Saturday, August 15Malwa News
Shadow

Breaking News

ਕਿਸਾਨਾਂ ਨੂੰ ‘ਡਬਲ’ ਰਾਹਤ! 74 ਕਰੋੜ ਦਾ ਪੈਕੇਜ ਅਤੇ 2 ਲੱਖ ਕੁਇੰਟਲ ਬੀਜ ਮੁਫਤ, ਸੀਐਮ ਬੋਲੇ – ਮੁਸੀਬਤ ਵਿੱਚ ਅਸੀਂ ਕਿਸਾਨਾਂ ਦੇ ਨਾਲ ਖੜੇ ਹਾਂ

Breaking News
ਚੰਡੀਗੜ੍ਹ, 25 ਸਤੰਬਰ : ਪੰਜਾਬ ਵਿੱਚ ਹਾਲ ਹੀ ਵਿੱਚ ਆਏ ਭਿਆਨਕ ਹੜ੍ਹ ਨੇ ਰਾਜ ਦੇ ਅੰਨਦਾਤਿਆਂ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਲਗਭਗ 5 ਲੱਖ ਏਕੜ ਖੇਤਾਂ ਦੀਆਂ ਫਸਲਾਂ ਬਿਲਕੁਲ ਖਤਮ ਹੋ ਗਈਆਂ ਹਨ, ਜਿਸ ਨਾਲ ਕਿਸਾਨ ਬਹੁਤ ਪਰੇਸ਼ਾਨ ਹਨ। ਇਸ ਮੁਸ਼ਕਿਲ ਵੇਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਕਿਸਾਨਾਂ ਦੀ ਮਦਦ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਕਿਹਾ ਹੈ ਕਿ ਜਿਨ੍ਹਾਂ ਕਿਸਾਨਾਂ ਦੀ ਫਸਲ ਖਰਾਬ ਹੋਈ ਹੈ, ਉਨ੍ਹਾਂ ਨੂੰ 5 ਲੱਖ ਏਕੜ ਲਈ ਕਣਕ ਦਾ ਬੀਜ ਮੁਫਤ ਮਿਲੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਦੋ ਲੱਖ ਕੁਇੰਟਲ ਕਣਕ ਦਾ ਬੀਜ ਮਿਲੇਗਾ। ਇਸ ਬੀਜ ਦੀ ਕੀਮਤ ਲਗਭਗ ₹74 ਕਰੋੜ ਹੈ। ਇਹ ਸਾਰਾ ਪੈਸਾ ਪੰਜਾਬ ਸਰਕਾਰ ਖੁਦ ਦੇਵੇਗੀ। ਇਹ ਸਿਰਫ ਮਦਦ ਨਹੀਂ ਹੈ, ਬਲਕਿ ਕਿਸਾਨਾਂ ਨੂੰ ਦੁਬਾਰਾ ਖੇਤੀ ਸ਼ੁਰੂ ਕਰਨ ਵਿੱਚ ਮਦਦ ਕਰਨ ਦਾ ਇੱਕ ਚੰਗਾ ਕਦਮ ਹੈ। ਸੀਐਮ ਮਾਨ ਨੇ ਕਿਹਾ - “ਇਸ ਮੁਸ਼ਕਿਲ ਦੌਰ ਵਿੱਚ ਸਾਡੀ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹੀ ਹੈ। ਪੰਜਾਬ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਵਿੱਚ ਆਤਮਨਿਰਭਰ ਬਣਾਇਆ ਹੈ, ਹੁਣ ਉ...

ਮੋਹਾਲੀ ਵਿੱਚ 300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਇਨਫੋਸਿਸ ਲਿਮਟਡ : ਕੈਬਨਿਟ ਮੰਤਰੀ ਸੰਜੀਵ ਅਰੋੜਾ

Breaking News
ਚੰਡੀਗੜ੍ਹ, 25 ਸਤੰਬਰ 2025:- ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਦੇ ਉਦਯੋਗ ਅਤੇ ਵਣਜ ਨੂੰ ਹੋਰ ਹੁਲਾਰਾ ਦੇਣ ਅਤੇ ਸੂਬੇ ਵਿੱਚ ਉੱਚ ਆਰਥਿਕ ਵਿਕਾਸ ਦਾ ਰਾਹ ਪੱਧਰਾ ਕਰਨ ਲਈ ਇਨਫੋਸਿਸ ਲਿਮਟਿਡ ਆਪਣੇ ਕਾਰੋਬਾਰ ਨੂੰ ਹੋਰ ਵਿਸਤਾਰ ਕਰਨ ਲਈ ਮੋਹਾਲੀ ਵਿੱਚ ਲਗਭਗ 300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਇਸ ਨਾਲ 2500 ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ 210 ਵਿਅਕਤੀਆਂ ਨੂੰ ਅਸਿੱਧੇ ਤੌਰ ਤੇ ਰੁਜ਼ਗਾਰ ਦੇ ਮੌਕਿਆਂ ਖੁੱਲ੍ਹਣਗੇ। ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਨਫੋਸਿਸ ਲਿਮਟਿਡ 2017 ਤੋਂ ਮੋਹਾਲੀ ਵਿੱਚ ਮੌਜੂਦ ਹੈ ਅਤੇ ਇਸ ਸਮੇਂ ਲਗਭਗ 900 ਕਰਮਚਾਰੀ ਇਥੇ ਕੰਮ ਕਰ ਰਹੇ ਹਨ। ਆਪਣੇ ਕਾਰੋਬਾਰ ਨੂੰ ਵਧਾਉਣ ਅਤੇ ਸਥਾਨਕ ਪ੍ਰਤਿਭਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਭ ਪਹੁੰਚਾਉਣ ਲਈ, ਕੰਪਨੀ ਰਣਨੀਤਕ ਤੌਰ `ਤੇ ਨਾ ਸਿਰਫ਼ ਆਪਣੇ ਕਾਰਜਾਂ ਦਾ ਪੜਾਅਵਾਰ ਢੰਗ ਨਾਲ ਵਿਸਥਾਰ ਕਰ ਰਹੀ ਹੈ ਸਗੋਂ ਇਸ ਨਾਲ ਟਿਕਾਊ ਵਿਕਾਸ ਅਤੇ ਵੱਡੇ ਪੱਧਰ ‘ਤੇ ਖੇਤਰੀ ਸ਼ਮੂ...

ਡੇਅਰੀ ਕਿੱਤੇ ਨੂੰ ਉਤਸ਼ਾਹਿਤ ਕਰਨ ਵੱਲ ਪੁਲਾਂਘ: ਪੰਜਾਬ ਵੱਧ ਪੈਦਾਵਾਰ ਵਾਲੀਆਂ ਐਚ.ਐਫ. ਤੇ ਮੁਰ੍ਹਾ ਨਸਲਾਂ ਦੇ ਸੀਮਨ ਬਦਲੇ ਕੇਰਲਾ ਨੂੰ ਸਾਹੀਵਾਲ ਸਾਨ੍ਹ ਸਪਲਾਈ ਕਰੇਗਾ

Breaking News
ਚੰਡੀਗੜ੍ਹ, 25 ਸਤੰਬਰ: ਉਤਪਾਦਨ ਵਧਾਉਣ ਲਈ ਚੰਗੀ ਨਸਲ ਦੇ ਪਸ਼ੂ ਤਿਆਰ ਕਰਨ ਅਤੇ ਕਿਸਾਨਾਂ ਨੂੰ ਖੁਸ਼ਹਾਲ ਬਣਾਉਣ ਦੇ ਉਦੇਸ਼ ਨਾਲ ਪੰਜਾਬ ਅਤੇ ਕੇਰਲਾ ਸੂਬਿਆਂ ਨੇ ਪਸ਼ੂ ਪਾਲਣ ਦੇ ਖੇਤਰ ਵਿੱਚ ਇੱਕ-ਦੂਜੇ ਦੀਆਂ ਵਿਲੱਖਣ ਸਮਰੱਥਾਵਾਂ ਦਾ ਲਾਭ ਉਠਾ ਕੇ ਪਸ਼ੂਧਨ ਦੀ ਉਤਪਾਦਕਤਾ ਨੂੰ ਵਧਾਉਣ ਲਈ ਇੱਕ ਇਤਿਹਾਸਕ ਸਮਝੌਤਾ ਕੀਤਾ ਹੈ। ਇਸ ਰਣਨੀਤਕ ਸਹਿਯੋਗ ਵਿੱਚ ਉੱਚ-ਗੁਣਵੱਤਾ ਵਾਲੀ ਜੈਨੇਟਿਕ ਸਮੱਗਰੀ ਦਾ ਅਦਾਨ-ਪ੍ਰਦਾਨ ਕਰਨਾ ਸ਼ਾਮਲ ਹੈ, ਜਿਸ ਤਹਿਤ ਕੇਰਲਾ ਵੱਲੋਂ ਪੰਜਾਬ ਤੋਂ ਸਾਹੀਵਾਲ ਨਸਲ ਦੇ ਸਾਨ੍ਹ ਖਰੀਦੇ ਜਾਣਗੇ। ਇਸ ਦੇ ਬਦਲੇ ਵਿੱਚ ਪੰਜਾਬ ਵੱਲੋਂ ਕੇਰਲਾ ਤੋਂ ਹੋਲਸਟਾਈਨ ਫ੍ਰਾਈਜ਼ੀਅਨ (ਐਚਐਫ) ਅਤੇ ਮੁਰ੍ਹਾ ਨਸਲ ਦੇ ਸਾਨ੍ਹਾਂ ਦਾ ਸੀਮਨ ਪ੍ਰਾਪਤ ਕਰੇਗਾ। ਪੰਜਾਬ ਨੇ ਕੇਰਲਾ ਪਸ਼ੂਧਨ ਵਿਕਾਸ ਬੋਰਡ ਤੋਂ ਐਚਐਫ ਸੀਮਨ ਦੀਆਂ 30,000 ਖੁਰਾਕਾਂ ਅਤੇ ਮੁਰ੍ਹਾ ਬਫਲੋ ਸੀਮਨ ਦੀਆਂ 60,520 ਖੁਰਾਕਾਂ ਖਰੀਦਣ ਦਾ ਸ਼ੁਰੂਆਤੀ ਆਰਡਰ ਦਿੱਤਾ ਹੈ। ਪਸ਼ੂ ਪਾਲਣ ਖੇਤਰ ਦੇ ਵਿਕਾਸ ਲਈ ਇਹ ਫੈਸਲੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀ...

ਕੇਰਲ ਦੇ ਮੰਤਰੀ ਵੱਲੋਂ ਪੰਜਾਬ ਦੇ ਪ੍ਰਗਤੀਸ਼ੀਲ ਬਾਗਬਾਨੀ ਮਾਡਲ ਦੀ ਸ਼ਲਾਘਾ

Breaking News
ਚੰਡੀਗੜ੍ਹ, 25 ਸਤੰਬਰ- ਕੇਰਲ ਸਰਕਾਰ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨਾਲ ਬੀਤੀ ਸ਼ਾਮ ਪੰਜਾਬ ਭਵਨ, ਚੰਡੀਗੜ੍ਹ ਵਿਖੇਮੁਲਾਕਾਤ ਕੀਤੀ। ਇਸ ਵਫ਼ਦ ਦੀ ਅਗਵਾਈ ਕੇਰਲ ਦੇ ਖੇਤੀਬਾੜੀ ਮੰਤਰੀ ਪੀ. ਪ੍ਰਸਾਦ ਨੇ ਕੀਤੀ, ਉਨ੍ਹਾਂ ਦੇ ਨਾਲ ਮਿਸ਼ਨ ਡਾਇਰੈਕਟਰ ਬਾਗਬਾਨੀ ਸਾਜੀ ਜੌਨ ਅਤੇ ਚੇਅਰਮੈਨ, ਸਟੇਟ ਐਗਰੀਕਲਚਰਲ ਪ੍ਰਾਈਸ ਬੋਰਡ ਡਾ. ਪੀ. ਰਾਜਸ਼ੇਖਰਨ ਵੀ ਸਨ।  ਵਫ਼ਦ ਨੇ ਪੰਜਾਬ ਦੇ ਪ੍ਰਗਤੀਸ਼ੀਲ ਬਾਗਬਾਨੀ ਮਾਡਲ ਦੀ ਭਰਪੂਰ ਸ਼ਲਾਘਾ ਕੀਤੀ ਹੈ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕੇਰਲ ਦੇ ਵਫ਼ਦ ਨੂੰ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਲਿਆਉਣ ਅਤੇ ਕਿਸਾਨਾ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਸੂਬਾ ਸਰਕਾਰ ਕਿਸਾਨਾਂ ਨੂੰ ਵਿਆਪਕ ਤੌਰ ਤੇ ਤਕਨੀਕੀ ਜਾਣਕਾਰੀ ਅਤੇ ਸਬਸਿਡੀਆਂ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕਰੀਬ 5 ਲੱਖ ਹੈਕਟੇਅਰ ਰਕਬੇ 'ਤੇ ਬਾਗਬਾਨੀ ਕੀਤੀ ਜਾ ਰਹੀ ਹੈ ਜਿਸ ਨਾਲ ਕਿਸਾਨਾਂ ਦੀ ਆਮਦਨ ਲਗਾਤਾ...

ਪੰਜਾਬ ਸਰਕਾਰ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਨੂੰ ਸਨਮਾਨਿਤ ਕਰਨ ਲਈ ਲਿਆਂਦੀ ਨਵੇਕਲੀ ਨੀਤੀ  

Breaking News
ਚੰਡੀਗੜ੍ਹ, 24 ਸਤੰਬਰ:- ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਡਾਕਟਰੀ ਪੇਸ਼ੇਵਰਾਂ ਦੀਆਂ ਅਣਥੱਕ ਸੇਵਾਵਾਂ ਨੂੰ ਮਾਨਤਾ ਦੇਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾਕਟਰਾਂ ਦਾ ਸਨਮਾਨ ਕਰਨ ਲਈ ਆਪਣੀ ਕਿਸਮ ਦੀ ਪਹਿਲੀ ਨੀਤੀ ਪੇਸ਼ ਕੀਤੀ ਹੈ। ਇਹ ਐਲਾਨ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕੀਤਾ। ਸੰਸਥਾਗਤ, ਪਾਰਦਰਸ਼ੀ ਅਤੇ ਯੋਗਤਾ-ਅਧਾਰਤ ਪ੍ਰਣਾਲੀ ਵਰਗੀਆਂ ਵਿਸ਼ੇਸ਼ਤਾਵਾਂ ਵਾਲੀ ਇਹ ਨੀਤੀ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੁਆਰਾ ਲਾਗੂ ਕੀਤੀ ਜਾਵੇਗੀ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਿੱਜੀ ਤੌਰ `ਤੇ ਸੂਬਾ ਪੱਧਰੀ ਸਮਾਗਮ ਵਿੱਚ ਪੁਰਸਕਾਰ ਪ੍ਰਦਾਨ ਕਰਨਗੇ। ਇਹ ਉਪਰਾਲਾ ਪੰਜਾਬ ਦੀਆਂ ਸਿਹਤ ਸੇਵਾਵਾਂ ਦੀ ਰੀੜ੍ਹ ਮੰਨੇ ਜਾਂਦੇ ਡਾਕਟਰਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਲਈ ਸੂਬੇ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਪ੍ਰੈਸ ਕਾਨਫਰੰਸ ਦੌਰਾਨ ਇਸ ਪਹਿਲਕਦਮੀ ਬਾਰੇ ਦੱਸਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਸਾਲ 60 ਡਾਕਟਰਾਂ ਨੂੰ ਇ...

‘ਯੁੱਧ ਨਸ਼ਿਆਂ ਵਿਰੁੱਧ’ ਦੇ 207ਵੇਂ ਦਿਨ ਪੰਜਾਬ ਪੁਲਿਸ ਵੱਲੋਂ 321 ਗ੍ਰਾਮ ਹੈਰੋਇਨ ਅਤੇ 73 ਹਜ਼ਾਰ ਰੁਪਏ ਡਰੱਗ ਮਨੀ ਸਮੇਤ 52 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 24 ਸਤੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 207ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 299 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 54 ਐਫਆਈਆਰਜ਼ ਦਰਜ ਕਰਕੇ 52 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 207 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,771 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 321 ਗ੍ਰਾਮ ਹੈਰੋਇਨ, 13 ਕਿਲੋ ਭੁੱਕੀ, 320 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 73100 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨ...

ਕੇਰਲ ਦੇ ਖੁਰਾਕ ਸਪਲਾਈ ਮੰਤਰੀ ਜੀ.ਆਰ. ਅਨਿਲ ਵੱਲੋਂ ਪੰਜਾਬ ਸਰਕਾਰ ਦੀ ਸੁਚਾਰੂ ਖਰੀਦ ਪ੍ਰਣਾਲੀ ਦੀ ਸ਼ਲਾਘਾ

Breaking News
ਚੰਡੀਗੜ੍ਹ, 24 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਬੂਤ ਖ਼ਰੀਦ ਪ੍ਰਣਾਲੀ ਦੀ ਅੱਜ ਕੇਰਲ ਦੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਲੀਗਲ ਮੈਟਰੋਲੋਜੀ ਮੰਤਰੀ ਸ੍ਰੀ ਜੀ.ਆਰ. ਅਨਿਲ ਨੇ ਭਰਪੂਰ ਪ੍ਰਸ਼ੰਸਾ ਕੀਤੀ। ਸੀ੍ ਅਨਿਲ ਨੂੰ ਖ਼ਰੀਦ ਪ੍ਰਕਿਰਿਆ ਅਤੇ ਇਸਦੀ ਮਜ਼ਬੂਤੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਉਪਾਵਾਂ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ ਗਿਆ। ਅਨਾਜ ਭਵਨ ਵਿਖੇ ਪਹੁੰਚੇ ਪਤਵੰਤਿਆਂ ਨੂੰ ਖ਼ਰੀਦ ਪ੍ਰਕਿਰਿਆ ਬਾਰੇ ਜਾਣੂ ਕਰਵਾਉਂਦੇ ਹੋਏ, ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦੇਸ਼ ਦਾ ਸਿਰਫ਼  1.5 ਫੀਸਦ ਹੈ, ਪਰ ਇਸ ਦੇ ਬਾਵਜੂਦ ਪੰਜਾਬ ਕੇਂਦਰੀ ਪੂਲ ਵਿੱਚ ਕਣਕ ਦਾ ਲਗਭਗ 40-45 ਫੀਸਦ ਅਤੇ ਝੋਨਾ 20-25 ਫੀਸਦ ਯੋਗਦਾਨ ਪਾਉਂਦਾ ਹੈ। ਹੋਰ ਜਾਣਕਾਰੀ ਦਿੰਦੇ ਹੋਏ, ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਨਾਜ ਖਰੀਦ ਪੋਰਟਲ `ਤੇ 8 ਲੱਖ ਤੋਂ ਵੱਧ ਕਿਸਾਨ, 25000 ...

ਆਰਥਿਕ ਤੌਰ ਤੇ ਕਮਜੋਰ ਅਤੇ ਲੋੜਵੰਦਾਂ ਨੂੰ 15 ਆਟੋ ਈ-ਰਿਕਸ਼ਾ ਵੰਡੇ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ  24 ਸਤੰਬਰ :-ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਤੇ ਮਲੋਟ ਹਲਕੇ ਤੋਂ ਐਮ.ਐਲ.ਏ. ਡਾ. ਬਲਜੀਤ ਕੌਰ ਵੱਲੋ ਆਪਣੇ ਹਲਕੇ ਦੇ ਲੋੜਵੰਦ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਯੋਜਨਾ ਤਹਿਤ 15 ਆਟੋ ਈ-ਰਿਕਸ਼ਾ ਵੰਡੇ ਗਏ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰੀਬ ਅਤੇ ਦਿਵਿਆਂਗ ਵਿਅਕਤੀਆਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਵਚਨਬੱਧ ਹੈ। ਇਹ ਆਟੋ ਈ-ਰਿਕਸ਼ਾ ਉਨ੍ਹਾਂ ਨੂੰ ਰੋਜ਼ਗਾਰ ਕਮਾਉਣ ਅਤੇ ਆਤਮ-ਨਿਰਭਰ ਜੀਵਨ ਜੀਊਣ ਦਾ ਮੌਕਾ ਦੇਣਗੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਕੇਵਲ ਵਾਹਨ ਨਹੀਂ ਸਗੋਂ ਲੋੜਵੰਦਾਂ ਲਈ ਇੱਕ ਨਵੀਂ ਸ਼ੁਰੂਆਤ ਹੈ। ਇਹ ਆਟੋ ਈ-ਰਿਕਸ਼ਾ ਉਨ੍ਹਾਂ ਦੇ ਚਿਹਰਿਆਂ ‘ਤੇ ਖੁਸ਼ੀਆਂ ਲਿਆਉਣਗੇ, ਉਨ੍ਹਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਹੋਣ ਦਾ ਹੌਸਲਾ ਦੇਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਸੁਪਨਾ ਹੈ ਕਿ ਕੋਈ ਵੀ ਪਰਿਵਾਰ ਬੇਸਹਾਰਾ ਨਾ ਰਹੇ ਅਤੇ ਹਰੇਕ ਵਿਅਕਤੀ ਆਪਣੇ ਜੀਵਨ ਵਿੱਚ ਆਤਮ-ਨਿਰਭਰਤਾ ਦਾ ਰਾਹ ਚੁਣੇ। ਇਹ ਯਤਨ “ਆਤਮ ਨਿਰਭਰ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਵ...

ਹਰ ਪੰਜਾਬੀ ਨੂੰ ਮਿਲੇਗਾ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਕਵਰ: ਡਾ. ਬਲਬੀਰ ਸਿੰਘ

Breaking News
ਚੰਡੀਗੜ੍ਹ, 23 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਵਿਆਪਕ ਸਿਹਤ ਸੰਭਾਲ ਕਵਰੇਜ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ 'ਮੁੱਖ ਮੰਤਰੀ ਸਿਹਤ ਯੋਜਨਾ' ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕੀਤੀ, ਜਿਸ ਤਹਿਤ ਸੂਬੇ ਦੇ 3 ਕਰੋੜ ਨਿਵਾਸੀਆਂ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਇਲਾਜ ਮਿਲੇਗਾ। ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਆਨਲਾਈਨ ਉਦਘਾਟਨ ਰਾਜ ਸਿਹਤ ਏਜੰਸੀ (ਐਸ.ਐਚ.ਏ.) ਦਫ਼ਤਰ ਤੋਂ ਕੀਤਾ ਗਿਆ। ਇਹ ਪ੍ਰਾਜੈਕਟ ਦੋ ਜ਼ਿਲ੍ਹਿਆਂ ਤਰਨਤਾਰਨ ਅਤੇ ਬਰਨਾਲਾ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ ਅਤੇ ਸੀਈਓ ਐਸ.ਐਚ.ਏ. ਸੰਯਮ ਅਗਰਵਾਲ ਵੀ ਸਨ, ਨੇ ਦੱਸਿਆ ਕਿ ਜਨਤਾ ਲਈ ਇੱਕ ਸੁਚਾਰੂ ਅਤੇ ਪਹੁੰਚਯੋਗ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਰਜਿਸਟ੍ਰੇਸ਼ਨ ਕੈਂਪ ਲਗਾਏ ਗਏ ਹਨ। ਪਹਿਲੇ ਦਿਨ ਹੀ ਇਸ ਯੋਜਨਾ ਲਈ 1480 ਪਰਿਵਾਰਾਂ ਨੇ ਨਾਮ ਦਰਜ ਕਰਵਾਇਆ ਹੈ। ਪੰਜਾਬ ਲਈ ਇਸ ਨੂ...

ਅਮਨ ਅਰੋੜਾ ਵੱਲੋਂ ਨਵਿਆਉਣਯੋਗ ਊਰਜਾ ਸੈਕਟਰ ਨੂੰ ਹੋਰ ਸੁਚਾਰੂ ਬਣਾਉਣ ਲਈ “ਇੱਕ ਸਮਰਪਿਤ ਅਧਿਕਾਰੀ” ਲਗਾਉਣ ਅਤੇ “ਵੱਟਸਐਪ ਹੈਲਪਲਾਈਨ” ਚਾਲੂ ਕਰਨ ਦੇ ਆਦੇਸ਼

Breaking News
*ਚੰਡੀਗੜ੍ਹ, 23 ਸਤੰਬਰ:*- ਪੰਜਾਬ ਵਿੱਚ ਨਿਵੇਸ਼ਕਾਂ ਦੇ ਭਰੋਸੇ ਨੂੰ ਵਧਾਉਣ ਅਤੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਦੇ ਕੰਮਾਂ ਨੂੰ ਹੋਰ ਸੁਚਾਰੂ ਬਣਾ ਕੇ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਮਨਸ਼ੇ ਨਾਲ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਵਿੱਚ ਨਵਿਆਉਣਯੋਗ ਊਰਜਾ ਸਬੰਧੀ ਪ੍ਰਾਜੈਕਟਾਂ ਲਗਾਉਣ ਵਾਲੇ ਡਿਵੈਲਪਰਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਮਦਦ ਲਈ ਕਈ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫ਼ੈਸਲੇ ਅੱਜ ਪੇਡਾ ਕੰਪਲੈਕਸ ਵਿਖੇ ਨਵਿਆਉਣਯੋਗ ਊਰਜਾ ਡਿਵੈਲਪਰਾਂ ਦੀ ਮੀਟਿੰਗ ਦੌਰਾਨ ਲਏ ਗਏ। ਡਿਵੈਲਪਰਾਂ ਵੱਲੋਂ ਉਠਾਏ ਮੁੱਦਿਆਂ ਦਾ ਹੱਲ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੂੰ ਤੁਰੰਤ ਇੱਕ ਸਮਰਪਿਤ ਨੋਡਲ ਅਫਸਰ ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਅੰਤਰ-ਵਿਭਾਗੀ ਤਾਲਮੇਲ ਸਬੰਧੀ ਮੁੱਦਿਆਂ ਨੂੰ ਤੇਜ਼ੀ ਨਾਲ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਕ ਸਮਰਪਿਤ ਅਧਿਕਾਰੀ ਦੀ ਤੈਨਾਤੀ ਨਾਲ ਨਵਿਆਉਣਯੋਗ ਊਰਜਾ ਪ੍ਰਾਜੈਕਟ ਲਾਉਣ ਵਿੱਚ ਹੁੰਦੀ ਦੇਰੀ ਤੋਂ ਬਚਿਆ ਜਾ ਸਕੇਗਾ। ...