ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ
ਮਖੂ, 25 ਫਰਵਰੀ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ ਫੀਡਰ ਨਹਿਰ ਦੇ ਨਵੀਨੀਕਰਨ ਦੇ ਪਹਿਲੇ ਪੜਾਅ ਦਾ ਉਦਘਾਟਨ ਕਰਦਿਆਂ ਇਸ ਨੂੰ ਕਿਸਾਨਾਂ ਲਈ ਇਤਿਹਾਸਕ ਤੋਹਫਾ ਦੱਸਿਆ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਹ ਇਤਿਹਾਸਕ ਕਦਮ ਸਿੱਧ ਹੋਵੇਗਾ। ਇਸ ਨਹਿਰ ਨੂੰ ਮਾਲਵਾ ਖੇਤਰ ਦੀ ਜੀਵਨ ਰੇਖਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਲਈ ਵਰਦਾਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਸਿੰਚਾਈ ਸਮਰੱਥਾ ਵਧੀ ਹੈ ਜਿਸ ਨਾਲ ਪੰਜਾਬ ਦੇ ਖੇਤਾਂ ਵਿੱਚ ਨਹਿਰੀ ਪਾਣੀ ਦੀ ਪਹੁੰਚ ਹੋਰ ਵਧੇਗੀ। 180 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨਾਲ ਇਸ ਨਹਿਰ ਦੀ ਸਮਰੱਥਾ ਵਿੱਚ 2681 ਕਿਊਸਿਕ ਦਾ ਵਾਧਾ ਹੋਇਆ ਹੈ ਜਿਸ ਨਾਲ ਇਸ ਦੀ ਸਮਰੱਥਾ 11,192 ਕਿਊਸਿਕ ਤੋਂ ਵਧ ਕੇ 13,873 ਕਿਊਸਿਕ ਹੋ ਗਈ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪਿਛਲੀਆਂ ਸਰਕਾਰਾਂ 74 ਸਾਲਾਂ ਤੱਕ ...








