Tuesday, September 29Malwa News
Shadow

Breaking News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਤੋਹਫ਼ਾ

Breaking News
ਘੱਗਾ/ਪਟਿਆਲਾ; 24 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ *ਜ਼ਿਲ੍ਹੇ ਦੇ ਪਿੰਡ ਦੇਧਨਾ* ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਾਪਤ ਕੀਤੇ ਗਏ 509 ਤੋਂ ਵੱਧ ਆਧੁਨਿਕ 'ਪੇਂਡੂ ਖੇਡ ਮੈਦਾਨਾਂ' ਦਾ ਉਦਘਾਟਨ ਕਰਕੇ ਜ਼ਮੀਨੀ ਪੱਧਰ 'ਤੇ ਖੇਡਾਂ ਨੂੰ ਹੁਲਾਰਾ ਦੇਣ ਵੱਲ ਵੱਡਾ ਕਦਮ ਚੁੱਕਿਆ ਹੈ। ਇਸ ਦੇ ਨਾਲ ਹੀ ਹੁਣ ਤੱਕ ਨੌਜਵਾਨਾਂ ਨੂੰ ਸਮਰਪਿਤ ਕੀਤੇ ਗਏ ਖੇਡ ਮੈਦਾਨਾਂ ਦੀ ਕੁੱਲ ਗਿਣਤੀ 734 ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪਿੰਡਾਂ ਦੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਖੇਡ ਸਹੂਲਤਾਂ ਪ੍ਰਦਾਨ ਕਰੇਗੀ ਅਤੇ 'ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਨਾਲ ਜੁੜਨ’ ਦੇ ਸੁਨੇਹੇ ਨੂੰ ਉਤਸ਼ਾਹਿਤ ਕਰਦਿਆਂ ਨਸ਼ਿਆਂ ਵਿਰੁੱਧ ਸਰਕਾਰ ਦੀ ਲੜਾਈ ਨੂੰ ਹੋਰ ਮਜ਼ਬੂਤ ਕਰੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਇਸ ਸਾਲ ਪੰਜਾਬ ਭਰ ਵਿੱਚ 1,744 ਕਰੋੜ ਰੁਪਏ ਦੇ ਖੇਡ ਬਜਟ ਨਾਲ 3,100 ਪੇਂਡੂ ਖੇਡ ਮੈਦਾਨ ਵਿਕਸਤ ਕਰ ਰਹੀ ਹੈ, ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਇਨ੍ਹਾਂ ਮੈਦਾਨਾਂ ਲਈ 1,500 ਕਰੋੜ ਰੁਪਏ ਰੱਖੇ ਸ਼ਾਮਲ ਹਨ।  ਇਸ ਦੇ ਨਾਲ ਖਿਡਾਰੀਆਂ ਨੂੰ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮ੍ਰਿਤਕ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਮੁਲਾਕਾਤ, ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮ੍ਰਿਤਕ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਮੁਲਾਕਾਤ, ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ

Breaking News
ਚੰਡੀਗੜ੍ਹ, 24 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਣਹਾਰ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੀ ਬੇਵਕਤੀ ਮੌਤ 'ਤੇ ਅੱਜ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਮੁੱਖ ਮੰਤਰੀ ਨੇ ਫ਼ਿਰੋਜ਼ਪੁਰ ਸਥਿਤ ਮ੍ਰਿਤਕ ਖਿਡਾਰੀ ਦੇ ਜੱਦੀ ਪਿੰਡ ਤੂਤ ਵਿਖੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਗੁਰਜੀਤ ਸਿੰਘ ਤੂਤ ਦਾ ਬੇਵਕਤੀ ਦੇਹਾਂਤ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਪੰਜਾਬ ਦੇ ਖੇਡ ਜਗਤ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਮੈਂ ਪੀੜਤ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹਾਂ ਅਤੇ ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਾ ਹਾਂ।” ਮੁੱਖ ਮੰਤਰੀ ਨੇ ਕਿਹਾ ਕਿ ਗੁਰਜੀਤ ਸਿੰਘ ਤੂਤ ਨੇ ਕਬੱਡੀ ਵਿੱਚ ਵਡਮੁੱਲਾ ਯੋਗਦਾਨ ਪਾਇਆ ਅਤੇ ਖੇਡ ਪ੍ਰਤੀ ਉਨ੍ਹਾਂ ਦਾ ਸਮਰਪਣ ਨੌਜਵਾਨ ਪੀੜ੍ਹੀ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਕਿਹਾ, “ਗੁਰਜੀਤ ਸਿੰਘ ਤੂਤ ਦੇ ਕਬੱਡੀ ਵਿੱਚ ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਆਪਕਾਂ, ਸਿੱਖਿਆ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੀ ਗੱਲਬਾਤ; ਵਿਭਾਗਾਂ ਨੂੰ ਮੰਗਾਂ ਦੇ ਹੱਲ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਆਪਕਾਂ, ਸਿੱਖਿਆ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੀ ਗੱਲਬਾਤ; ਵਿਭਾਗਾਂ ਨੂੰ ਮੰਗਾਂ ਦੇ ਹੱਲ ਦੇ ਦਿੱਤੇ ਨਿਰਦੇਸ਼

Breaking News
ਚੰਡੀਗੜ੍ਹ, 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਵੱਖ-ਵੱਖ ਅਧਿਆਪਕਾਂ ਅਤੇ ਸਿੱਖਿਆ ਮੁਲਾਜ਼ਮਾਂ ਦੀਆਂ ਯੂਨੀਅਨਾਂ ਦੇ ਨਾਲ-ਨਾਲ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਸ਼ਿਕਾਇਤਾਂ 'ਤੇ ਵਿਚਾਰ-ਵਟਾਂਦਰਾ ਕਰਨ ਲਈ ਲੜੀਵਾਰ ਮੀਟਿੰਗਾਂ ਕੀਤੀਆਂ। ਗੱਲਬਾਤ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਵਿਭਾਗੀ ਪੱਧਰ 'ਤੇ ਹੱਲ ਹੋਣ ਵਾਲੇ ਮਸਲਿਆਂ ਦਾ ਤੁਰੰਤ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਵਿੱਤੀ ਦੇਣਦਾਰੀਆਂ ਨਾਲ ਸਬੰਧਤ ਮੰਗਾਂ ਦੇ ਤੁਰੰਤ ਤੇ ਢੁਕਵੇਂ ਹੱਲ ਲਈ ਉਨ੍ਹਾਂ ਅਧਿਕਾਰੀਆਂ ਨੂੰ ਵਿੱਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦਿਆਂ ਦੀ ਸਾਂਝੀ ਮੀਟਿੰਗ ਬੁਲਾਉਣ ਦੀ ਹਦਾਇਤ ਕੀਤੀ। ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਮੰਗ ਪੱਤਰ ਵਿੱਚ ਦਰਜ ਮੁੱਦੇ ਪਹਿਲਾਂ ਹੀ ਵਿਚਾਰ ਅਧੀਨ ਹਨ ਅਤੇ ਇਨ੍ਹਾਂ...
ਕਿਸਾਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਾ ਲਾਭ ਲੈ ਕੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ: ਮੋਹਿੰਦਰ ਭਗਤ

ਕਿਸਾਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਾ ਲਾਭ ਲੈ ਕੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ: ਮੋਹਿੰਦਰ ਭਗਤ

Breaking News
ਚੰਡੀਗੜ੍ਹ,24 ਅਗਸਤ: ਪੰਜਾਬ ਸਰਕਾਰ ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ-ਨਾਲ ਬਾਗਬਾਨੀ ਅਤੇ ਉੱਚ ਮੁੱਲ ਵਾਲੀਆਂ ਫਸਲਾਂ ਵੱਲ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਇਸੇ ਦਿਸ਼ਾ ਵਿੱਚ ਮਸ਼ਰੂਮ ਉਤਪਾਦਨ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਬਾਗਬਾਨੀ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਕੀਤਾ । ਉਨ੍ਹਾਂ ਦੱਸਿਆ ਕਿ ਕਿਸਾਨ ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਦਿੱਤੀ ਜਾ ਰਹੀ 40 ਫੀਸਦੀ ਤੱਕ ਦੀ ਸਬਸਿਡੀ, ਵੱਧ ਤੋਂ ਵੱਧ 80 ਹਜ਼ਾਰ ਰੁਪਏ, ਦਾ ਲਾਭ ਲੈ ਸਕਦੇ ਹਨ। ਇਹ ਸਹਾਇਤਾ ਕਿਸਾਨਾਂ ਨੂੰ ਮਸ਼ਰੂਮ ਦੀ ਖੇਤੀ ਸ਼ੁਰੂ ਕਰਨ ਅਤੇ ਆਪਣੀ ਆਮਦਨ ਦੇ ਵਾਧੂ ਸਰੋਤ ਪੈਦਾ ਕਰਨ ਵਿੱਚ ਮਦਦਗਾਰ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮਸ਼ਰੂਮ ਉਤਪਾਦਨ ਲਈ ਘੱਟ ਜ਼ਮੀਨ ਦੀ ਲੋੜ ਹੋਣ ਕਰਕੇ ਇਹ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਵੀ ਆਮਦਨ ਦਾ ਇੱਕ ਵਧੀਆ ਸਾਧਨ ਹੈ। ਬਾਗਬਾਨੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ, ਸਰਕਾਰੀ ਸਕੀਮਾਂ ਅਤੇ ਵ...
ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 24 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ‘ਨੈਸਕੌਮ (ਨੈਸ਼ਨਲ ਐਸੋਸੀਏਸ਼ਨ ਆਫ਼ ਸਾਫਟਵੇਅਰ ਐਂਡ ਸਰਵਿਸਿਜ਼ ਕੰਪਨੀਜ਼) ਦੇ ਵਫ਼ਦ ਨਾਲ ਅਹਿਮ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ਪੰਜਾਬ ਤੇਜ਼ੀ ਨਾਲ ਪ੍ਰਮੁੱਖ ਆਈ.ਟੀ. ਹੱਬ ਵਜੋਂ ਉੱਭਰ ਰਿਹਾ ਹੈ, ਜਿਸ ਤਹਿਤ ਮੁਹਾਲੀ ਏ.ਆਈ., ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ ਲਈ ਮੋਹਰੀ ਕੇਂਦਰ ਬਣਨ ਲਈ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ, ਮਜ਼ਬੂਤ ਹੁਨਰਮੰਦ ਪ੍ਰਤਿਭਾ ਪੂਲ, ਘੱਟ ਕਾਰੋਬਾਰੀ ਲਾਗਤਾਂ, ‘ਇਨਵੈਸਟ ਪੰਜਾਬ` ਅਤੇ ਨਵੀਂ ਜੀ.ਸੀ.ਸੀ. ਨੀਤੀ 2026 ਤਕਨਾਲੋਜੀ ਕੰਪਨੀਆਂ ਅਤੇ ਨਵੇਂ ਨਿਵੇਸ਼ ਲਈ ਮਜ਼ਬੂਤ ਈਕੋ-ਸਿਸਟਮ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਵਿੱਚ ਹੋਰ ਨਿਵੇਸ਼ ਲਿਆਉਣ ਅਤੇ ਆਪਣੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ `ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਮੀਟਿੰਗ ਦੀ ਵੀਡੀਓ ਕਲਿੱਪ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ` ਉੱਤੇ ਲਿਖਿਆ, “ਪੰਜਾਬ ਨੂੰ ਆਈ.ਟੀ. ਖੇਤਰ ਵਿੱਚ ਮੋਹਰੀ ਬਣਾਉਣ ਦੇ ਉਦੇਸ਼ ਨਾਲ ...
ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 23 ਅਗਸਤ: ਕਮਜ਼ੋਰ ਅਤੇ ਲੋੜਵੰਦ ਮਹਿਲਾਵਾਂ ਨੂੰ ਮਜ਼ਬੂਤ ਸਮਾਜਿਕ ਸੁਰੱਖਿਆ ਢਾਂਚੇ ਰਾਹੀਂ ਸਹਾਰਾ ਦੇਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਰਾਹੀਂ ਸੂਬੇ ਦੀਆਂ 7 ਲੱਖ ਤੋਂ ਵੱਧ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਨੂੰ ਵਿੱਤੀ ਸੁਰੱਖਿਆ, ਸਨਮਾਨ ਅਤੇ ਸਮਾਜਿਕ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਪੱਕਾ ਇਰਾਦਾ ਹੈ ਕਿ ਕੋਈ ਵੀ ਯੋਗ ਮਹਿਲਾ ਆਰਥਿਕ ਤੰਗੀ ਕਾਰਨ ਸਨਮਾਨਜਨਕ ਜੀਵਨ ਜਿਊਣ ਦੇ ਅਧਿਕਾਰ ਤੋਂ ਵਾਂਝੀ ਨਾ ਰਹੇ। ਉਨ੍ਹਾਂ ਕਿਹਾ ਕਿ ਸਮਾਜਿਕ ਸੁਰੱਖਿਆ ਸਰਕਾਰ ਦੇ ਸਮਾਵੇਸ਼ੀ ਅਤੇ ਲੋਕ-ਕੇਂਦਰਿਤ ਭਲਾਈ ਏਜੰਡੇ ਦਾ ਅਹਿਮ ਹਿੱਸਾ ਹੈ। ਸਕੀਮ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ ਮ...
26 ਅਗਸਤ ਨੂੰ ਬਠਿੰਡਾ ਵਿਖੇ ਹੋਵੇਗੀ ਐਨ.ਆਰ.ਆਈ. ਮਿਲਣੀ; ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ: ਡਾ. ਰਵਜੋਤ ਸਿੰਘ

26 ਅਗਸਤ ਨੂੰ ਬਠਿੰਡਾ ਵਿਖੇ ਹੋਵੇਗੀ ਐਨ.ਆਰ.ਆਈ. ਮਿਲਣੀ; ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ: ਡਾ. ਰਵਜੋਤ ਸਿੰਘ

Breaking News
ਚੰਡੀਗੜ੍ਹ, 23 ਅਗਸਤ: ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਵੱਖ-ਵੱਖ ਮੁੱਦਿਆਂ ਦੇ ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਹੱਲ ਲਈ ਐਨ.ਆਰ.ਆਈ. ਮਿਲਣੀਆਂ ਦਾ ਸਿਲਸਿਲਾ ਜਾਰੀ ਰੱਖਦਿਆਂ 26 ਅਗਸਤ, 2026 ਨੂੰ ਬਠਿੰਡਾ ਵਿਖੇ ਐਨ.ਆਰ.ਆਈ. ਮਿਲਣੀ ਕਰਵਾਈ ਜਾ ਰਹੀ ਹੈ। ਪੰਜਾਬ ਦੇ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ  ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਿਲਣੀ ਮੌਕੇ ਪ੍ਰਵਾਸੀ ਪੰਜਾਬੀ ਆਪਣੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਸੁਝਾਅ ਸਿੱਧੇ ਤੌਰ ’ਤੇ ਸੂਬੇ ਦੇ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀਆਂ ਸਾਹਮਣੇ ਰੱਖ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਪ੍ਰਵਾਸੀ ਪੰਜਾਬੀਆਂ ਨੂੰ ਦਰਪੇਸ਼ ਮਸਲਿਆਂ ਦੀ ਮੌਕੇ ’ਤੇ ਸੁਣਵਾਈ ਕਰਦਿਆਂ ਸਬੰਧਤ ਵਿਭਾਗਾਂ ਨਾਲ ਤਾਲਮੇਲ ਰਾਹੀਂ ਸੰਭਵ ਹੱਲ ਯਕੀਨੀ ਬਣਾਉਣਾ ਹੈ। ਐਨ.ਆਰ.ਆਈ. ਮਿਲਣੀ ਦਾ ਵੇਰਵਾ ਦਿੰਦਿਆਂ ਐਨ.ਆਰ.ਆਈ ਮੰਤਰੀ ਨੇ ਦੱਸਿਆ ਕਿ ਇਹ ਮਿਲਣੀ 26 ਅਗਸਤ, ਦਿਨ ਬੁੱਧਵਾਰ ਨੂੰ ਸਵੇਰੇ 11:00 ਵਜੇ, ਹੋਟਲ ਸੇਪਲ, ਜੀ.ਟੀ. ਰੋਡ, ਨੇੜੇ ਤਿੰਨਕੋਨੀ, ਬਠਿੰਡਾ ਵਿਖੇ ਹੋਵੇਗ...
ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਤਰੁਨਪ੍ਰੀਤ ਸਿੰਘ ਸੌਂਦ

Breaking News
ਚੰਡੀਗੜ੍ਹ, 23 ਅਗਸਤ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਰਿਹਾਇਸ਼ ਮੁਹੱਈਆ ਕਰਵਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ ਕਿ ਕੱਚੇ ਘਰਾਂ ਅਤੇ ਹੋਰ ਤੰਗੀਆਂ -ਤੁਰਸ਼ੀਆਂ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਰਿਹਾਇਸ਼ੀ ਯੋਜਨਾਵਾਂ ਦਾ ਲਾਭ ਮਿਲੇ।  ਸ੍ਰੀ ਸੌਂਦ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ ਤਹਿਤ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਮਿਸਾਲੀ ਵਿਕਾਸ ਕੀਤਾ ਹੈ। ਸਾਲ 2024-25 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਕੁੱਲ 36,792 ਘਰਾਂ ਨੂੰ ਸਿੱਧੀ ਵਿੱਤੀ ਸਹਾਇਤਾ ਦੀ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਵਿੱਚੋਂ 17,000 ਘਰਾਂ ਦੀ ਉਸਾਰੀ 478.45 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਨਾਲ ਪੂਰੀ ਵੀ ਹੋ ਚੁੱਕੀ ਹੈ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 23 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ 10 ਅਤਿ-ਆਧੁਨਿਕ ਪਿਸਤੌਲਾਂ, ਮੈਗਜ਼ੀਨਾਂ ਅਤੇ 10 ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਗੁਲਜ਼ਾਰ ਸਿੰਘ, ਦੋਵੇਂ ਵਾਸੀ ਪਿੰਡ ਹਵੇਲੀਆਂ, ਤਰਨਤਾਰਨ, ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਨੌਂ 9-ਐਮਐਮ ਪਿਸਤੌਲਾਂ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹੈ। ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਗ੍ਰੇਅ ਰੰਗ ਦਾ ਮੋਟਰਸਾਈਕਲ ਬਜਾਜ ਪਲਾਟਿਨਾ (ਪੀ.ਬੀ.-38-ਸੀ-1658), ਜਿਸ ਨੂੰ ਖੇਪਾਂ ਦੀ ਢੋਆ-ਢੁਆ...
ਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕਾਂਗਰਸ ਸੰਸਦ ਮੈਂਬਰ ਦੀਪੇਂਦਰ ਹੁੱਡਾ ਦੇ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਕੀਤੀ ਨਿਖੇਧੀ

ਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕਾਂਗਰਸ ਸੰਸਦ ਮੈਂਬਰ ਦੀਪੇਂਦਰ ਹੁੱਡਾ ਦੇ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਕੀਤੀ ਨਿਖੇਧੀ

Breaking News
ਅੰਮ੍ਰਿਤਸਰ/ਚੰਡੀਗੜ੍ਹ 22 ਅਗਸਤ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਜ਼ਖ਼ਮ ਅੱਜ ਵੀ ਸਿੱਖਾਂ ਦੇ ਦਿਲਾਂ ਵਿੱਚ ਜ਼ਿੰਦਾ ਹਨ ਅਤੇ ਅਜਿਹੇ ਸਮੇਂ ਵਿੱਚ ਸਿੱਖਾਂ ਦੇ ਕਤਲੇਆਮ ਨਾਲ ਜੁੜੇ ਵਿਅਕਤੀ ਨੂੰ ਆਦਰਸ਼ ਦੱਸਣ ਵਾਲਾ ਬਿਆਨ ਪੂਰੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਣ ਵਾਲਾ ਹੈ। ਸ਼ਨਿੱਚਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਜੇਕਰ ਕਾਂਗਰਸ ਦੇ ਇੱਕ ਸੀਨੀਅਰ ਨੇਤਾ ਸੱਜਣ ਕੁਮਾਰ ਨੂੰ ਆਪਣਾ ਰੋਲ ਮਾਡਲ ਦੱਸਦੇ ਹਨ, ਤਾਂ ਇਹ ਕਾਂਗਰਸ ਦੀ ਮਾਨਸਿਕਤਾ ਅਤੇ ਉਸ ਦੀ ਰਾਜਨੀਤੀ 'ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਾਂਗਰਸ ਦੀ ਹਾਈਕਮਾਂਡ ਤੋਂ ਸਵਾਲ ਕੀਤਾ ਕਿ ਕੀ ਦੀਪੇਂਦਰ ਹੁੱਡਾ ਦਾ ਇਹ ਬਿਆਨ ਪਾਰਟੀ ਦੀ ਅਧਿਕਾਰਤ ਸੋਚ ਹੈ?&...