਜਲੀ ਕੁਨੈਕਸ਼ਨਾਂ ਸਬੰਧੀ ਪ੍ਰਕਿਰਿਆ ਨੂੰ ਬਣਾਇਆ ਸਰਲ; 50 ਕਿਲੋਵਾਟ ਤੱਕ ਦੇ ਲੋਡ ਵਾਲੇ ਖਪਤਕਾਰਾਂ ਲਈ ਸਵੈ-ਪ੍ਰਮਾਣੀਕਰਨ ਦੀ ਕੀਤੀ ਸ਼ੁਰੂਆਤ: ਸੰਜੀਵ ਅਰੋੜਾ

Breaking News
ਚੰਡੀਗੜ੍ਹ, 10 ਨਵੰਬਰ:- ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ ਹੈ ਕਿ ਲਾਈਨਮੈਨ ਟਰੇਡ ਵਿੱਚ 2,600 ਅਪ੍ਰੈਂਟਿਸ (ਇੰਟਰਨ) ਸਬੰਧੀ ਚੋਣ ਪ੍ਰਕਿਰਿਆ ਸਫਲਤਾਪੂਰਵਕ ਮੁਕੰਮਲ ਹੋ ਗਈ ਹੈ, ਜਿਸ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਲਈ 2,500 ਅਪ੍ਰੈਂਟਿਸ ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਲਈ 100 ਅਪ੍ਰੈਂਟਿਸ ਸ਼ਾਮਲ ਹਨ। ਸ੍ਰੀ ਅਰੋੜਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਨੂੰ ਸਟਾਫ ਅਤੇ ਤਕਨੀਕੀ ਕੁਸ਼ਲਤਾ ਪੱਖੋਂ ਮਜ਼ਬੂਤ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ 2,106 (2,023 ਸਹਾਇਕ ਲਾਈਨਮੈਨ, 48 ਅੰਦਰੂਨੀ ਆਡੀਟਰ ਅਤੇ 35 ਮਾਲੀਆ ਲੇਖਾਕਾਰ) ਦੀ ਨਿਯੁਕਤੀ ਦੇ ਨਾਲ ਅਪ੍ਰੈਲ 2022 ਤੋਂ ਬਾਅਦ ਨਵੀਆਂ ਭਰਤੀਆਂ ਦੀ ਕੁੱਲ ਗਿਣਤੀ 8,984 ਹੋ ਗਈ ਹੈ ਜੋ ਕਿ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਸੂਬੇ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸ...
ਕੇਂਦਰ ਸਰਕਾਰ ਨੇ ਕੀਤੀ ਮਾਨ ਸਰਕਾਰ ਦੀ ਪ੍ਰਸ਼ੰਸਾ , ਜਿਸ ਵਿੱਚ ਪੰਜਾਬ ਸਰਕਾਰ ਦੀ ਸਫਲਤਾ ਨੂੰ ਕੀਤਾ ਉਜਾਗਰ , ਜਿਸ ਵਿੱਚ ਕਿਸਾਨਾਂ ਦੇ ਸਹਿਯੋਗ ਨਾਲ ਪਰਾਲੀ ਸਾੜਨ ਵਿੱਚ 85% ਦੀ ਇਤਿਹਾਸਕ ਕਮੀ ਆਈ

ਕੇਂਦਰ ਸਰਕਾਰ ਨੇ ਕੀਤੀ ਮਾਨ ਸਰਕਾਰ ਦੀ ਪ੍ਰਸ਼ੰਸਾ , ਜਿਸ ਵਿੱਚ ਪੰਜਾਬ ਸਰਕਾਰ ਦੀ ਸਫਲਤਾ ਨੂੰ ਕੀਤਾ ਉਜਾਗਰ , ਜਿਸ ਵਿੱਚ ਕਿਸਾਨਾਂ ਦੇ ਸਹਿਯੋਗ ਨਾਲ ਪਰਾਲੀ ਸਾੜਨ ਵਿੱਚ 85% ਦੀ ਇਤਿਹਾਸਕ ਕਮੀ ਆਈ

Breaking News
ਚੰਡੀਗੜ੍ਹ, 10 ਨਵੰਬਰ : ਜਦੋਂ ਏਅਰ ਕੁਆਲਿਟੀ ਮੈਨੇਜਮੈਂਟ (CAQM) ਕਮਿਸ਼ਨ ਦੇ ਚੇਅਰਮੈਨ ਰਾਜੇਸ਼ ਵਰਮਾ ਨੇ ਹਾਲ ਹੀ ਵਿੱਚ ਰਾਜਪੁਰਾ ਥਰਮਲ ਪਲਾਂਟ ਦਾ ਦੌਰਾ ਕੀਤਾ, ਤਾਂ ਉਹ ਚੇਤਾਵਨੀਆਂ ਜਾਰੀ ਕਰਨ ਜਾਂ ਜੁਰਮਾਨੇ ਲਗਾਉਣ ਲਈ ਨਹੀਂ ਸਨ। ਉਹ ਉੱਥੇ ਕਿਸੇ ਅਸਾਧਾਰਨ ਚੀਜ਼ ਨੂੰ ਪਛਾਣਨ ਲਈ ਸਨ—ਪੰਜਾਬ ਦੇ ਕਿਸਾਨ ਉਸ ਦੀ ਅਗਵਾਈ ਕਰ ਰਹੇ ਹਨ ਜਿਸਨੂੰ ਉਹ "ਪਰਾਲੀ ਕ੍ਰਾਂਤੀ" ਕਹਿੰਦੇ ਹਨ। ਪੰਜਾਬ ਦੇ ਕਿਸਾਨ ਭੋਜਨ ਪ੍ਰਦਾਤਾ ਅਤੇ ਵਾਤਾਵਰਣ ਦੇ ਰੱਖਿਅਕ ਦੋਵੇਂ ਬਣ ਗਏ ਹਨ, ਕਿਉਂਕਿ ਉਹ ਹੁਣ ਪਰਾਲੀ ਸਾੜਨਾ ਨਹੀਂ ਚੁਣਦੇ। ਅੰਕੜੇ ਇੱਕ ਸ਼ਾਨਦਾਰ ਤਬਦੀਲੀ ਦੀ ਕਹਾਣੀ ਦੱਸਦੇ ਹਨ। 2021 ਵਿੱਚ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 71,300 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ। 2024 ਤੱਕ, ਇਹ ਗਿਣਤੀ ਘਟ ਕੇ ਸਿਰਫ਼ 10,900 ਰਹਿ ਗਈ ਸੀ—ਜੋ ਕਿ 85% ਦੀ ਕਮੀ ਹੈ। ਇਸ ਸਾਲ, ਰਾਜ ਵਿੱਚ ਹੁਣ ਤੱਕ ਸਿਰਫ਼ 3,284 ਘਟਨਾਵਾਂ ਹੀ ਵਾਪਰੀਆਂ ਹਨ, ਇੱਕ ਰੁਝਾਨ ਜੋ ਦਰਸਾਉਂਦਾ ਹੈ ਕਿ ਪੰਜਾਬ ਖੇਤੀਬਾੜੀ ਸਥਿਰਤਾ ਵਿੱਚ ਇੱਕ ਨਵਾਂ ਅਧਿਆਇ ਲਿਖ ਰਿਹਾ ਹੈ। ਪਰ ਇਹ ਸਿਰਫ਼ ਅੰਕੜਿਆਂ ਬਾਰੇ ਨਹੀਂ ਹੈ। ਇਹ ਪੰਜਾਬ ਦੇ ਕਿਸਾਨ ਭਾਈਚ...
‘ਯੁੱਧ ਨਸ਼ਿਆਂ ਵਿਰੁੱਧ’ ਦੇ 253ਵੇਂ ਦਿਨ ਪੰਜਾਬ ਪੁਲਿਸ ਵੱਲੋਂ 700 ਗ੍ਰਾਮ ਹੈਰੋਇਨ ਅਤੇ 58,000 ਰੁਪਏ ਡਰੱਗ ਮਨੀ ਸਮੇਤ 106 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 253ਵੇਂ ਦਿਨ ਪੰਜਾਬ ਪੁਲਿਸ ਵੱਲੋਂ 700 ਗ੍ਰਾਮ ਹੈਰੋਇਨ ਅਤੇ 58,000 ਰੁਪਏ ਡਰੱਗ ਮਨੀ ਸਮੇਤ 106 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 9 ਨਵੰਬਰ:0- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 253ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 303 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 78 ਐਫਆਈਆਰਜ਼ ਦਰਜ ਕਰਕੇ 106 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 253 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 35,925 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 700 ਗ੍ਰਾਮ ਹੈਰੋਇਨ, 3050 ਨਸ਼ੀਲੀਆਂ ਗੋਲੀਆਂ ਅਤੇ 57,910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।...
ਅੰਮ੍ਰਿਤਸਰ, ਫਿਰੋਜ਼ਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਵਿਖੇ 11 ਨਵੰਬਰ ਨੂੰ ਕਰਵਾਏ ਜਾਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ

ਅੰਮ੍ਰਿਤਸਰ, ਫਿਰੋਜ਼ਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਵਿਖੇ 11 ਨਵੰਬਰ ਨੂੰ ਕਰਵਾਏ ਜਾਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ

Breaking News
ਚੰਡੀਗੜ੍ਹ, 9 ਨਵੰਬਰ:- ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਦੇ ਹਿੱਸੇ ਵਜੋਂ ਅਗਲੇ ਗੇੜ ਦੇ ਲਾਈਟ ਐਂਡ ਸਾਊਂਡ ਸ਼ੋਅ 11 ਨਵੰਬਰ ਨੂੰ ਅੰਮ੍ਰਿਤਸਰ, ਫਿਰੋਜ਼ਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਵਿਖੇ ਕਰਵਾਏ ਜਾਣਗੇ। ਇਸ ਤੋਂ ਬਾਅਦ 14, 17 ਅਤੇ 20 ਨਵੰਬਰ ਨੂੰ ਵੀ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਹੋਣਗੇ। ਉਨ੍ਹਾਂ ਦੱਸਿਆ ਕਿ 11 ਨਵੰਬਰ ਨੂੰ ਅੰਮ੍ਰਿਤਸਰ ਦੇ ਮੇਲਾ ਗਰਾਊਂਡ ਰਣਜੀਤ ਐਵੇਨਿਉ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ, ਜਿਸ ਵਿੱਚ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਾਜ਼ਰੀ ਭਰੀ ਜਾਵੇਗੀ। ਇਸ ਤੋਂ ਇਲਾਵਾ ਫ਼ਿਰੋਜ਼ਪੁਰ ਦੇ ਕੈਨਟੋਨਮੈਂਟ ਸਟੇਡੀਅਮ ਵਿਖੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਸ਼ਮੂਲੀਅਤ ਕਰਨਗੇ। ਜਦਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਸਰਸ ਮ...
ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

Breaking News
*ਧੂਰੀ (ਸੰਗਰੂਰ), 9 ਨਵੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਯਾਤਰਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ 29 ਅਕਤੂਬਰ, 2025 ਨੂੰ ਪਿੰਡ ਬਰੜਵਾਲ ਤੋਂ ਸ਼ੁਰੂ ਕੀਤੀ ਗਈ ਸੀ ਅਤੇ ਇਨ੍ਹਾਂ ਸ਼ਰਧਾਲੂਆਂ ਦੀ ਚੋਣ ਪਾਰਦਰਸ਼ੀ ਢੰਗ ਨਾਲ ਡਰਾਅ ਰਾਹੀਂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਵਿੱਤਰ ਅਸਥਾਨਾਂ ਦੀ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿੱਚ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਨਿਮਰ ਪਹਿਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲ ਉਨ੍ਹਾਂ ਬਜ਼ੁਰਗ ਨਾਗਰਿਕਾਂ ਦੀ ਦਿਲੀ ਇੱਛਾ ਨੂੰ ਪੂਰਾ ਕਰ ਰਹੀ ਹੈ, ਜੋ ਲੰਬੇ ਸਮੇਂ ਤੋਂ ਪਵਿੱਤਰ...
ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਚਰਨ-ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਸੰਗਤ ਨੂੰ ਅਧਿਆਤਮਕ ਰੰਗ ਨਾਲ ਕਰ ਰਹੇ ਨਿਹਾਲ

ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਚਰਨ-ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਸੰਗਤ ਨੂੰ ਅਧਿਆਤਮਕ ਰੰਗ ਨਾਲ ਕਰ ਰਹੇ ਨਿਹਾਲ

Breaking News
ਚੰਡੀਗੜ੍ਹ, 9 ਨਵੰਬਰ:- ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਜੀ ਦੇ ਚਰਨ-ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਚਲ ਰਹੇ ਕੀਰਤਨ ਦਰਬਾਰਾਂ ਅਤੇ ਧਾਰਮਿਕ ਸਮਾਗਮਾਂ ਵਿੱਚ ਸੰਗਤਾਂ ਭਾਰੀ ਗਿਣਤੀ ਵਿੱਚ ਹਾਜ਼ਰੀ ਭਰ ਰਹੀਆਂ ਹਨ। 1 ਨਵੰਬਰ ਤੋਂ ਸ਼ੁਰੂ ਹੋ ਕੇ 25 ਨਵੰਬਰ ਤੱਕ ਲਗਭਗ ਮਹੀਨਾ ਭਰ ਚੱਲਣ ਵਾਲੇ ਇਨ੍ਹਾਂ ਧਾਰਮਿਕ ਸਮਾਗਮਾਂ ਦਾ ਉਦੇਸ਼ ਗੁਰੂ ਸਾਹਿਬ ਦੇ ਸਵੈ-ਬਲੀਦਾਨ, ਅਮਨ-ਸ਼ਾਂਤੀ ਅਤੇ ਸਰਬਸਾਂਝੀਵਾਲਤਾ ਦੇ ਸੰਦੇਸ਼ ਦਾ ਵੱਧ ਤੋਂ ਵੱਧ ਪਸਾਰ ਕਰਨਾ ਹੈ। ਇਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਨ੍ਹਾਂ ਯਾਦਗਾਰੀ ਸਮਾਗਮਾਂ ਦੀ ਲੜੀ ਮੱਧ-ਪੜਾਅ ਵਿੱਚ ਦਾਖ਼ਲ ਹੋ ਗਈ ਹੈ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਉਲੀਕੇ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਪਹੁੰਚ ਰਹੀ ਹੈ। ਉਨ੍ਹਾਂ ਦੱਸਿਆ ਕਿ 10 ਨਵੰਬਰ ਨੂੰ ਗੁਰਦੁਆਰਾ ਸਾਹਿਬ ਸੀਲ ਅਤੇ ਗੁਰਦੁਆਰਾ ਸਾਹਿਬ ਲੰਗ (ਜ਼ਿਲ੍ਹਾ ਪਟਿਆਲਾ) ਅਤ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅਜ਼ ਨੇ ਸੰਗਤਾਂ ਮੰਤਰ ਮੁਗਧ ਕੀਤੀਆਂ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅਜ਼ ਨੇ ਸੰਗਤਾਂ ਮੰਤਰ ਮੁਗਧ ਕੀਤੀਆਂ

Breaking News
ਚੰਡੀਗੜ੍ਹ, 8 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਸ਼ਨੀਵਾਰ ਨੂੰ ਬਟਾਲਾ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ। ਇੱਕ ਬੁਲਾਰੇ ਨੇ ਦੱਸਿਆ ਕਿ ਆਈ.ਟੀ.ਆਈ ਬਟਾਲਾ ਵਿਖੇ ਹੋਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਹਾਜ਼ਰੀ ਭਰੀ ਗਈ। ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸ਼ੋਅ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਡੀ ਗਿਣਤੀ ਸੰਗਤ ਸਮੇਤ ਸ਼ਾਮਲ ਹੋਏ। ਇਸੇ ਤਰ੍ਹਾਂ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਅਤੇ ਹੁਸ਼ਿਆਰਪੁਰ ਦੇ ਮਲਟੀਪਰਪਜ਼ ਆਊਟਡੋਰ ਸਟੇਡੀਅਮ, ਲਾਜਵੰਤੀ ਵਿਖੇ ਕਰਵਾਏ ਗਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਜ਼ਿਲ੍ਹੇ ਦੇ ਵਿਧਾਇਕਾਂ ਤੇ ਹੋਰ ਆਗੂਆਂ ਨੇ ਸੰਗਤ ਸਮੇਤ ਸ਼ਮੂਲੀਅਤ ਕੀਤੀ। ਇਨ੍ਹਾਂ ਲਾਈ...
ਮੁੱਖ ਮੰਤਰੀ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ

ਮੁੱਖ ਮੰਤਰੀ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ

Breaking News
*ਬਟਾਲਾ (ਗੁਰਦਾਸਪੁਰ), 8 ਨਵੰਬਰ:- ਇੱਕ ਹੋਰ ਮਹੱਤਵਪੂਰਨ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਇੱਥੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕੀਤਾ ਗਿਆ, ਜਿਸ ਦਾ ਉਦੇਸ਼ ਨਾਗਰਿਕਾਂ ਨੂੰ ਇੱਕੋ ਛੱਤ ਹੇਠ ਸਾਰੀਆਂ ਆਮ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਤਹਿਸੀਲ ਕੰਪਲੈਕਸ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਸ਼ਹਿਰ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਨਵੇਂ ਕੰਪਲੈਕਸ ਦੇ ਨਿਰਮਾਣ ਨਾਲ ਹੁਣ 314 ਪਿੰਡਾਂ ਦੇ ਲੋਕ ਇੱਕੋ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਪ੍ਰਾਪਤ ਕਰ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਟਾਲਾ ਸਬ-ਡਵੀਜ਼ਨ ਤੋਂ ਇਲਾਵਾ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ, ਕਾਦੀਆਂ, ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਬਟਾਲਾ ਦੇ ਨਾਲ-ਨਾਲ ਡੇਰਾ ਬਾਬਾ ਨਾਨਕ ਅਤੇ ਕਾਹਨੂੰਵਾਨ ਦੇ ਕੁਝ ਪਿੰਡ ਇਸ ਤ...