Saturday, August 15Malwa News
Shadow

Breaking News

ਖੇਤੀ ਅਰਥਚਾਰੇ ਦੀ ਸੁਰੱਖਿਆ ਪ੍ਰਮੁੱਖ ਤਰਜੀਹ: ਹਫ਼ਤੇ ਦੇ ਅੰਦਰ 1.75 ਲੱਖ ਤੋਂ ਵੱਧ ਪਸ਼ੂਆਂ ਨੂੰ ਗਲ-ਘੋਟੂ ਤੋਂ ਬਚਾਅ ਦੇ ਟੀਕੇ ਲਾਏ

Breaking News
ਚੰਡੀਗੜ੍ਹ, 21 ਸਤੰਬਰ:- ਪੰਜਾਬ ਵਿੱਚ ਆਏ ਹੜ੍ਹਾਂ ਪਿੱਛੋਂ ਖੇਤੀ ਅਰਥਚਾਰੇ ਨੂੰ ਬਚਾਉਣ ਲਈ ਪ੍ਰਭਾਵੀ ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਮਹਿਜ਼ ਇੱਕ ਹਫ਼ਤੇ ਦੇ ਅੰਦਰ 1.75 ਲੱਖ ਤੋਂ ਵੱਧ ਪਸ਼ੂਆਂ ਨੂੰ ਗਲਘੋਟੂ ਬੀਮਾਰੀ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ਸਫਲਤਾਪੂਰਵਕ ਸਿਰੇ ਚਾੜ੍ਹੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ 713 ਪਿੰਡਾਂ ਨੂੰ ਕਵਰ ਕਰਦੀ ਇਸ ਟੀਕਾਕਰਨ ਮੁਹਿੰਮ ਦੇ ਮੁਕੰਮਲ ਹੋਣ ਨਾਲ ਪਸ਼ੂਆਂ ਨੂੰ ਹੋਣ ਵਾਲੀਆਂ ਸੰਭਾਵੀ ਬੀਮਾਰੀਆਂ ਤੋਂ ਬਚਾਉਣ ਵਿੱਚ ਬਹੁਤ ਮਦਦ ਮਿਲੇਗੀ। ਸਮੂਹਿਕ ਟੀਕਾਕਰਨ ਮੁਹਿੰਮ ਬਾਰੇ ਵਿਸਥਾਰ ਨਾਲ ਦੱਸਦਿਆਂ ਸ. ਖੁੱਡੀਆਂ ਨੇ ਕਿਹਾ ਕਿ 14 ਸਤੰਬਰ ਨੂੰ ਵਿੱਢੀ ਇਹ ਮੁਹਿੰਮ ਹੜ੍ਹਾਂ ਪਿੱਛੋਂ ਸੂਬੇ ਦੀ ਮੁੜ-ਵਸੇਬਾ ਕਾਰਜ ਯੋਜਨਾ ਦਾ ਅਹਿਮ ਹਿੱਸਾ ਹੈ ਜਿਸ ਤਹਿਤ ਹਜ਼ਾਰਾਂ ਪ੍ਰਭਾਵਿਤ ਕਿਸਾਨਾਂ ਦੇ ਪਸ਼ੂਆਂ ਨੂੰ ਸੰਭਾਵੀ ਸਿਹਤ ਸੰਕਟਾਂ ਤੋਂ ਬਚਾ ਕੇ ਉਨ੍ਹਾਂ ਦੇ ਪਸ਼ੂਧਨ ਅਤੇ ਰੋਜ਼ੀ-ਰੋਟੀ ਨਾਲ ਸਬੰਧਤ ਮੁੱਢਲੇ ...

‘ਯੁੱਧ ਨਸ਼ਿਆਂ ਵਿਰੁੱਧ’: 204ਵੇਂ ਦਿਨ, ਪੰਜਾਬ ਪੁਲਿਸ ਨੇ 4.5 ਕਿਲੋਗ੍ਰਾਮ ਹੈਰੋਇਨ, 59 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

Breaking News
ਚੰਡੀਗੜ੍ਹ, 21 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਨਸਿ਼ਆਂ ਵਿਰੁੱਧ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 204ਵੇਂ ਦਿਨ ਪੰਜਾਬ ਪੁਲਿਸ ਨੇ 374 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ 78 ਐਫਆਈਆਰਜ਼  ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 204 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,440 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4.5 ਕਿਲੋ ਹੈਰੋਇਨ, 2.3 ਕਿਲੋ ਗਾਂਜਾ, 1524 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 59,810 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰ...

ਯੂਨੀਅਨ ਬੈਂਕ ਆਫ਼ ਇੰਡੀਆ ਨੇ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀ ਕਲਾ ਤਹਿਤ ਹੜ੍ਹ ਪੀੜਤਾਂ ਲਈ ਦੋ ਕਰੋੜ ਦਾ ਯੋਗਦਾਨ ਦਿੱਤਾ

Breaking News
ਚੰਡੀਗੜ੍ਹ, 20 ਸਤੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੱਦੇ 'ਤੇ ਸਕਾਰਾਤਮਕ ਹੁੰਗਾਰਾ ਭਰਦੇ ਹੋਏ ਯੂਨੀਅਨ ਬੈਂਕ ਆਫ਼ ਇੰਡੀਆ ਨੇ ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼ੁਰੂ ਕੀਤੇ ਮਿਸ਼ਨ ਚੜ੍ਹਦੀ ਕਲਾ ਵਿੱਚ ਦੋ ਕਰੋੜ ਰੁਪਏ ਦਾ ਯੋਗਦਾਨ ਪਾਇਆ ਹੈ। ਇਸ ਨੇਕ ਕਾਰਜ ਲਈ ਬੈਂਕ ਪ੍ਰਬੰਧਨ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਕ ਹਜ਼ਾਰ ਤੋਂ ਵੱਧ ਸਮਾਜ ਸੇਵੀ ਪਹਿਲਾਂ ਹੀ ਚੜ੍ਹਦੀ ਕਲਾ ਮਿਸ਼ਨ ਦਾ ਸਮਰਥਨ ਕਰਨ ਲਈ ਅੱਗੇ ਆ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਯੂਨੀਅਨ ਬੈਂਕ ਆਫ਼ ਇੰਡੀਆ ਹੁਣ ਦੋ ਕਰੋੜ ਰੁਪਏ ਦਾ ਚੈੱਕ ਸੌਂਪ ਕੇ ਯੋਗਦਾਨ ਪਾਉਣ ਵਾਲਿਆਂ ਦੀ ਇਸ ਵਧਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਹੈ, ਜਿਸ ਨਾਲ ਹਾਲ ਹੀ ਵਿੱਚ ਹੜ੍ਹਾਂ ਨਾਲ ਤਬਾਹ ਹੋਏ ਸੂਬੇ ਦੇ ਮੁੜ ਨਿਰਮਾਣ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿਸ਼ਨ ਚੜ੍ਹਦੀ ਕਲਾ ਫੰਡ ਇਕੱਠਾ ਕਰਨ ਵਾਲੀ ਇੱਕ ਵਿਸ਼ਵਵਿਆਪੀ ਮੁਹਿੰਮ ਹੈ, ਜੋ 2025 ਦੇ ਪੰਜਾਬ ਹੜ੍ਹ ਪੀੜਤਾਂ ਲਈ ਸੂਬਾ ਸਰਕਾਰ ਦੀਆਂ ਮੁੜ-ਵਸੇਬਾ ਪਹਿਲਕਦਮੀਆਂ ਲਈ ਫੰਡ ਇਕੱਠਾ ...

ਨੌਜਵਾਨਾਂ ਦੀ ਸਮਾਜਿਕ-ਆਰਥਿਕ ਤਰੱਕੀ ਲਈ ਪੰਜਾਬ ਦੇ ਪੇਂਡੂ ਖੇਤਰਾਂ ‘ਚ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀਆਂ ਦੀ ਗਿਣਤੀ ਵਿੱਚ ਵਾਧਾ: ਤਰੁਨਪ੍ਰੀਤ ਸਿੰਘ ਸੌਂਦ*

Breaking News
ਚੰਡੀਗੜ੍ਹ, 20 ਸਤੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ‘ਪੇਂਡੂ ਲਾਇਬ੍ਰੇਰੀ ਯੋਜਨਾ’ ਤਹਿਤ ਪੰਜਾਬ ਵਿੱਚ ਬਣੀਆਂ ਲਾਇਬ੍ਰੇਰੀਆਂ ਦੀ ਗਿਣਤੀ 275 ਤੱਕ ਪਹੁੰਚ ਗਈ ਹੈ। ਪੇਂਡੂ ਖੇਤਰਾਂ ਵਿੱਚ ਇਹ ਲਾਇਬ੍ਰੇਰੀਆਂ ਸਫਲਤਾਪੂਰਕ ਚੱਲ ਰਹੀਆਂ ਹਨ। ਜਦਕਿ ਆਧੁਨਿਕ ਸਹੂਲਤਾਂ ਨਾਲ ਲੈਸ 58 ਹੋਰ ਲਾਇਬ੍ਰੇਰੀਆਂ ਦਾ ਕੰਮ ਪ੍ਰਗਤੀਅਧੀਨ ਹੈ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਅਗਸਤ, 2024 ਨੂੰ ਪਿੰਡ ਈਸੜੂ (ਖੰਨਾ) ਤੋਂ ਪੇਂਡੂ ਲਾਇਬ੍ਰੇਰੀ ਯੋਜਨਾ ਦੀ ਸ਼ੁਰੂਆਤ ਕੀਤੀ ਸੀ। ਮੁੱਖ ਮੰਤਰੀ ਨੇ ਇੱਥੇ ਬਣਾਈ ਪਹਿਲੀ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਅਤੇ ਸਕੂਲੀ ਬੱਚਿਆਂ ਨਾਲ ਗੱਲਬਾਤ ਕੀਤੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਸੁਪਨਾ ਹੈ ਕਿ ਇਹ ਪੇਂਡੂ ਲਾਇਬ੍ਰੇਰੀਆਂ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨ। ਪੰਜਾਬ...

ਅੰਮ੍ਰਿਤਸਰ ਵਿਖੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 20 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵਿਦੇਸ਼ੀ ਹੈਂਡਲਰ ਹਰਪਾਲ ਸਿੰਘ ਦੁਆਰਾ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸਦੇ ਕਬਜ਼ੇ ਵਿੱਚੋਂ 5.032 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪਵਨਦੀਪ ਸਿੰਘ, ਵਾਸੀ  ਬਹਿੜਵਾਲ, ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਵਨਦੀਪ ਨੇ ਦੱਸਿਆ ਕਿ ਉਹ ਆਪਣੇ ਵਿਦੇਸ਼ ਅਧਾਰਤ ਹੈਂਡਲਰ ਹਰਪਾਲ ਸਿੰਘ, ਜੋ ਕਿ ਅੰਮ੍ਰਿਤਸਰ ਦੇ ਪਿੰਡ ਕੋਹਾਲਾ ਦਾ ਵਾਸੀ ਹੈ ਅਤੇ ਇਸ ਸਮੇਂ ਅਮਰੀਕਾ ਵਿੱਚ ਰਹਿ ਰਿਹਾ ਹੈ, ਦੇ ਨਿਰਦੇਸ਼ਾਂ 'ਤੇ ਕੰਮ ਕਰ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਭੇਜੀਆਂ ਤਿੰਨ ਐਂਬੂਲੈਂਸਾਂ

Breaking News
ਚੰਡੀਗੜ੍ਹ/ਸੰਗਰੂਰ, 20 ਸਤੰਬਰ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਸਨੀਕਾਂ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਰੈਸਟ ਹਾਊਸ, ਸੰਗਰੂਰ ਤੋਂ ਤਿੰਨ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਦੇ ਆਦੇਸ਼ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਡਾਕਟਰਾਂ, ਨਰਸਾਂ ਅਤੇ ਫਾਰਮਾਸਿਸਟਾਂ ਨਾਲ ਲੈਸ ਐਂਬੂਲੈਂਸਾਂ ਹੜ੍ਹ ਤੋਂ ਬਾਅਦ ਦੀਆਂ ਸਿਹਤ ਚੁਣੌਤੀਆਂ ਦਾ ਹੱਲ ਕਰਨਗੀਆਂ ਅਤੇ ਲੋਕਾਂ ਨੂੰ ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਹੋਰ ਬਿਮਾਰੀਆਂ ਤੋਂ ਬਚਾਉਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਐਂਬੂਲੈਂਸਾਂ ਰਾਹੀਂ ਅਗਲੇ 15 ਦਿਨਾਂ ਲਈ ਮੁਫ਼ਤ ਡਾਕਟਰੀ ਜਾਂਚ ਅਤੇ ਦਵਾਈਆਂ ਪ੍ਰਦਾਨ ਕੀਤੀਆਂ ਜਾਣਗੀਆਂ, ਅਤੇ ਗੰਭੀਰ ਮਾਮਲਿਆਂ ਵਿੱਚ, ਮਰੀਜ਼ਾਂ ਨੂੰ ਅਗਲੇ ਇਲਾਜ ਲਈ ਨੇੜਲੇ ਸਿਹਤ ਕੇਂਦਰਾਂ ਵਿੱਚ ਭੇਜਿਆ ਜਾਵੇਗਾ। ਇਸ ਮੌਕੇ ਗੱਲਬਾਤ ਕਰਦਿਆਂ ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾ...

ਮਿਸ਼ਨ ਚੜ੍ਹਦੀਕਲਾ’ ਨਾਲ ਮਾਨ ਸਰਕਾਰ ਨੇ ਰੱਖੀ ਪਾਰਦਰਸ਼ਤਾ ਦੀ ਨਵੀਂ ਨੀਂਹ, ਸਿਰਫ਼ 24 ਘੰਟਿਆਂ ‘ਚ 1000 ਤੋਂ ਵੱਧ ਲੋਕਾਂ ਨੇ ਕੀਤਾ ਦਾਨ

Breaking News
ਚੰਡੀਗੜ੍ਹ, 19 ਸਤੰਬਰ : ਪੰਜਾਬ, ਜੋ ਹਮੇਸ਼ਾ ਪੂਰੇ ਦੇਸ਼ ਦਾ ਢਿੱਡ ਭਰਦਾ ਰਿਹਾ ਹੈ, ਇਸ ਵਾਰ ਭਿਆਨਕ ਹੜ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਿਹਾ ਹੈ। ਇਸ ਔਖੇ ਸਮੇਂ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ 'ਮਿਸ਼ਨ ਚੜ੍ਹਦੀਕਲਾ' ਸ਼ੁਰੂ ਕੀਤਾ ਹੈ। ਇਹ ਮੁਹਿੰਮ ਸਿਰਫ਼ ਰਾਹਤ ਪਹੁੰਚਾਉਣ ਤੱਕ ਹੀ ਸੀਮਤ ਨਹੀਂ ਹੈ, ਬਲਕਿ ਇਹ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਮੁੜ ਵਸੇਬੇ, ਮੁੜ-ਨਿਰਮਾਣ ਅਤੇ ਵਿਕਾਸ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਦਾ ਇੱਕ ਮਿਸ਼ਨ ਹੈ। ਇਸ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਅਤੇ ਵਿਦੇਸ਼ਾਂ ਵਿੱਚ ਵਸੇ ਪੰਜਾਬੀ ਭਾਈਚਾਰੇ (ਐਨਆਰਆਈ) ਨੂੰ ਇੱਕਜੁੱਟ ਕਰਨਾ ਹੈ ਤਾਂ ਜੋ ਉਹ ਆਪਣੇ ਯੋਗਦਾਨ ਨਾਲ ਪੰਜਾਬ ਨੂੰ ਫਿਰ ਤੋਂ ਮਜ਼ਬੂਤ, ਸੁਰੱਖਿਅਤ ਅਤੇ ਖੁਸ਼ਹਾਲ ਬਣਾ ਸਕਣ। ਇਸ ਮਿਸ਼ਨ ਤਹਿਤ ਜੋ ਵੀ ਯੋਗਦਾਨ ਮਿਲਦਾ ਹੈ, ਉਹ 'ਰੰਗਲਾ ਪੰਜਾਬ ਵਿਕਾਸ ਫੰਡ' ਵਿੱਚ ਜਮ੍ਹਾਂ ਕੀਤਾ ਜਾਂਦਾ ਹੈ। ਪੰਜਾਬ ਸਰਕਾਰ ਨੇ ਕਿਸੇ ਵੀ ਐਮਰਜੈਂਸੀ ਜਾਂ ਸੰਕਟ ਨਾਲ ਨਜਿੱਠਣ ਲਈ ਰੰਗਲਾ ਪੰਜਾਬ ਸੁਸਾਇਟੀ ਦੀ ਸਥਾਪਨਾ ਕੀਤੀ ਹੈ। ਇਹ ਫੰਡ ਪੂਰੀ ਤਰ੍ਹਾਂ ਸਵੈ-ਇੱਛੁਕ ਯੋਗਦਾਨਾਂ 'ਤੇ ਅਧਾਰਿਤ ...

ਫੋਰਟਿਸ ਹੈਲਥਕੇਅਰ ਮੋਹਾਲੀ ਵਿਖੇ 900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

Breaking News
ਚੰਡੀਗੜ੍ਹ, 19 ਸਤੰਬਰ 2025:- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਦਅੰਦੇਸ਼ ਅਗਵਾਈ ਹੇਠ ਪੰਜਾਬ ਨੂੰ ਜੀਵੰਤ, ਸਿਹਤਮੰਦ ਅਤੇ ਸਮੇਂ ਦਾ ਹਾਣੀ ਬਣਾਉਣ ਦੇ ਕਦਮ ਵਜੋਂ, ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਫੋਰਟਿਸ ਹੈਲਥਕੇਅਰ ਨੇ ਆਪਣੇ ਮੌਜੂਦਾ ਕੈਂਪਸ ਦਾ ਹੋਰ ਵਿਸਥਾਰ ਕਰਨ ਲਈ ਮੋਹਾਲੀ ਵਿੱਚ 900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰਨ ਦਾ ਫੈਸਲਾ ਕੀਤਾ ਹੈ। ਇਸ ਵਿਸਥਾਰ ਯੋਜਨਾ ਤਹਿਤ ਫੋਰਟਿਸ ਹੈਲਥਕੇਅਰ 400 ਤੋਂ ਵੱਧ ਬਿਸਤਰਿਆਂ ਦੀ ਸਮਰੱਥਾ ਵਧਾਏਗਾ , ਜਿਸ ਨਾਲ ਇੱਕ ਵਿਸ਼ਵ ਪੱਧਰੀ ਤੇ ਹੋਰ ਮਿਆਰੀ ਸਿਹਤ ਸਹੂਲਤਾਂ ਉਪਲਬਧ ਹੋਣਗੀਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਸ ਵਿਸਥਾਰ ਨਾਲ ਫੋਰਟਿਸ ਹਸਪਤਾਲ ਮੋਹਾਲੀ ਦਾ ਇਹ ਏਕੀਕ੍ਰਿਤ ਸਿਹਤ ਸੰਭਾਲ ਕੈਂਪਸ 13.4 ਏਕੜ ਤੋਂ ਵੱਧ ਵਿੱਚ ਫੈਲ ਜਾਵੇਗਾ। ਇਹ ਪ੍ਰੋਜੈਕਟ 2500 ਤੋਂ ਵੱਧ ਵਿਅਕਤੀਆਂ ਨੂੰ ਸਿੱਧੇ ਤੌਰ ਤੇ ਰੋਜ਼ਗਾਰ ਮਿਲੇਗਾ ਅਤੇ 2,200 ਤੋਂ ਵੱਧ ਵਿਅਕਤੀਆਂ ਲਈ ਅਸਿੱਧੀਆਂ ਨੌਕਰੀਆਂ ਪੈਦਾ ਹੋਣਗੀਆਂ, ਜਿਸ ਨਾਲ ਪੰਜਾਬ ਦੀ...

ਆਗਾਮੀ ਵਿਧਾਨ ਸਭਾ ਸੈਸ਼ਨ ਵਿੱਚ ਆਫ਼ਤ ਪ੍ਰਬੰਧਨ ਫੰਡਾਂ ਨਾਲ ਸਬੰਧਤ ਮੁੱਦਿਆਂ `ਤੇ ਹੋਵੇਗੀ ਚਰਚਾ : ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ 19 ਸਤੰਬਰ:- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਲਈ ਮੋਹਾਲੀ ਤੋਂ ਤਿੰਨ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਅਗਲੇ 45 ਦਿਨਾਂ ਲਈ ਮੁਫ਼ਤ ਡਾਕਟਰੀ ਜਾਂਚ ਕੀਤੀ ਜਾਵੇਗੀ ਅਤੇ ਦਵਾਈਆਂ ਵੰਡੀਆਂ ਜਾਣਗੀਆਂ ਅਤੇ ਗੰਭੀਰ ਮਾਮਲਿਆਂ ਵਾਲੇ ਮਰੀਜ਼ਾਂ ਨੂੰ ਇਲਾਜ ਲਈ ਨੇੜਲੇ ਸਿਹਤ ਸੰਭਾਲ ਕੇਂਦਰਾਂ ਵਿੱਚ ਭੇਜਿਆ ਜਾਵੇਗਾ। ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਮਜ਼ਬੂਤ ਅਤੇ ਖੁਸ਼ਹਾਲ ਬਣਾਉਣ ਦੇ ਇਰਾਦੇ ਨਾਲ ਹੜ੍ਹ ਪ੍ਰਭਾਵਿਤ ਵਿਅਕਤੀਆਂ ਦੀ ਸਹਾਇਤਾ ਲਈ ਸਾਰੇ ਸੰਭਵ ਕਦਮ ਚੁੱਕੇ ਜਾਣਗੇ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਫ਼ਾਜਿ਼ਲਕਾ ਜਿ਼ਲ੍ਹੇ ਦਾ ਦੌਰਾ ਕੀਤਾ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ । ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ 45 ਦਿਨਾਂ ਦੇ ਅੰਦਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜੀਵਨ ਨੂੰ ਮੁੜ ਲੀਹ `ਤੇ ਲਿਆਉਣ ਦਾ ਟੀਚਾ ਰੱਖਿਆ ਹੈ। ਅਸੀਂ ,ਕਿਸੇ ਵੀ ਗੰਭੀਰ ਬਿਮਾਰੀ ਦੇ ਫੈਲਾਅ ਨੂੰ ...

ਮੁੱਖ ਮੰਤਰੀ ਵੱਲੋਂ ਆੜ੍ਹਤੀਆਂ ਦੀਆਂ ਮੰਗਾਂ ਨੂੰ ਭਾਰਤ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਉਣ ਦਾ ਭਰੋਸਾ

Breaking News
ਚੰਡੀਗੜ੍ਹ, 19 ਸਤੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਭਾਰਤ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਇੱਥੇ ਆੜ੍ਹਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਗੰਭੀਰਤਾ ਨਾਲ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੀਆਂ ਜ਼ਿਆਦਾਤਰ ਮੰਗਾਂ ਕੇਂਦਰ ਸਰਕਾਰ ਦੇ ਦਾਇਰੇ ਅਧੀਨ ਆਉਂਦੀਆਂ ਹਨ ਅਤੇ ਜਿਨ੍ਹਾਂ ਵੱਲ ਕੇਂਦਰ ਸਰਕਾਰ ਵੱਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਆੜ੍ਹਤੀਆਂ ਦੀ ਆਵਾਜ਼ ਬਣੇਗੀ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਕੇਂਦਰ ਕੋਲ ਜ਼ੋਰਦਾਰ ਢੰਗ ਨਾਲ ਉਠਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਆੜ੍ਹਤੀਆਂ ਦੇ ਕਮਿਸ਼ਨ ਵਿੱਚ ਵਾਧਾ ਕਰਨ ਦਾ ਮਾਮਲਾ ਪਹਿਲਾਂ ਹੀ ਕੇਂਦਰ ਸਰਕਾਰ ਕੋਲ ਉਠਾਇਆ ਜਾ ਚੁੱਕਾ ਹੈ। ਉਨ੍ਹਾਂ ਨੇ ਆੜ੍ਹਤੀਆਂ ਦੀ ਭੂਮਿਕਾ...